Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਸੁਚੱਜੇ ਪਰਾਲੀ ਪ੍ਰਬੰਧਨ ਲਈ ਪਿੰਡਾਂ 'ਚ ਪੁੱਜੇ, ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ

ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ : ਡੀ.ਸੀ.

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 12 Sep 2024

Last updated on: Sep 12, 2024, 00:00 IST

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਗਾਮੀ ਸੀਜ਼ਨ ਦੌਰਾਨ ਬਿਨਾਂ ਅੱਗ ਲਗਾਏ ਪਰਾਲੀ ਨੂੰ ਸੰਭਾਲਣ ਲਈ ਪਿੰਡਾਂ 'ਚ ਜਾ ਕੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਗੁਰਕਰਨ ਸਿੰਘ ਵੀ ਮੌਜੂਦ ਸਨ।

ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਪਿਛਲੇ ਸਾਲ ਸਭ ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਣ ਵਾਲੇ ਪਿੰਡ ਤਲਵੰਡੀ ਮਲਿਕ ਤੇ ਘੱਗਾ ਦੇ ਕਿਸਾਨਾਂ ਨਾਲ ਖੁੱਲ੍ਹੀ ਵਿਚਾਰ ਚਰਚਾ ਕੀਤੀ ਅਤੇ ਪਹਿਲਾਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਤੇ ਫੇਰ ਉਨ੍ਹਾਂ ਦੇ ਹੱਲ ਲਈ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰਨ ਸਹਿਯੋਗ ਕਰੇਗਾ। 

ਉਨ੍ਹਾਂ ਪਿੰਡ ਤਲਵੰਡੀ ਮਲਿਕ ਤੇ ਘੱਗਾ ਦੇ ਕਿਸਾਨਾਂ ਨੂੰ ਕਿਹਾ ਕਿ ਐਕਸ ਸੀਟੂ ਰਾਹੀਂ ਪਰਾਲੀ ਪ੍ਰਬੰਧਨ ਕਰਨ ਲਈ ਬੇਲਰ ਤੇ ਇੰਨ ਸੀਟੂ ਲਈ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਉਪਲਬੱਧ ਕਰਵਾਈ ਜਾਵੇਗੀ। ਇਸ ਮੌਕੇ ਕਿਸਾਨਾਂ ਨੇ ਵੀ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਲਿਆ। ਡਿਪਟੀ ਕਮਿਸ਼ਨਰ ਨੇ ਦੋਵੇਂ ਪਿੰਡਾਂ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇਸ ਵਾਰ ਡੇਮੋ ਦੇ ਤੌਰ 'ਤੇ 25 ਤੋਂ 30 ਏਕੜ ਰਕਬੇ 'ਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਜ਼ਰੂਰ ਕਰਨ। 

ਉਨ੍ਹਾਂ ਕਿਹਾ ਕਿ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਖਤਮ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਹੈ। ਇਸ ਨਾਲ ਅਸੀਂ ਖੇਤਾਂ ਨੂੰ ਤਾਂ ਰਹਿੰਦ ਖੂੰਹਦ ਤੋਂ ਖਾਲੀ ਕਰ ਦਿੰਦੇ ਹਾਂ, ਪਰ ਵਾਤਾਵਰਣ ਨੂੰ ਦੂਸ਼ਿਤ ਕਰਕੇ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ।

ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਅਮਰਿੰਦਰ ਸਿੰਘ, ਕੁਲਦੀਪ ਸਿੰਘ, ਕਰਨਦੀਪ ਸਿੰਘ, ਕੁਲਦੀਪ ਕੁਮਾਰ, ਨਿਰਮਲ ਸਿੰਘ ਅਤੇ ਸਰਬਜੀਤ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ, ਪੀ.ਪੀ.ਸੀ.ਬੀ ਦੇ ਐਸ.ਡੀ.ਓ. ਮੋਹਿਤ ਸਿੰਗਲਾ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਤੇ ਪ੍ਰਭਦੀਪ ਸਿੰਘ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD