Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਬਲਾਕਾਂ ਵਿੱਚ ਹੋਈਆਂ ਬਲਾਕ ਪੱਧਰੀ ਖੇਡਾਂ

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਨੇ ਸ਼ਹੀਦ ਭਗਤ ਸਿੰਘ ਸਟੇਟ ਯੁਨੀਵਰਸਿਟੀ ਫਿਰੋਜ਼ਪੁਰ ਵਿਖੇ ਖੇਡਾਂ ਨਾਲ ਜੁੜਨ ਲਈ ਕੀਤਾ ਪ੍ਰੇਰਿਤ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਫਿਰੋਜ਼ਪੁਰ , 12 Sep 2024

Last updated on: Sep 12, 2024, 00:00 IST

ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਮਿਤੀ 12 ਸਤੰਬਰ 2024 ਨੂੰ ਚੌਥੇ ਦਿਨ ਜ਼ਿਲ੍ਹੇ ਦੀਆਂ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਬਲਾਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਹੋਈਆਂ ਬਲਾਕ ਫਿਰੋਜ਼ਪੁਰ ਦੀਆਂ ਖੇਡਾਂ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਖੇਡਾਂ ਵਤਨ ਪੰਜਾਬ ਦੀਆਂ ਇੱਕ ਬਹੁਤ ਵਧੀਆ ਉਪਰਾਲਾ ਹੈ। ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਲਈ ਸਿਰਤੋੜ ਯਤਨ ਕਰ ਰਹੀ ਹੈ। ਨੌਜਵਾਨਾਂ ਬਲਾਕ ਪੱਧਰੀ ਖੇਡਾਂ ਤੋਂ ਜਿੱਤ ਕੇ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲੈ ਕੇ ਜਿੱਤ ਕੇ ਆਪਣੇ ਮਾਤਾ ਪਿਤਾ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ।  

ਇਸ ਤੋਂ ਇਲਾਵਾ ਨੌਜਵਾਨਾਂ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਵੀ ਜੁੜ ਰਹੇ ਹਨ। ਇਸ ਤੋਂ ਇਲਾਵਾ ਸਸਸ ਸਕੂਲ ਗੁੱਦੜ ਢੰਡੀ ਵਿਖੇ ਬਲਾਕ ਮਮਦੋਟ ਅਤੇ ਖੇਡ ਸਟੇਡੀਅਮ ਕਾਮਲਵਾਲਾ ਵਿਖੇ ਬਲਾਕ ਮਖੂ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਬਲਾਕ ਮਖੂ ਵਿੱਚ ਸ਼੍ਰੀ ਸੰਦੀਪ ਟੰਡਨ ਪ੍ਰਿੰਸੀਪਲ ਸਹਸ ਮੱਲਾਂਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ।

ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਸ਼੍ਰੀ ਰੁਪਿੰਦਰ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ ਮਖੂ ਵਿਖੇ ਅਥਲੈਟਿਕਸ ਸ਼ਾਟ ਪੁਟ ਗੇਮ ਵਿੱਚ ਅੰ. 14 ਲੜਕੀਆਂ ਵਿੱਚ ਸਹਿਜਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਜਸ਼ਨਵੀਰ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਅੰ. 17 ਵਿੱਚ ਅਨਮੋਲਦੀਪ ਕੌਰ ਨੇ ਪਹਿਲਾ ਅਤੇ ਸ਼ੁੱਭਪ੍ਰੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਗੇਮ ਅਥਲੈਟਿਕਸ ਲੰਬੀ ਛਾਲ ਵਿੱਚ ਅੰ 14 ਲੜਕੀਆਂ ਵਿੱਚ ਜਸ਼ਨਦੀਪ ਕੌਰ ਨੇ ਪਹਿਲਾ, ਸਨਾ ਨੇ ਦੂਸਰਾ ਅਤੇ ਗੁਰਲੀਨ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰ 21 ਲੜਕੀਆਂ ਵਿੱਚ ਹਰਮਨਦੀਪ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਸਰਾ ਅਤੇ ਸੁਨੀਤਾ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। 

ਬਲਾਕ ਮਮਦੋਟ ਵਿਖੇ ਅਥਲੈਟਿਕਸ ਲੰਬੀ ਛਾਲ ਗੇਮ ਵਿੱਚ ਅੰ 14 ਲੜਕੀਆਂ ਵਿੱਚ ਹਰਮਨਦੀਪ ਕੌਰ ਨੇ ਪਹਿਲਾ, ਏਕਮ ਨੇ ਦੂਸਰਾ ਅਤੇ ਹਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰ 17 ਲੜਕੀਆਂ ਵਿੱਚ ਅਮਨਜੋਤ ਕੌਰ ਨੇ ਪਹਿਲਾ, ਸੁਖਪ੍ਰੀਤ ਕੌਰ ਨੇ ਦੂਸਰਾ ਅਤੇ ਕੋਮਲਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾ ਅਥਲੈਟਿਕਸ ਲੰਬੀ ਛਾਲ ਵਿੱਚ ਅੰ 21 ਵਿੱਚ ਹਰਸਿਮਰਤ ਕੌਰ ਨੇ ਪਹਿਲਾ ਅਤੇ ਕੋਮਲਪ੍ਰੀਤ ਨੇ ਦੂਸਰਾ ਸਥਾਨ ਹਾਸਿਲ ਕੀਤਾ। 

ਬਲਾਕ ਫਿਰੋਜ਼ਪੁਰ ਵਿਖੇ ਕਬੱਡੀ ਨੈਸ਼ਨਲ ਸਟਾਇਲ ਗੇਮ ਵਿੱਚ ਅੰ 14 ਲੜਕੀਆਂ ਵਿੱਚ ਬਸਤੀ ਬੇਨਾਂ ਸੀਨੀ. ਸੈਕੰ. ਸਕੂਲ ਨੇ ਪਹਿਲਾ ਅਤੇ ਗੱਟੀ ਰਾਜੋ ਕੇ ਸੀਨੀ. ਸੈਕੰ ਸਕੂਲ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਅੰ 17 ਲੜਕੀਆਂ ਵਿੱਚ ਬਸਤੀ ਬੇਨਾਂ ਸੀਨੀ. ਸੈਕੰ. ਸਕੂਲ ਨੇ ਪਹਿਲਾ ਅਤੇ ਗੱਟੀ ਰਾਜੋ ਕੇ ਸੀਨੀ. ਸੈਕੰ ਸਕੂਲ ਨੇ ਦੂਸਰਾ ਸਥਾਨ ਹਾਸਿਲ ਕੀਤਾ। ਅੰ 21 ਲੜਕੀਆਂ ਵਿੱਚ ਗੱਟੀ ਰਾਜੋ ਕੇ ਨੇ ਸਥਾਨ ਹਾਸਿਲ ਕੀਤਾ। 

ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਰ ਕੋਚਿਜ਼, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਤੇ ਸਕਿਉਰਟੀ ਦੀ ਟੀਮ, ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD