Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਹਿੱਤ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਕਿਸਾਨਾਂ ਨਾਲ ਬੈਠਕਾਂ

ਪਿੰਡ ਚੱਕ ਸੈਦੋਕੇ, ਘਾਂਘਾ ਅਤੇ ਸਵਾਹ ਵਾਲਾ ਦਾ ਕੀਤਾ ਦੌਰਾ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਜਲਾਲਾਬਾਦ (ਫਾਜ਼ਿਲਕਾ) , 12 Sep 2024

Last updated on: Sep 12, 2024, 00:00 IST

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਸਾਂਝੇ ਤੌਰ ਤੇ ਜਲਾਲਾਬਾਦ ਉਪਮੰਡਲ ਅਧੀਨ ਪੈਂਦੇ ਤਿੰਨ ਹਾਟਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪਿੰਡ ਚੱਕ ਸੈਦੋਕੇ, ਘਾਂਘਾ ਅਤੇ ਸਵਾਹ ਵਾਲਾ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਾਡਾ ਕਿਸਾਨ ਜਾਗਰੂਕ ਹੋ ਰਿਹਾ ਹੈ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਲਗਾਤਾਰ ਕਮੀ ਆ ਰਹੀ ਹੈ। 

ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਨ ਸੁਰੱਖਿਆ, ਕਿਸਾਨਾਂ ਦੀ ਆਪਣੀ ਸਿਹਤ ਅਤੇ ਜਮੀਨ ਦੀ ਸਿਹਤ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਭ ਤੋਂ ਪਹਿਲਾਂ ਦੁਸ਼ ਪ੍ਰਭਾਵ ਕਿਸਾਨ ਅਤੇ ਉਸਦੇ ਪਰਿਵਾਰ ਦੀ ਸਿਹਤ ਅਤੇ ਕਿਸਾਨ ਦੀ ਜਮੀਨ ਦੀ ਸਿਹਤ ਤੇ ਪੈਂਦਾ ਹੈ। ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। 

ਇਸ ਲਈ ਪਰਾਲੀ ਨੂੰ ਜਮੀਨ ਵਿਚ ਮਿਲਾ ਕੇ ਹੀ ਇਸਦਾ ਪ੍ਰਬੰਧ ਕੀਤਾ ਜਾਵੇ ਤਾਂ ਇਹ ਸਭ ਤੋਂ ਬਿਹਤਰ ਤਰੀਕਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿਚ ਜੋ ਮਸ਼ੀਨਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਦੀਆਂ ਸੂਚੀਆਂ ਪਿੰਡਾਂ ਵਿਚ ਸਾਂਝੀਆਂ ਥਾਂਵਾਂ ਤੇ ਲਗਾਈਆਂ ਜਾਣਗੀਆਂ। ਜਿੱਥੇ ਕਿਤੇ ਸਾਂਝੀ ਥਾਂ ਉਪਲਬੱਧ ਹੋਵੇਗੀ ਉਹ ਵੀ ਪਰਾਲੀ ਭੰਡਾਰ ਕਰਨ ਨੂੰ ਦਿੱਤੀ ਜਾਵੇਗੀ। 

ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਕੁਝ ਪਰਾਲੀ ਉਹ ਆਪਣੇ ਜਾਨਵਰਾਂ ਲਈ ਵਰਤਨ ਲਈ ਵੀ ਇੱਕਠੀ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਹੈ ਅਤੇ ਹਰ ਪ੍ਰਕਾਰ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਕਿਸਾਨ ਵੀ ਵਾਤਾਵਰਨ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਸਮਝਣ। ਉਨ੍ਹਾਂ ਨੇ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਸਬਸਿਡੀ ਤੇ ਮਸ਼ੀਨਾਂ ਲਈਆਂ ਹਨ ਉਹ ਇਹ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਮੁਹਈਆ ਕਰਵਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹੁਤ ਵੱਡੀ ਗਿਣਤੀ ਵਿਚ ਅਜਿਹੇ ਕਿਸਾਨ ਹਨ ਜੋ ਕਈ ਕਈ ਸਾਲਾਂ ਤੋਂ ਅੱਗ ਲਗਾਏ ਬਿਨ੍ਹਾਂ ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ। ਕਿਸਾਨ ਭਰਾਵਾਂ ਨੂੰ ਅਜਿਹੇ ਕਿਸਾਨਾਂ ਦੇ ਤਜਰਬੇ ਤੋਂ ਸਿੱਖਣ ਦੀ ਅਪੀਲ ਕੀਤੀ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਨ ਅਤੇ ਚੌਗਿਰਦੇ ਦੀ ਸੰਭਾਲ ਕਰਨਾ ਸਭ ਦਾ ਫਰਜ ਬਣਦਾ ਹੈ ਅਤੇ ਕਿਸਾਨ ਵੀਰਾਂ ਨੂੰ ਪਰਾਲੀ ਦਾ ਪ੍ਰਬੰਧਨ ਬਿਨ੍ਹਾਂ ਇਸ ਨੂੰ ਅੱਗ ਲਗਾਏ ਕਰਨਾ ਚਾਹੀਦਾ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਣਵਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਸ੍ਰੀ ਜੰਗੀਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਝੋਨੇ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦਿੱਤੀ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD