Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ‘ਜਨ ਸੁਣਵਾਈ ਕੈਂਪਾਂ’ ਦਾ ਆਮ ਲੋਕ ਲੈ ਰਹੇ ਨੇ ਲਾਹਾ - ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਨੇ ਪਿੰਡ ਝੇਰਿਆਂਵਾਲੀ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Kulwant Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 11 Sep 2024

Last updated on: Sep 11, 2024, 00:00 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਦੇ ਨਜ਼ਦੀਕ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ, ਇੰਨ੍ਹਾਂ ਕੈਂਪਾਂ ਦਾ ਆਮ ਲੋਕ ਭਰਪੂਰ ਲਾਹਾ ਲੈ ਰਹੇ ਹਨ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਝੇਰਿਆਂਵਾਲੀ ਵਿਖੇ ਲਗਾਏ ਜਨ ਸੁਣਵਾਈ ਕੈਂਪ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੂਰ ਦੁਰਾਡੇ ਪਿੰਡਾਂ ’ਚ ਬੈਠੇ ਲੋਕਾਂ ਨੂੰ ਆਪਣੇ ਸਰਕਾਰੀ ਕੰਮਾਂ ਲਈ ਦਫ਼ਤਰਾਂ ਵਿਚ ਨਾ ਆਉਣਾ ਪਵੇ ਇਸ ਦੇ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਪਿੰਡ ਪੱਧਰ ’ਤੇ ਕੈਂਪਾਂ ਵਿਚ ਖੁਦ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਬਿਨੈਕਾਰਾਂ ਕੋਨੋਂ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕਰਦੇ ਹਨ। 

ਉਨ੍ਹਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਿਨੈਕਾਰਾਂ ਦੀਆਂ ਯੋਗ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇ। ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਡੋਰ ਸਟੈਪ ਡਲਿਵਰੀ ਸੇਵਾ ਵੀ ਚਲਾਈ ਗਈ ਹੈ ਜਿਸ ਤਹਿਤ 1076 ਹੈਲਪਲਾਈਨ ਨੰਬਰ ’ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਭਾਵ ਇੰਨ੍ਹਾਂ 43 ਪ੍ਰਕਾਰ ਦੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰ ਵਿਖੇ ਜਾਣ ਦੀ ਜ਼ਰੂਰਤ ਨਹੀਂ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਨਾਗਰਿਕ ਡੋਰ ਸਟੈਪ ਡਲਿਵਰੀ ਸੇਵਾ ਲਈ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੇਵਾਵਾਂ ਰਜਿਸਟ੍ਰੇਸ਼ਨ ਕਰਵਾਉਣ ’ਤੇ ਉਸੇ ਦਿਨ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ, ਜਮਾਂਬੰਦੀ ਕਢਵਾਉਣ ਸਬੰਧੀ, ਜ਼ਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਕੈਂਪ ਦੌਰਾਨ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ ਜਿੰਨ੍ਹਾਂ ਵਿਚੋਂ ਕੁੱਝ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਬੀ.ਡੀ.ਪੀ.ਓ. ਝੁਨੀਰ ਕੁਸਮ ਅੱਗਰਵਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD