Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੂਪਨਗਰ ਪੁਲਿਸ ਨੇ 35 ਲੱਖ ਰੁਪਏ ਦੇ ਮੋਬਾਇਲ ਚੋਰੀ ਦੀ ਵੱਡੀ ਘਟਨਾ ਕਰਨ ਵਾਲੇ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

42 ਨਵੇਂ ਮੋਬਾਇਲ, 94 ਪੁਰਾਣੇ ਮੋਬਾਇਲ ਤੇ ਲੈਪਟਾਪ ਸਮੇਤ ਆਈ.ਟਵੰਟੀ ਕਾਰ ਤੇ ਦੇਸੀ ਕੱਟਾ ਬ੍ਰਾਮਦ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 12 Sep 2024

Last updated on: Sep 12, 2024, 00:00 IST

ਰੂਪਨਗਰ ਪੁਲਿਸ ਨੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਮੋਬਾਇਲ ਦੀ ਦੁਕਾਨ ਉਤੇ 35 ਲੱਖ ਰੁਪਏ ਦੇ ਮੋਬਾਇਲ ਚੋਰੀ ਕਰਨ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ ਹੱਲ ਕਰ ਦਿੱਤਾ। ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਆਈ.ਪੀ.ਐਸ. ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 24 ਅਗਸਤ, 2024 ਦੀ ਰਾਤ ਨੂੰ ਅਣਜਾਣ ਵਿਅਕਤੀਆਂ ਵਲੋਂ ਰੂਪਨਗਰ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਵਿੱਚ ਹੀਤਾਂਸ਼ੀ ਮੋਬਾਇਲ ਕੇਅਰ ਦੀ ਦੁਕਾਨ ਦੇ ਸ਼ਟਰ ਤੋੜ ਕੇ ਦੁਕਾਨ ਵਿੱਚੋਂ ਮੋਬਾਇਲ ਚੋਰੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ।

ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ 2 ਵਿਅਕਤੀਆਂ ਵਲੋਂ ਦੁਕਾਨ ਵਿਚੋਂ 42 ਨਵੇਂ ਮੋਬਾਇਲ ਅਤੇ 95 ਪੁਰਾਣੇ ਮੋਬਾਇਲ ਚੋਰੀ ਕੀਤੇ ਗਏ ਸਨ ਅਤੇ ਇਸ ਦੇ ਨਾਲ ਹੀ ਇਨ੍ਹਾਂ ਵਲੋਂ 1 ਲੈਪਟਾਪ ਵੀ ਦੁਕਾਨ ਵਿਚੋਂ ਚੋਰੀ ਕੀਤਾ ਗਿਆ ਜਿਸ ਦਾ ਪਤਾ ਦੁਕਾਨਦਾਰ ਨੂੰ ਅਗਲੀ ਸਵੇਰ ਨੂੰ ਲੱਗਿਆ। ਸੀਨੀਅਰ ਕਪਤਾਨ ਪੁਲਿਸ ਨੇ ਕਿਹਾ ਕਿ ਰੂਪਨਗਰ ਸ਼ਹਿਰ ਦੀ ਇਸ ਵੱਡੀ ਚੋਰੀ ਦੀ ਘਟਨਾ ਨੂੰ ਹੱਲ ਕਰਨ ਲਈ ਕਪਤਾਨ ਪੁਲਿਸ (ਇੰਵੈ.) ਰੂਪਨਗਰ ਰੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ, ਜੋ ਮੁਕਦਮਾ ਦੀ ਤਫਤੀਸ਼ ਦੌਰਾਨ ਉਪ ਕਪਤਾਨ ਪੁਲਿਸ ਸਬ ਡਵੀਜਨ ਰੂਪਨਗਰ ਹਰਪਿੰਦਰ ਕੌਰ ਗਿੱਲ ਦੀ ਨਿਗਰਾਨੀ ਹੇਠ ਇੰਸਪੈਕਟਰ ਪਵਨ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਰੂਪਨਗਰ ਦੀ ਅਗਵਾਈ ਤਹਿਤ ਥਾਣਾ ਸਿਟੀ ਰੂਪਨਗਰ ਪੁਲਿਸ ਵਲੋਂ ਤਕਨੀਕੀ ਢੰਗ ਨਾਲ ਇਸ ਵੱਡੀ ਚੋਰੀ ਦੀ ਘਟਨਾ ਦੀ ਪੜਤਾਲ ਕੀਤੀ ਗਈ।

ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਕਿਹਾ ਕਿ ਪੁਲਿਸ ਟੀਮ ਵਲੋਂ ਡੂੰਘਾਈ ਨਾਲ ਕੀਤੀ ਪੜਤਾਲ ਨਾਲ ਦੋਸ਼ੀਆਨ ਰਜਿੰਦਰ ਸਿੰਘ ਉਰਫ ਰਾਜੂ ਅਤੇ ਕਰਨਜੀਤ ਸਿੰਘ ਵਾਸੀ ਪਿੰਡ ਕੋਟਲਾ ਨਿਹੰਗ ਜਿਲਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਇੰਨਾ ਪਾਸੋ ਚੋਰੀ ਦੀ ਵਾਰਦਾਤ ਲਈ ਵਰਤਿਆ ਮੋਟਰਸਾਇਕਲ ਦੇ ਨਾਲ ਚੋਰੀ ਦਾ ਸਮਾਨ ਜਿਸ ਵਿਚ 42 ਨਵੇਂ ਮੋਬਾਇਲ, 94 ਪੁਰਾਣੇ ਮੋਬਾਇਲ, 1 ਲੈਪਟਾਪ, 1 ਆਈ.ਟਵੰਟੀ ਕਾਰ, ਇੱਕ ਹਾਈਡ੍ਰੋਲਿਕ ਕਟਰ, ਇੱਕ ਪਲਾਜ਼ਮਾ ਕਟਰ, ਇੱਕ ਦੇਸੀ ਕੱਟਾ 32 ਬੋਰ ਸਮੇਤ 6 ਜ਼ਿੰਦਾ ਰੋਂਦ ਅਤੇ ਇੱਕ ਦਾਤਰ ਬ੍ਰਾਮਦ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਚੋਰੀ ਦੀ ਇਤਲਾਹ ਮਿਲਣ ਉਤੇ ਮੁਕੱਦਮਾ ਨੰਬਰ 172 ਮਿਤੀ 25 ਅਗਸਤ 2024 ਅ/ਧ 305, 331(4) ਬੀਐਨਐੱਸ ਥਾਣਾ ਨਾਂ ਸਿਟੀ ਰੂਪਨਗਰ ਬਰਖਿਲਾਫ ਨਾਂ ਮਾਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ ਸੀ। ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਦੋਸ਼ੀਆ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿੰਨ੍ਹਾ ਪਾਸੋ ਹੋਰ ਵੀ ਚੋਰੀ ਦੀਆਂ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਇਸੇ ਤਰ੍ਹਾਂ ਹੀ ਜਾਰੀ ਰਹੇਗੀ ਜੋ ਵੀ ਵੱਡਾ/ਛੋਟਾ ਵਿਅਕਤੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਰੂਪਨਗਰ ਪੁਲਿਸ ਲੋਕਾਂ ਦੇ ਜਾਨ ਮਾਲ ਦੀ ਇਫਾਜ਼ਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧਤਾ ਦੇ ਨਾਲ ਜ਼ਿੰਮੇਵਾਰੀ ਨੂੰ ਨਿਭਾਉਂਦੀ ਰਹੇਗੀ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD