Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੇ ਸੱਭਿਆਚਾਰਕ ਮੇਲਿਆਂ ‘ਚ ਵੱਡਾ ਨਾਂਅ ‘ਮੇਲਾ ਕਠਾਰ ਦਾ’

ਦਰਗਾਹ ਬਾਬਾ ਨਬੀ ਬਖਸ਼ ਪਿੰਡ ਕਠਾਰ ਵਿਖੇ ਦੋ ਰੋਜ਼ਾ ਮੇਲਾ ਅੱਜ ਤੋਂ

Pollywood, Entertainment, Actress, Cinema, Punjabi Films, Movie

Web Admin

Web Admin

5 Dariya News

ਚੰਡੀਗੜ੍ਹ , 12 Sep 2024

Last updated on: Sep 12, 2024, 00:00 IST

ਪੰਜਾਬ ਦੀ ਧਰਤੀ  ਪੀਰਾਂ-ਫਕੀਰਾਂ, ਸੰਤਾਂ ਮਹਾਤਮਾ ਤੇ ਗੁਰੂਆਂ ਦੀ ਧਰਤੀ ਹੈ। ਇਸ ਧਰਤੀ ਨੂੰ ਜਿੱਥੇ-ਜਿੱਥੇ ਵੀ ਇਨਾਂ ਮਹਾਂਪੁਰਸ਼ਾਂ ਦੀ ਚਰਨ ਛੂਹ ਪ੍ਰਾਪਤੀ ਹੋਈ ਹੈ ਉਹ ਥਾਂਵਾਂ ਇਤਿਹਾਸਿਕ ਬਣੀਆਂ ਹਨ ਤੇ ਉਥੇ ਮੁੱਢ ਤੋਂ ਹੀ ਮੇਲੇ ਲੱਗਦੇ ਆ ਰਹੇ ਹਨ। ਦਰਗਾਹ ਬਾਬਾ ਨਬੀ ਬਖਸ਼ ਪਿੰਡ ਕਠਾਰ (ਆਦਮਪੁਰ) ਵੀ ਇਨਾਂ ਸਥਾਨਾਂ ਚੋਂ ਇਕ ਹੈ ਜੋ ਕਿ ਨਾਮ ਦੀ ਕਮਾਈ ਵਾਲੀ ਸੱਚੀ ਰੂਹ ਬਾਬਾ ਨਬੀ ਬਖਸ਼ ਨਾਲ ਸਬੰਧਿਤ ਹੈ। 

ਇਸ ਸਥਾਨ ਤੇ ਹਰ ਸਾਲ ਵੱਡਾ ਮੇਲਾ ਲੱਗਦਾ ਹੈ ਜਿੱਥੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨਮਸਤਕ ਹੁੰਦੀਆਂ ਹਨ।ਇਸ ਮੇਲੇ ਦੌਰਾਨ ਪੋਲੀਵੁੱਡ ਇੰਡਸਟਰੀ ਦੀ ਮਾਣਮੱਤੀ ਸ਼ਖ਼ਸੀਅਤ, ਫਿਲਮ ਨਿਰਮਾਤਾ ਭਾਨਾ ਐਲ.ਏ ਅਤੇ ਹੰਬਲ ਮਿਊਜ਼ਿਕ ਦੀ ਅਗਵਾਈ ਹੇਠ ਬਹੁਤ ਹੀ ਸੁਚੱਜੇ ਢੰਗ ਨਾਲ ਇਕ ਵੱਡਾ ਸੱਭਿਆਚਾਰਕ ਮੇਲਾ ਕਰਵਾਇਆ ਜਾਂਦਾ ਹੈ ਜਿੱਥੇ ਪੰਜਾਬ ਦੇ ਅਨੇਕਾਂ ਸਟਾਰ ਕਲਾਕਾਰ ਆਪਣੀ ਹਾਜ਼ਰੀ ਭਰਦੇ ਹੋਏ ਗਾਇਕੀ ਦੇ ਜੌਹਰ ਦਿਖਾਉਦੇਂ ਹਨ।

ਜ਼ਿਕਰਯੋਗ ਹੈ ਕਿ ਇਹ ਮੇਲਾ ਪੰਜਾਬ ਦੇ ਉੱਚ ਚੋਟੀ ਦੇ ਸੱਭਿਆਚਾਰਕ ਮੇਲਿਆਂ ‘ਚ ਪਹਿਲੇ ਸਥਾਨ ਤੇ ਹੈ ਜਿੱਥੇ ਹਰ ਸਾਲ 3 ਦਰਜਨ ਦੇ ਕਰੀਬ ਵੱਡੇ ਨਾਮੀ ਕਲਾਕਾਰ ਆਪਣੀ ਹਾਜ਼ਰੀ ਭਰਦੇ ਹਨ। ਮੇਲਾ ਕਠਾਰ ਦਾ ਹੁਣ ਆਪਣੇ  27ਵੇਂ ਸਾਲ ਵਿਚ ਪਹੁੰਚ ਗਿਆ ਹੈ ਜੋ ਕਿ ਅੱਜ 13 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਦੇ ਨਾਮੀ ਗਾਇਕ ਕਰਮਜੀਤ ਅਨਮੋਲ, ਮਾਸਟਰ ਸਲੀਮ, ਗੁਲਾਬ ਸਿੱਧੂ, ਗੁਰਲੇਜ਼ ਅਖਤਰ,ਕੁਲਵਿੰਦਰ ਕੈਲੀ, ਜੈਲੀ, ਜੀ ਖਾਨ, ਹੈਪੀ ਰਾਏਕੋਟੀ, ਦਿਲਪ੍ਰੀਤ ਢਿਲੋਂ, ਸਿੰਘਾ, ਜੈਸਮੀਨ ਅਖਤਰ, ਸਲੀਨਾ ਸ਼ੈਲੀ, ਹਸਮਤ ਸੁਲਤਾਨਾ, ਸੰਗਰਾਮ, ਰਣਵੀਰ, ਸਤਕਾਰ ਸੰਧੂ, ਮਨਜੀਤ ਸਹੋਤਾ, ਬਾਗੀ, ਰਵਾਬ,ਦੀਪ ਬਾਜਵਾ, ਅਮਰ ਜਲਾਲ, ਟੀਪੂ ਸੁਲਤਾਨ, ਦਰਸ਼ਨਜੀਤ ਸਿੰਘ,ਸਾਭਾ, ਜਾਫਰ, ਪੱਪੀ ਗਿੱਲ ਅਤੇ ਹੁਸਨ ਆਦਿ ਕਲਾਕਾਰ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਦੱਸ ਦਈਏ ਕਿ ਪਿੰਡ ਕਠਾਰ ਜਲੰਧਰ ਤੋਂ ਹੁਸ਼ਿਆਰਪੁਰ ਰੋਡ ਤੇ ਸਥਿਤ ਹੈ।

 

Tags: Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD