Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ -2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਨਹਿਰੂ ਸਟੇਡੀਅਮ ਵਿਖੇ ਹੋਈ ਰੰਗਾ ਰੰਗ ਸ਼ੁਰੂਆਤ

ਐਮ.ਐਲ.ਏ ਸੇਖੋਂ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Vineet Kumar, DC Faridkot, Deputy Commissioner Faridkot, Faridkot, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਫ਼ਰੀਦਕੋਟ , 12 Sep 2024

Last updated on: Sep 12, 2024, 00:00 IST

ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ ਅਤੇ ਲੜਕੀਆਂ) ਦਾ ਅੱਜ ਨਹਿਰੂ ਸਟੇਡੀਅਮ ਵਿਖੇ ਰੰਗਾ ਰੰਗ ਅੰਦਾਜ਼ ਵਿੱਚ ਸ਼ੁਰੂ ਹੋਈਆ। ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸ. ਸੇਖੋਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਇਹ ਇੱਕ ਬਹੁਤ ਵਧੀਆ ਪਲੇਟਫਾਰਮ ਬਣਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਖੇਡਾਂ ਵਿੱਚ ਮੋਹਰੀ ਸੂਬਾ ਬਣੇ। 

ਇਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫਸਰ ਸ.ਬਲਜਿੰਦਰ ਸਿੰਘ ਫਰੀਦਕੋਟ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੀਆਂ ਇਨ੍ਹਾਂ 20 ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਫਰੀਦਕੋਟ ਵਿਖੇ ਨਹਿਰੂ ਸਟੇਡੀਅਮ ਫਰੀਦਕੋਟ, ਸਰਕਾਰੀ ਬਲਬੀਰ ਸਕੂਲ ਫਰੀਦਕੋਟ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਕਰਵਾਈਆਂ ਜਾ ਰਹੀਆਂ ਹਨ ਅਤੇ ਚੈਸ ਗੇਮ ਦੀਆਂ ਖੇਡਾਂ ਡੌਲਫਿਨ ਪਬਲਿਕ ਸਕੂਲ ਕੋਟਕਪੂਰਾ ਵਿਖੇ ਕਰਵਾਈਆਂ ਜਾ ਰਹੀਆਂ ਹਨ। 

ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਫੁੱਟਬਾਲ, ਖੋਹ—ਖੋਹ, ਕਬੱਡੀ (ਨਸ), ਕਬੱਡੀ (ਸਰਕਲ), ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ), ਹੈਂਡਬਾਲ, ਜੁਡੋ, ਗੱਤਕਾ, ਕਿੱਕਬਾਕਸਿੰਗ, ਹਾਕੀ, ਬੈਡਮਿੰਟਨ, ਬਾਸਕਿਟਬਾਲ, ਰੈਸਲਿੰਗ, ਟੇਬਲ ਟੈਨਿਸ, ਚੈੱਸ, ਤੈਰਾਕੀ, ਵੇਟਲਿਫਟਿੰਗ ਅਤੇ ਪਾਵਰਲਿਫਟਿੰਗ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾ ਖੇਡਾਂ ਵਿੱਚ ਪਹਿਲੇ 3 ਦਿਨ ਅੰਡਰ 14, 17 ਅਤੇ 21 ਦੇ ਖੇਡ ਮੁਕਾਬਲੇ ਕਰਵਾਏ ਜਾਣਗੇ ਅਤੇ ਪਿਛਲੇ 2 ਦਿਨ ਵਿੱਚ ਬਾਕੀ ਦੇ ਉਮਰ ਵਰਗਾਂ ਦੇ ਖੇਡ ਮੁਕਾਬਲੇ ਹੋਣਗੇ ਅਤੇ ਇਹ ਖੇਡ ਮੁਕਾਬਲੇ ਮਿਤੀ 16 ਸਤੰਬਰ 2024 ਤੱਕ ਜਾਰੀ ਰਹਿਣਗੇ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਜਸਬੀਰ ਜੱਸੀ ਵਲੋਂ ਨਿਭਾਈ ਗਈ।

ਇਸ ਮੌਕੇ ਸ. ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ, ਸ. ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ, ਸੁਖਵੰਤ ਸਿੰਘ ਪੱਕਾ, ਕੁਲਤਾਰ ਸਿੰਘ ਬਰਾੜ (ਸਾਬਕਾ ਚੇਅਰਮੈਨ), ਜਤਿੰਦਰ ਸਿੰਘ ਰੋਮਾਣਾ ਰਿਟਾ. ਸੀਨੀ. ਹੈਂਡਬਾਲ ਕੋਚ, ਕੰਵਲਜੀਤ ਸਿੰਘ ਫੈਡਰੇਸ਼ਨ ਕੱਪ ਮੈਡਲਿਸਟ ਤੋਂ ਇਲਾਵਾ  ਦਫਤਰ ਦਾ ਸਮੂਹ ਸਟਾਫ, ਕੋਚਿਜ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Vineet Kumar , DC Faridkot , Deputy Commissioner Faridkot , Faridkot , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD