Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਲੋਕਾਂ ਨੂੰ ਕਰਵਾ ਰਹੀ ਹੈ ਬੇਹਤਰ ਸੁਵਿਧਾਵਾਂ ਉਪਲਬਧ - ਸੁਖਜਿੰਦਰ ਸਿੰਘ ਕਾਉਣੀ

ਸਿਹਤ ਕੇਂਦਰ ਭਲਾਈਆਣਾ ਵਿੱਚ ਚੇਅਰਮੈਨ ਕਾਉਣੀ ਨੇ ਕੀਤਾ ਪਖਾਨਿਆਂ ਦੀ ਇਮਾਰਤ ਦਾ ਉਦਘਾਟਨ

Sukhjinder Singh Kauni, AAP, Aam Aadmi Party, AAP Punjab, Aam Aadmi Party Punjab,Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Sep 2024

Last updated on: Sep 12, 2024, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਬੇਹਤਰ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਹਰ ਖੇਤਰ ਵਿੱਚ ਵੱਡੇ ਸੁਧਾਰ ਹੋਏ ਹਨ ਉਹ ਭਾਵੇਂ ਸਿੱਖਿਆ ਦਾ ਖੇਤਰ ਹੋਵੇ ਜਾਂ ਸਿਹਤ ਦਾ ਖੇਤਰ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਭਲਾਈਆਣਾ ਸਿਹਤ ਕੇਂਦਰ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਢਾਈ ਲੱਖ ਰੁਪਏ ਖਰਚ ਕੇ ਬਣਾਏ ਪਖਾਨਿਆਂ ਦੀ ਇਮਾਰਤ ਦਾ ਉਦਘਾਟਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਜਿਲੇ ਭਰ ਵਿੱਚ ਉਹਨਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਗਰਾਂਟਾਂ ਦੇ ਕੇ ਸਕੂਲਾਂ ਤੇ ਸਿਹਤ ਕੇਂਦਰਾਂ ਵਿੱਚ ਪਖਾਨੇ/ਬਾਥਰੂਮ ਬਣਾਏ ਗਏ ਹਨ। ਜਿਨ੍ਹਾਂ ਦੀ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਲੋੜ ਵੀ ਸੀ। ਉਹਨਾਂ ਕਿਹਾ ਕਿ ਸਿਹਤ ਸੁਵਿਧਾਵਾਂ ਲਈ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ ਕੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਉਪਲਬਧ ਕਰਵਾਈਆਂ ਹਨ, ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਵੀ ਵੱਡੇ ਸੁਧਾਰ ਹੋਏ ਹਨ। 

ਹੁਣ ਲੋਕਾਂ ਨੂੰ ਕਿਸੇ ਵੀ ਤਰਹਾਂ ਦੇ ਟੈਸਟ ਕਰਵਾਉਣ ਜਾਂ ਦਵਾਈ ਲੈਣ ਲਈ ਖਰਚੇ ਕਰਨ ਦੀ ਲੋੜ ਨਹੀਂ ਪੈਂਦੀ ਹਸਪਤਾਲਾਂ ਵਿੱਚ ਲੋਕਾਂ ਨੂੰ ਮੁਫਤ ਦਵਾਈਆਂ ਜਿੱਥੇ ਮਿਲ ਰਹੀਆਂ ਹਨ ਉਥੇ ਉਹਨਾਂ ਦੇ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹੁਣ ਤੱਕ ਕਈ ਸਕੂਲਾਂ ਸਿਹਤ ਕੇਂਦਰਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਬਾਥਰੂਮ ਦੀਆਂ ਇਮਾਰਤਾਂ ਬਣਾਈਆਂ ਗਈਆਂ ਹਨ ਤੇ ਅੱਗੇ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰਹਿਣਗੇ। ਚੇਅਰਮੈਨ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਤੇ ਉਹਨਾਂ ਨੂੰ ਸਰਕਾਰੀ ਸੁਵਿਧਾਵਾਂ ਬੇਹਤਰ ਢੰਗ ਨਾਲ ਉਪਲਬਧ ਕਰਵਾਉਣ ਲਈ ਵਚਨਬੱਧ ਹੈ। 

ਇਸ ਮੌਕੇ ਕੁਲਵਿੰਦਰ ਸਿੰਘ ਕਿੰਦਾ, ਗੋਰਾਂ ਸਿੰਘ ਖਾਲਸਾ, ਗੁਰਮੀਤ ਸਿੰਘ ਗੀਤਾਂ,ਬੋਹੜ ਸਿੰਘ, ਹਰਪ੍ਰੀਤ ਸਿੰਘ ਕੋਟਭਾਈ,ਜਗਮੀਤ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ ਭਜਨਾਮ ਕੌਰ ਮਲਟੀਪਰਪਜ ਹੈਲਥ ਵਰਕਰ ਫੀਮੇਲ, ਵੀਰਪਾਲ ਕੌਰ ਮਲਟੀਪਰਪਜ ਹੈਲਥ ਵਰਕਰ ਫੀਮੇਲ, ਰਮਨਦੀਪ ਕੌਰ ਸੀ ਐਚ ਓ, ਸਰਬਜੀਤ ਕੌਰ ਸੁਖਜੀਤ ਕੌਰ ਇੰਦਰਜੀਤ ਕੌਰ ਆਸਾ ਵਰਕਰ ਆਦਿ ਹਾਜ਼ਰ ਸਨ।  

 

Tags: Sukhjinder Singh Kauni , AAP , Aam Aadmi Party , AAP Punjab , Aam Aadmi Party Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD