Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

25 ਕਰੋੜ ਦੀ ਲਾਗਤ ਨਾਲ ਹੋਵੇਗਾ ਬਰਨਾਲਾ ਦੀਆਂ ਸੜਕਾਂ ਦਾ ਨਵੀਨੀਕਰਨ : ਮੀਤ ਹੇਅਰ

ਸੰਸਦ ਮੈਂਬਰ ਨੇ ਸੰਘੇੜਾ- ਝਲੂਰ, ਸੰਘੇੜਾ - ਸ਼ੇਰਪੁਰ ਤੇ ਕਰਮਗੜ੍ਹ ਫਿਰਨੀ ਸੜਕਾਂ ਦੇ 6 ਕਰੋੜ ਤੋਂ ਵੱਧ ਲਾਗਤ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਿਆ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 12 Sep 2024

Last updated on: Sep 12, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਚਹੁੰ ਪੱਖੀ ਵਿਕਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਬਰਨਾਲਾ ਵਿੱਚ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਫੰਡਾਂ ਪ੍ਰਵਾਨ ਕੀਤੇ ਗਏ ਹਨ ਤੇ 25 ਕਰੋੜ ਰੁਪਏ ਸਿਰਫ ਸੜਕਾਂ ਲਈ ਪ੍ਰਵਾਨ ਕੀਤੇ ਗਏ ਹਨ। ਇਹ ਪ੍ਰਗਟਾਵਾ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸੰਘੇੜਾ- ਝਲੂਰ ਸੜਕ ਦੇ ਨਵੀਨੀਕਰਨ ਦਾ 1.64 ਕਰੋੜ ਦੀ ਲਾਗਤ ਵਾਲੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। 

ਇਸ 9.70 ਕਿਲੋਮੀਟਰ ਸੜਕ ਦੇ ਨਵੀਨੀਕਰਨ ਨਾਲ ਸੰਘੇੜਾ ਤੋਂ ਸ਼ੇਰਪੁਰ, ਧੂਰੀ ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮਗਰੋਂ ਅੱਜ ਉਨ੍ਹਾਂ ਸੰਘੇੜਾ - ਸ਼ੇਰਪੁਰ (ਵਾਇਆ ਖੇੜੀ ਨੰਗਲ) ਨੇ ਨਵੀਨੀਕਰਨ ਦਾ 4.17 ਕਰੋੜ ਦੀ ਲਾਗਤ ਵਾਲੇ ਕੰਮ ਦਾ ਨੀਂਹ ਪੱਥਰ ਰੱਖਿਆ, ਜੋ ਕਿ ਕਰੀਬ 13 ਕਿਲੋਮੀਟਰ ਹੈ। ਇਸ ਤੋਂ ਇਲਾਵਾ ਪਿੰਡ ਕਰਮਗੜ੍ਹ ਦੀ ਫਿਰਨੀ ਵਾਲੀ (ਕਰਮਗੜ੍ਹ ਤੋਂ ਕੋਠੇ ਖੇੜੀ ਵਾਲੇ) ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ। 

ਇਸ ਕਰੀਬ 3.40 ਕਿਲੋਮੀਟਰ ਸੜਕ ਦਾ ਕੰਮ ਅੰਦਾਜ਼ਨ 37 ਲੱਖ ਦੀ ਲਾਗਤ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੜਕਾਂ ਦੇ ਨਵੀਨੀਕਰਨ ਲਈ 25 ਕਰੋੜ ਦੇ ਫੰਡ ਜਾਰੀ ਕੀਤੇ ਗਏ ਹਨ, ਜਿਸ ਨਾਲ 75 ਕਿਲੋਮੀਟਰ ਤੋਂ ਵੱਧ ਲੰਬਾਈ ਦਾ ਕੰਮ ਕੀਤਾ ਜਾਵੇਗਾ। ਇਨ੍ਹਾਂ ਵਿੱਚ ਵੱਖ ਵੱਖ ਕਰੀਬ 30 ਸੜਕਾਂ ਦੇ ਕੰਮ ਸ਼ਾਮਲ ਹਨ, ਜਿਨ੍ਹਾਂ ਦੇ ਨਵੀਨੀਕਰਨ/ ਚੌੜਾ ਕਰਨ ਦਾ ਕੰਮ ਕੀਤਾ ਜਾਵੇਗਾ, ਜਿਨ੍ਹਾਂ ਨਾਲ ਬਰਨਾਲਾ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਦੀਆਂ ਸੜਕਾਂ ਜਿਵੇਂ ਝਲੂਰ, ਕਰਮਗੜ੍ਹ, ਝਲੂਰ ਤੋਂ ਨੰਗਲ, ਸੰਘੇੜਾ ਤੋਂ ਝਲੂਰ, ਧਨੌਲਾ - ਭੱਠਲਾਂ, ਝਲੂਰ ਫਿਰਨੀ, ਕਰਮਗੜ੍ਹ ਫਿਰਨੀ ਤੇ ਹੋਰ ਕਈ ਸੜਕਾਂ ਦੀ ਹਾਲਤ ਕਾਫੀ ਖਰਾਬ ਹੋਣ ਕਰਕੇ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਸੀ। 

ਉਨ੍ਹਾਂ ਦੱਸਿਆ ਕਿ 25 ਕਰੋੜ ਦੀ ਲਾਗਤ ਨਾਲ ਜਿਨ੍ਹਾਂ ਸੜਕਾਂ ਦਾ ਕੰਮ ਕੀਤਾ ਜਾਣਾ ਹੈ, ਉਨ੍ਹਾਂ ਵਿੱਚ ਬਰਨਾਲਾ - ਬਾਜਾਖਾਨਾ ਰੋਡ ਤੋਂ ਖੁੱਡੀ ਕਲਾਂ, ਬਰਨਾਲਾ ਬਾਜਾਖਾਨਾ ਰੋਡ ਤੋਂ ਕੋਠੇ ਰਾਮਸਰ, ਕੋਠੇ ਢਿੱਲਵਾਂ, ਵਾਈ ਐੱਸ ਪਬਲਿਕ ਸਕੂਲ (ਐਨ ਐਚ 64 ) ਤੋਂ ਹੰਡਿਆਇਆ, ਕਰਮਗੜ੍ਹ ਮੰਡੀ ਤੋਂ ਸਮਾਧਾਂ ਤੱਕ, ਸੇਖਾ - ਫਰਵਾਹੀ ਰੋਡ ਤੋਂ ਡੇਰਾ ਬਾਬਾ ਕਰਮ ਚੰਦ, ਬੀਕਾ ਸੂਚ ਪੱਤੀ ਦੀਆਂ ਸੜਕਾਂ, ਚੀਮਾਂ ਤੋਂ ਪੱਤੀ ਸੇਖਵਾਂ ਤੋਂ ਬਰਨਾਲਾ, ਕੋਠੇ ਸਰਾਂ ਵਾਲੀ ਸੜਕ, ਕੋਠੇ ਚੂੰਘਾਂ, ਪਿੰਡ ਨੰਗਲ ਦੀ ਫਿਰਨੀ, ਅਮਲਾ ਸਿੰਘ ਵਾਲਾ/ ਭੱਦਲਵੱਡ ਵਾਲੀ ਸੜਕ, ਝਲੂਰ ਤੋਂ ਕਰਮਗੜ੍ਹ ਨੂੰ ਜਾਂਦੀ ਸੜਕ, ਪਿੰਡ ਰਾਜਗੜ੍ਹ ਤੋਂ ਗੁਰੂਦੁਆਰਾ ਸਾਹਿਬ ਨੂੰ ਜਾਂਦੀ ਸੜਕ, ਸੰਗਰੂਰ ਬਰਨਾਲਾ ਰੋਡ ਤੋਂ ਹਰੀਗੜ੍ਹ ਨੂੰ ਅੰਦਰ ਨੂੰ ਜਾਂਦੀ ਸੜਕ, ਕੱਟੂ ਤੋਂ ਐਨ ਐਚ - 07 ਵਾਇਆ ਭੈਣੀ ਮਹਿਰਾਜ (ਕੱਟੂ ਪਿੰਡ ਦੀ ਫਿਰਨੀ ਸਣੇ), ਧਨੌਲਾ ਤੋਂ ਦਾਨਗੜ੍ਹ ਸੜਕ, ਖੁੱਡੀ ਕਲਾਂ ਦੀ ਫਿਰਨੀ ਸਣੇ ਵੱਖ ਵੱਖ ਪਿੰਡਾਂ ਦੀਆਂ ਸੜਕਾਂ ਦੇ 30 ਦੇ ਕਰੀਬ ਕੰਮ ਸ਼ਾਮਲ ਹਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD