Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰੈੱਡ ਕਰਾਸ ਐਸ ਏ ਐਸ ਨਗਰ ਨੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਕੀਰਤੀ ਚੱਕਰ ਦੀ ਪਹਿਲੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ

ਲੋਕਾਂ ਵੱਲੋਂ ਦੇਸ਼ ਦੇ ਹੀਰੋ ਦੀ ਯਾਦ ਵਿੱਚ 73 ਯੂਨਿਟ ਖੂਨ ਦਾਨ ਕੀਤਾ ਗਿਆ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Blood Camp, Blood Donation Camp

Web Admin

Web Admin

5 Dariya News

ਭੜੌਂਜੀਆਂ (ਐਸ.ਏ.ਐਸ. ਨਗਰ) , 13 Sep 2024

Last updated on: Sep 13, 2024, 00:00 IST

ਕਰਨਲ ਮਨਪ੍ਰੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਵੱਲੋਂ ਅੱਜ ਨਿਊ ਚੰਡੀਗੜ੍ਹ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਭੜੌਂਜੀਆ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ.ਨਗਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ, ਡਿਪਟੀ ਕਮਿਸ਼ਨਰ-ਕਮ-ਆਸ਼ਿਕਾ ਜੈਨ ਨੇ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨਾਲ ਕੈਂਪ ਦਾ ਦੌਰਾ ਕੀਤਾ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਵੰਡੇ।

ਜ਼ਿਕਰਯੋਗ ਹੈ ਕਿ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪਿਛਲੇ ਸਾਲ ਸਤੰਬਰ ਮਹੀਨੇ ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦ ਵਿਰੋਧੀ ਮੁਹਿੰਮ 'ਚ ਫਰੰਟ ਤੋਂ ਅਗਵਾਈ ਕਰਦੇ ਹੋਏ ਐਕਸ਼ਨ ਦੌਰਾਨ ਸ਼ਹੀਦ ਹੋ ਗਏ ਸਨ ਅਤੇ ਉਨ੍ਹਾਂ ਨੂੰ ਮਰਨ ਉਪਰੰਤ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ, ਜੋ ਕਿ ਸ਼ਾਂਤੀ ਸਮੇਂ ਦਾ ਦੂਜਾ ਸਭ ਤੋਂ ਉੱਚਾ ਬਹਾਦਰੀ ਪੁਰਸਕਾਰ ਹੈ। ਖੂਨਦਾਨ ਕੈਂਪ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਨਲ ਮਨਪ੍ਰੀਤ ਸਿੰਘ ਵੱਲੋਂ ਦਿਖਾਏ ਮਿਸਾਲੀ ਸਾਹਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਖੂਨਦਾਨ ਕੈਂਪ ਰਾਸ਼ਟਰ ਦੇ ਇਸ ਨਾਇਕ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਸਮਰਪਿਤ ਕੀਤਾ ਗਿਆ ਹੈ।

ਸਕੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਸਹਿਯੋਗ ਦਿੱਤਾ ਗਿਆ, ਜਦਕਿ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਚੰਡੀਗੜ੍ਹ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਹਸਪਤਾਲ ਟਰੱਸਟ, ਸੋਹਾਣਾ ਦੇ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਦੀਆਂ ਟੀਮਾਂ ਨੇ ਕੈਂਪ ਦੌਰਾਨ 73 ਯੂਨਿਟ ਖੂਨ ਇਕੱਤਰ ਕੀਤਾ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD