Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਸੁਚੱਜੇ ਪਰਾਲੀ ਪ੍ਰਬੰਧਨ ਲਈ ਪਿੰਡਾਂ 'ਚ ਪੁੱਜੇ, ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ

ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ : ਡੀ.ਸੀ.

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 12 Sep 2024

Last updated on: Sep 12, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅਗਾਮੀ ਸੀਜ਼ਨ ਦੌਰਾਨ ਬਿਨਾਂ ਅੱਗ ਲਗਾਏ ਪਰਾਲੀ ਨੂੰ ਸੰਭਾਲਣ ਲਈ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਅਤੇ ਤਾਰਾਗੜ੍ਹ ਦੇ ਪਿੰਡਾਂ 'ਚ ਜਾ ਕੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ, ਡਿਪਟੀ ਡਾਇਰੈਕਟ ਖੇਤੀਬਾੜੀ ਸ: ਯੁਧਬੀਰ ਸਿੰਘ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ.ਡੀ.ਓ. ਵਿਨੋਦ ਕੁਮਾਰ ਵੀ ਹਾਜ਼ਰ ਸਨ।

ਸ੍ਰੀ ਥੋਰੀ ਨੇ ਜ਼ਿਲ੍ਹੇ 'ਚ ਪਿਛਲੇ ਸਾਲ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਣ ਵਾਲੇ ਪਿੰਡਾਂ ਦੇ ਕਿਸਾਨਾਂ ਨਾਲ ਖੁੱਲ੍ਹੀ ਵਿਚਾਰ ਚਰਚਾ ਕੀਤੀ ਅਤੇ ਪਹਿਲਾਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਤੇ ਫੇਰ ਉਨ੍ਹਾਂ ਦੇ ਹੱਲ ਲਈ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰਨ ਸਹਿਯੋਗ ਕਰੇਗਾ। 

ਉਨ੍ਹਾਂ ਪਿੰਡ ਬੰਡਾਲਾ ਤੇ ਤਾਰਾਗੜ੍ਹ  ਦੇ ਕਿਸਾਨਾਂ ਨੂੰ ਕਿਹਾ ਕਿ ਐਕਸ ਸੀਟੂ ਰਾਹੀਂ ਪਰਾਲੀ ਪ੍ਰਬੰਧਨ ਕਰਨ ਲਈ ਬੇਲਰ ਤੇ ਇੰਨ ਸੀਟੂ ਲਈ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਉਪਲਬੱਧ ਕਰਵਾਈ ਜਾਵੇਗੀ। ਇਸ ਮੌਕੇ ਕਿਸਾਨਾਂ ਨੇ ਵੀ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਲਿਆ।

ਡਿਪਟੀ ਕਮਿਸ਼ਨਰ ਨੇ ਦੋਵੇਂ ਪਿੰਡਾਂ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇਸ ਵਾਰ ਡੈਮੋ ਦੇ ਤੌਰ 'ਤੇ 25 ਤੋਂ 30 ਏਕੜ ਰਕਬੇ 'ਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਖਤਮ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਹੈ। 

ਇਸ ਨਾਲ ਅਸੀਂ ਖੇਤਾਂ ਨੂੰ ਤਾਂ ਰਹਿੰਦ ਖੂੰਹਦ ਤੋਂ ਖਾਲੀ ਕਰ ਦਿੰਦੇ ਹਾਂ, ਪਰ ਵਾਤਾਵਰਣ ਨੂੰ ਦੂਸ਼ਿਤ ਕਰਕੇ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ। ਇਸ ਮੌਕੇ ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਸੁਪਰੀਮ ਕੋਰਟ ਨੇ ਆਦੇਸ਼ਾਂ ਵਿੱਚ ਅੱਗ ਲੱਗਣ ਵਾਲੇ ਇਲਾਕੇ ਦੇ ਥਾਣਾ ਮੁੱਖੀ ਨੂੰ ਇਸ ਲਈ ਜਿੰਮੇਵਾਰ ਕਰਾਰ ਦਿੱਤਾ ਹੈ ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਤੇ ਸਬੰਧਤ ਥਾਣਾ ਮੁੱਖੀ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਐਫ.ਆਈ.ਆਰ ਵੀ ਦਰਜ ਕੀਤੀ ਜਾਵੇਗੀ।

ਇਸ ਮੌਕੇ ਬਲਾਕ ਅਫਸਰ ਡਾ ਭੁਪਿੰਦਰ ਸਿੰਘ ਅਤੇ ਸਰਕਲ ਇੰਚਾਰਜ ਡਾ. ਬਲਜਿੰਦਰ ਸਿੰਘ, ਪਿੰਡ ਦੇ ਅਗਾਂਹ ਵਧੂ ਕਿਸਾਨ ਜੁਝਾਰ ਸਿੰਘ ਸਰਪੰਚ ਬੰਡਾਲਾ , ਜਰਮਨਜੀਤ ਸਿੰਘ ਕਿਸਾਨ ਆਗੂ ਬਲਜਿੰਦਰ ਸਿੰਘ ਜਗੀਰਦਾਰ ,ਨਿਰਵੈਰ ਸਿੰਘ ਸਰਪੰਚ ਸੁੱਖੇਵਾਲ ਅੰਗਰੇਜ਼ ਸਰਪੰਚ ਗੁਨੋਵਾਲਹਵੇਲੀਆਂ ਹਰਜਿੰਦਰ ਸਿੰਘ ਨੰਬਰਦਾਰ ਹਰਦੀਪ ਸਿੰਘ ਨਵੀਂ ਅਬਾਦੀ,  ਤਰਸੇਮ ਸਿੰਘ ਡਾਕਟਰ ਚਮਕੌਰ ਸਿੰਘ ਰਾਜਵੀਰ ਸਿੰਘ ਨਵਾਂ ਪਿੰਡ ਆਦਿ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD