Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਰਾਲੀ ਨੂੰ ਅੱਗ ਲਗਾਉਣ ਦੀ ਰੀਤ ਦਾ ਖਾਤਮਾ ਕਰਨ ਲਈ ਅੱਗੇ ਆਉਣ ਕਿਸਾਨ : ਪਰਨੀਤ ਸ਼ੇਰਗਿੱਲ

ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਲੋਕ ਲਹਿਰ ਚਲਾਉਣ ਲਈ ਕੀਤਾ ਪ੍ਰੇਰਿਤ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਖਮਾਣੋਂ/ ਫ਼ਤਹਿਗੜ੍ਹ ਸਾਹਿਬ , 12 Sep 2024

Last updated on: Sep 12, 2024, 00:00 IST

ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਵੱਧ ਰਹੇ ਪ੍ਰਦੂਸ਼ਣ ਦਾ ਖਾਤਮਾ ਕਰਨ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਰੀਤ ਦਾ ਖਾਤਮਾ ਕਰਨ ਲਈ ਪਿੰਡ ਜਟਾਣਾ ਉੱਚਾ, ਜਟਾਣਾ ਨੀਵਾਂ, ਫਰੌਰ, ਹਰਗਣਾ ਅਤੇ ਖੇੜੀ ਨੋਧ ਸਿੰਘ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਕਿਉਂਕਿ ਇਨ੍ਹਾਂ ਮਸ਼ੀਨਾਂ ਨਾਲ ਜਿਥੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਹੋ ਸਕਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਰੀਤ ਦਾ ਖਾਤਮਾ ਕਰਨ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਸਬਸਿਡੀ 'ਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਕਿਸਾਨਾਂ ਨੂੰ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਬੇਲਰ, ਰੈਕ, ਚੌਪਰ ਸਬਸਿਡੀ 'ਤੇ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਆਸਾਨੀ ਨਾਲ ਖੇਤ ਵਿੱਚ ਹੀ ਮਿਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਵੱਡੀ ਪੱਧਰ 'ਤੇ ਕਮੀ ਆਈ ਹੈ ਅਤੇ ਜੇਕਰ ਕਿਸਾਨਾਂ ਦਾ ਸਾਥ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਅੰਦਰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿੱਚੋਂ ਇਸ ਰੀਤ ਦਾ ਮੁਕੰਮਲ ਤੌਰ 'ਤੇ ਖਾਤਮਾ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਵਾਰ ਪਿੰਡ ਪੱਧਰ 'ਤੇ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ, ਜੋ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਤਿੱਖੀ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਸਬੰਧਤ ਥਾਣਿਆਂ ਦੇ ਮੁਖੀਆਂ ਦੀ ਵੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਖਾਦਾਂ ਉਪਲਬਧ ਕਰਵਾਉਣ ਅਤੇ ਸਹਿਕਾਰੀ ਸਭਾਵਾਂ ਰਾਹੀਂ ਆਧੁਨਿਕ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਦੀ ਮੰਗ ਕੀਤੀ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਸਹਿਕਾਰੀ ਸਭਾਵਾਂ ਰਾਹੀਂ ਖਾਦਾਂ ਦੀ ਸਪਲਾਈ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਪਰਾਲੀ ਪ੍ਰਬੰਧਨ ਲਈ ਜਿਹੜੇ ਕਿਸਾਨਾਂ ਨੇ ਮਸ਼ੀਨਾਂ ਲੈਣੀਆਂ ਹਨ, ਉਹ ਆਨ ਲਾਇਨ ਅਪਲਾਈ ਕਰ ਸਕਦੇ ਹਨ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਕਈ ਸੂਖਮ ਤੱਤ ਜਿਵੇਂ ਕਿ ਜਿੰਕ ਤੇ ਮੈਗਨੀਜ਼ ਆਦਿ ਦੀ ਪੂਰਤੀ ਵੀ ਹੁੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਵਾਢੀ ਸਮੇਂ ਐਸ.ਐਮ.ਐਸ. ਦੀ ਵਰਤੋਂ ਜ਼ਰੂਰ ਕੀਤੀ ਜਾਵੇ, ਜਿਸ ਨਾਲ ਖੇਤਾਂ ਵਿੱਚ ਅੱਗ ਲਗਾਏ ਬਿਨਾਂ ਸੁਪਰ ਸੀਡਰ ਨਾਲ ਕਣਕ ਦੀ ਆਸਾਨੀ ਨਾਲ ਬਿਜਾਈ ਕੀਤੀ ਜਾ ਸਕਦੀ ਹੈ।

ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਦਮਨ ਝਾਂਜੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿਨ੍ਹਾਂ ਕਿਸਾਨਾਂ ਨੇ ਸੁਪਰ ਸੀਡਰ ਮਸ਼ੀਨ ਲਈ ਅਪਲਾਈ ਕੀਤਾ ਸੀ ਉਨ੍ਹਾਂ ਸਾਰੇ ਕਿਸਾਨਾਂ ਦੇ ਕੇਸਾਂ ਨੂੰ ਸਰਕਾਰ ਵੱਲੋਂ ਮਨਜੂਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਿੱਚ ਸੁਪਰ ਸੀਡਰ ਮਸ਼ੀਨ ਦੀ ਵੱਧ ਰਹੀ ਮੰਗ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਪੋਰਟਲ ਦੁਬਾਰਾ ਖੋਲਿਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਇਸ਼ਾ ਸਿੰਗਲ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਤਹਿਸੀਲਦਾਰ ਖਮਾਣੋਂ ਸ਼੍ਰੀ ਗੁਰਦੀਪ ਸਿੰਘ, ਡੀ.ਐਸ.ਪੀ. ਖਮਾਣੋ ਸ਼੍ਰੀ ਮਨਜੀਤ ਸਿੰਘ, ਬੀ.ਡੀ.ਪੀ.ਓ. ਖਮਾਣੋਂ ਸ਼੍ਰੀਮਤੀ ਪਰਮਵੀਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD