Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਜ਼ਿਲ੍ਹੇ ਨੂੰ ਪਰਾਲੀ ਸਾੜਨ ਦੀ ਪ੍ਰਥਾ ਤੋਂ ਮੁਕਤ ਕਰਨ ਲਈ ਖ਼ੁਦ ਮੈਦਾਨ ਵਿਚ ਨਿਤਰੇ ਡੀ.ਸੀ ਨਵਜੋਤ ਪਾਲ ਸਿੰਘ ਰੰਧਾਵਾ

ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀ ਬਜਾਏ ਯੋਗ ਪ੍ਰਬੰਧਨ ਕਰਨ ਦੀ ਕੀਤੀ ਅਪੀਲ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 12 Sep 2024

Last updated on: Sep 12, 2024, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ  ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਔੜ ਅਤੇ ਬੰਗਾ ਬਲਾਕਾਂ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਖ਼ੁਦ ਜਾਗਰੂਕਤਾ ਮੁਹਿੰਮ ਦੀ ਵਾਗਡੋਰ ਸੰਭਾਲਦਿਆਂ ਵੱਖ-ਵੱਖ ਥਾਈਂ ਪੁਲਿਸ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਸਮੇਤ ਕਿਸਾਨਾਂ ਨਾਲ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਖੇਤੀ ਮਸ਼ੀਨਰੀ ਦੇ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਅਤੇ ਵਾਤਾਵਰਨ ਦੀ ਰਾਖੀ ਲਈ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। 

ਇਸ ਦੌਰਾਨ ਮਲਕਪੁਰ, ਸ਼ਮਸਪੁਰ, ਰਾਹੋਂ, ਕੰਗ, ਉੜਾਪੜ, ਗੜ੍ਹੀ ਅਜੀਤ ਸਿੰਘ, ਬਖਲੌਰ, ਗਡਾਣੀ, ਭੜੋਲੀ ਅਤੇ ਮੰਡਾਲੀ ਆਦਿ ਪਿੰਡਾਂ ਵਿਚ ਕੀਤੇ ਸਾਂਝੇ ਇਕੱਠਾਂ ਦੌਰਾਨ ਕਿਸਾਨਾਂ ਦੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਸੀਜ਼ਨ ਦੌਰਾਨ ਵੀ ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡਾਂ ਵਿਚ ਸਹਿਕਾਰੀ ਸਭਾਵਾਂ ਕੋਲ ਉਪਲਬੱਧ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਕਿਸਾਨ ਆਪਣੀ ਲੋੜ ਮੁਤਾਬਿਕ ਸਬਸਿਡੀ ’ਤੇ ਖੇਤੀ ਮਸ਼ੀਨਰੀ ਹਾਸਲ ਕਰਕੇ ਉਸ ਦੀ ਵਰਤੋਂ ਨੂੰ ਯਕੀਨੀ ਬਣਾ ਸਕਣ। 

ਉਨ੍ਹਾਂ ਨੇ ਕਿਸਾਨਾਂ ਤੋਂ ਸੁਝਾਅ ਵੀ ਲਏ ਅਤੇ ਸਮੇਂ-ਸਮੇਂ ’ਤੇ ਕਿਸਾਨਾਂ ਦੇ ਹਿੱਤਾਂ ਵਿਚ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਉਪਰਾਲਿਆਂ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਭਰਵੇਂ ਇਕੱਠਾਂ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਦੀਆਂ ਤਕਨੀਕਾਂ ਨੂੰ ਅਪਣਾਉਣ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਦੇ ਨਾਲ- ਨਾਲ ਚੌਗਿਰਦੇ ਦੀ ਸਾਂਭ-ਸੰਭਾਲ ਦੇ ਯਤਨਾਂ ਨੂੰ ਵੀ ਬੂਰ ਪੈ ਸਕੇ। 

ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਦਾ ਸੈਟੇਲਾਈਟ ਰਾਹੀਂ ਫੌਰਨ ਪਤਾ ਲੱਗ ਜਾਂਦਾ ਹੈ, ਇਸ ਲਈ ਕਿਸੇ ਵੀ ਕਾਰਵਾਈ ਤੋਂ ਬਚਣ ਲਈ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ। ਐਸ. ਪੀ ਡਾ. ਮੁਕੇਸ਼ ਕੁਮਾਰ ਨੇ ਵੀ ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਸਾੜਨ ਦੇ ਕਿਸੇ ਵੀ ਮਾਮਲੇ ਵਿਚ ਉਸ ਇਲਾਕੇ ਦੇ ਐਸ.ਐਚ.ਓ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਦੌਰਾਨ ਕਈ ਅਗਾਂਹਵਧੂ ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਵਰ੍ਹਿਆਂ ਤੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਥਾਂ ’ਤੇ ਧਰਤੀ ਵਿਚ ਹੀ ਰਲਾਉਣ ਜਾਂ ਯੋਗ ਪ੍ਰਬੰਧਨ ਤਕਨੀਕਾਂ ਦੀ ਵਰਤੋਂ ਨਾਲ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾ ਰਹੇ ਹਨ, ਜਿਸ ਤੋਂ ਹੋਰਨਾਂ ਕਿਸਾਨਾਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ।

ਇਸ ਦੌਰਾਨ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ ਡੀ ਐਮ ਰਵਿੰਦਰ ਬਾਂਸਲ ,ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਨਿਧੀ ਸਿਨਹਾ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੰਬੋਜ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD