Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ

ਸਰਹੱਦੀ ਪਿੰਡਾਂ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਵਿਸੇਸ਼ ਤਰਜੀਹ-ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਜਲਾਲਾਬਾਦ ( ਫਾਜਿਲ਼ਕਾ ) , 12 Sep 2024

Last updated on: Sep 12, 2024, 00:00 IST

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਉਪਮੰਡਲ ਜਲਾਲਾਬਾਦ ਦੇ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਅਤੇ ਸਰਹੱਦੀ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਨੂੰ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਉਹ ਹਮੇਸਾਂ ਦੇਸ਼ ਦੀਆਂ ਸੁਰੱਖਿਆ ਏਂਜਸੀਆਂ ਨਾਲ ਤਾਲਮੇਲ ਰੱਖਦੇ ਹਨ ਅਤੇ ਮਾੜੇ ਅਨਸਰਾਂ ਦੀ ਹਰੇਕ ਗਤੀਵਿਧੀ ਦੀ ਸੂਚਨਾ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦ ਅਸੀਂ ਅਜਿਹੇ ਮਾੜੇ ਅਨਸਰਾਂ ਖਿਲਾਫ ਲਾਮਬੰਦ ਹੋਵਾਂਗੇ ਤਾਂ ਅਸੀਂ ਇੰਨ੍ਹਾਂ ਨੂੰ ਹਰਾ ਸਕਾਂਗੇ। 

ਉਨ੍ਹਾਂਨੇ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ ਅਤੇ ਅਜਿਹੇ ਲੋਕਾਂ ਦੀ ਪਹਿਚਾਣ ਵੀ ਪ੍ਰਗਟ ਨਹੀਂ ਕੀਤੀ ਜਾਂਦੀ ਜੋ ਆਪਣਾ ਇਲਾਜ ਕਰਵਾਉਂਦੇ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਜਲਦ ਹੱਲ ਦਾ ਵਾਅਦਾ ਕੀਤਾ। 

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਹੱਦੀ ਪਿੰਡਾਂ ਵਿਚ ਪਿੰਡ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਪਿੰਡ ਵਿਚ ਨਸ਼ਿਆਂ ਖਿਲਾਫ ਪੂਰੀ ਚੌਕਸੀ ਰੱਖ ਰਹੀਆਂ ਹਨ। ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਇੰਨ੍ਹਾਂ ਪਿੰਡਾਂ ਦੇ ਲੋਕਾਂ ਦਾ ਪੁਲਿਸ ਅਤੇ ਬੀਐਸਐਫ ਨੂੰ ਵੱਡਾ ਸਹਿਯੋਗ ਮਿਲਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਜਦੋਂ ਵੀ ਕੋਈ ਡ੍ਰੋਨ ਗਤੀਵਿਧੀ ਦੀ ਸੂਚਨਾ ਮਿਲੇ ਜਾਂ ਕੋਈ ਸੱਕੀ ਵਿਅਕਤੀ ਵਿਖਾਈ ਦੇਵੇ ਤਾਂ ਉਸਦੀ ਸੂਚਨਾ ਪੁਲਿਸ ਜਾਂ ਬੀਐਸਐਫ ਨਾਲ ਸਾਂਝੀ ਕੀਤੀ ਜਾਵੇ। 

ਉਨ੍ਹਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਬੀਐਸਐਫ ਨਾਲ ਮਿਲ ਕੇ ਸਰਹੱਦੀ ਇਲਾਕਿਆਂ ਵਿਚ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਇਸ ਮੌਕੇ ਬੀਐਸਐਫ ਦੇ ਕਮਾਡੈਂਟ ਸ੍ਰੀ ਰਵੀ ਰੰਜਨ, ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ, ਜਲਾਲਾਬਾਦ ਦੇ ਐਸਡੀਐਮ ਸ੍ਰੀ ਬਲਕਰਨ ਸਿੰਘ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD