Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ

SGPC, Religious, Dharmik, Shiromani Gurdwara Parbandhak Committee, Harjinder Singh Dhami

5 Dariya News

5 Dariya News

5 Dariya News

ਅੰਮ੍ਰਿਤਸਰ , 12 Sep 2024

Last updated on: Sep 12, 2024, 00:00 IST

ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਹਾਂਸਮਿਤੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ ਵਫ਼ਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰੀਕ ਸਿੰਘ ਜਨੈਤਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਨੇ ਕਿਹਾ ਕਿ 1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਉਪਰੰਤ ਗ੍ਰਿਫ਼ਤਾਰ ਕੀਤੇ ਸਿੱਖ ਨੌਜੁਆਨ ਨੂੰ ਜੋਧਪੁਰ ਜੇਲ੍ਹ ਵਿਚ ਰੱਖਿਆ ਗਿਆ ਸੀ, ਉਸ ਸਮੇਂ ਉਨ੍ਹਾਂ ਦੀਆਂ ਮੁਲਾਕਾਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸ. ਚਰਨਜੀਤ ਸਿੰਘ ਛਾਬੜਾ ਅਤੇ ਉਥੋਂ ਦੀਆਂ ਸੰਗਤਾਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਵਫ਼ਦ ਨੂੰ ਜੀ-ਆਇਆਂ ਵੀ ਆਖਿਆ।

ਇਸ ਦੌਰਾਨ ਵਫ਼ਦ ’ਚ ਆਏ ਵੱਖ-ਵੱਖ ਧਰਮਾਂ ਨਾਲ ਸਬੰਧਤ ਮਹਾਂਸਮਿਤੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸਿੱਖ ਇਤਿਹਾਸ ਨੂੰ ਸਮਝਣ ਦਾ ਮੌਕਾ ਮਿਲਿਆ ਹੈ। ਗੁਰੂ ਘਰ ਅੰਦਰ ਸੰਗਤ ਤੇ ਪੰਗਤ ਦੀ ਪ੍ਰੰਪਰਾ ਬਹੁਤ ਮਹਾਨ ਹੈ, ਜੋ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਵਾਲੀ ਹੈ। 

ਇਸ ਮੌਕੇ ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਵਫ਼ਦ ਵਿਚ ਆਏ ਸ. ਚਰਨਜੀਤ ਸਿੰਘ ਛਾਬੜਾ, ਸ. ਮਹਿੰਦਰਪਾਲ ਸਿੰਘ ਛਾਬੜਾ, ਸ. ਰਾਜਿੰਦਰ ਸਿੰਘ ਗਹਿਲੋਤ, ਸ. ਮੋਹਨ ਸਿੰਘ ਸੋਢੀ, ਸ੍ਰੀ ਸੋਹਨ ਮੇਡਤੀਆ ਤੇ ਹੋਰ ਮੌਜੂਦ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD