Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਹਨਾਂ ਦੀਆਂ ਸਮੱਸਿਆਂਵਾਂ ਦਾ ਸਮਾਂ-ਬੱਧ ਨਿਪਟਾਰਾ ਬਣਾਇਆ ਜਾ ਰਿਹਾ ਯਕੀਨੀ - ਸੰਦੀਪ ਕੁਮਾਰ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਢੁਕਵੇਂ ਪ੍ਰਬੰਧ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 12 Sep 2024

Last updated on: Sep 12, 2024, 00:00 IST

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਹਰ ਵੀਰਵਾਰ ਸਵੇਰੇ 9:30 ਵਜੇ ਤੋਂ ਲੈ ਕੇ 1:30 ਵਜੇ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਵਿਖੇ ਜਾਣਾ ਪੈਂਦਾ ਸੀ, ਪ੍ਰੰਤੂ ਹੁਣ ਜ਼ਿਲ੍ਹਾ ਪੱਧਰ ‘ਤੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ. ਐੱਮ. ਵਿੰਡੋ ਸਥਾਪਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਦੂਰ ਨਾ ਜਾਣਾ ਪਵੇ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਤੈਅ ਸਮੇਂ ਅੰਦਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਅਧਿਕਾਰੀਆਂ ਦੀ ਨਿੱਜੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਖੋਲ੍ਹੇ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਉਣ ਵਾਲੇ ਨਾਗਰਿਕਾਂ ਦਾ ਸੁਚੱਜੇ ਢੰਗ ਨਾਲ ਮਾਰਗ ਦਰਸ਼ਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD