Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਮਦਦ ਕਰਨਾ ਹਰੇਕ ਨਾਗਰਿਕ ਦਾ ਫਰਜ਼ - ਵਿਧਾਇਕ ਵਿਜੈ ਸਿੰਗਲਾ

ਕੈਂਪਾਂ ਦਾ ਲੋੜਵੰਦ ਦਿਵਿਆਂਗ ਅਤੇ ਬਜ਼ੁਰਗ ਵਿਅਕਤੀ ਲੈ ਸਕਦੇ ਹਨ ਲਾਹਾ-ਡਿਪਟੀ ਕਮਿਸ਼ਨਰ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 13 Sep 2024

Last updated on: Sep 13, 2024, 00:00 IST

ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਬਿੱਗ ਹੋਪ ਫਾਊਂਡੇਸ਼ਨ, ਰੋਟਰੀ ਕਲੱਬ ਮਾਨਸਾ ਅਤੇ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਸਥਾਨਕ ਗਊਸ਼ਾਲਾ ਭਵਨ ਵਿਖੇ ਅਸੈਸਮੈਂਟ ਕੈਂਪ ਲਗਾਇਆ ਗਿਆ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਆਪ ਆਗੂ ਚੁਸ਼ਪਿੰਦਰਬੀਰ ਚਹਿਲ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ ਹੈ। ਸਾਨੂੰ ਸਾਰਿਆਂ ਨੂੰ ਇਨਸਾਨੀਅਤ ਦੇ ਤੌਰ ’ਤੇ ਵੀ ਦਿਵਿਆਂਗਜਨਾਂ ਅਤੇ ਬਜ਼ੁਰਗ ਵਿਅਕਤੀਆਂ ਦੀ ਮਦਦ ਕਰਨੀ ਚਾਹੀਦੀ ਹੈ। ਸਮਾਜ ਵਿਚ ਦਿਵਿਆਂਗ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਤਿਕਾਰ ਦੇਣਾ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਰਕਰਣ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਕੈਂਪ ਸ਼ਲਾਘਾਯੋਗ ਉਪਰਾਲਾ ਹੈ। ਜ਼ਿਲ੍ਹੇ ਦੇ ਲੋੜਵੰਦ ਨਾਗਰਿਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਲਾਜ਼ਮੀ ਲਾਹਾ ਲੈਣਾ ਚਾਹੀਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ ਵੱਖ ਵੱਖ ਸਥਾਨਾਂ ’ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ।  

ਉਨ੍ਹਾਂ ਕਿਹਾ ਕਿ ਕੈਂਪ ਦੌਰਾਨ 190 ਦਿਵਿਆਂਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਸਹਾਇਕ ਉਪਕਰਣ ਵੰਡ ਸਮਾਰੋਹ ਦੌਰਾਨ ਇੰਨ੍ਹਾਂ ਲਾਭਪਾਤਰੀਆਂ ਨੂੰ ਉਪਕਰਣ ਮੁਹੱਈਆ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ 14 ਸਤੰਬਰ ਨੂੰ ਗੁਰਦੁਆਰਾ ਸਰੋਵਰ ਸਾਹਿਬ, ਸਰਦੂਲਗੜ੍ਹ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 04 ਵਜੇ ਤੱਕ ਅਸੈਸਮੈਂਟ ਕੈਂਪ ਲਗਾਇਆ ਜਾਵੇਗਾ। ਇੰਨ੍ਹਾਂ ਕੈਂਪਾਂ ਦੌਰਾਨ ਲੋੜਵੰਦ ਦਿਵਿਆਂਗ ਅਤੇ ਬਜ਼ੁਰਗ ਵਿਅਕਤੀ ਲਾਹਾ ਜ਼ਰੂਰ ਲੈਣ। 

ਇੰਨ੍ਹਾਂ ਕੈਂਪਾਂ ਬਾਰੇ ਹੋਰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਲੀਨ ਬੜਿੰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਮੋਟਰਾਇਜਡ ਟਰਾਈਸਾਇਕਲ, ਟਰਾਈ ਸਾਇਕਲ, ਵਹੀਲ ਚੇਅਰ, ਨਕਲੀ ਅੰਗ, ਪੋਲਿਓ ਕੈਲਿਪਰ, ਕੰਨਾਂ ਦੀਆਂ ਮਸ਼ੀਨਾਂ, ਸਮਾਰਟ ਫੋਨ, ਸੀ.ਪੀ. ਚੇਅਰ, ਐਮ.ਆਰ. ਕਿੱਟ, ਨੇਤਰਹੀਣਾਂ ਲਈ ਸਮਾਰਟ ਕੇਨ, ਐਲਬੋ ਕਰੰਚ, ਚੱਲਣ ਵਾਲੀ ਸੋਟੀ, ਬਰੇਲ ਕੇਨ, ਵਾਕਰ, ਏ.ਡੀ.ਐਲ ਕਿੱਟ (ਲੈਪਰੇਸੀ), ਬੀ ਟੀ ਈ (2 ਸਾਲ ਤੋਂ ਛੋਟੇ ਬੱਚੇ ਲਈ ਕੰਨ ਦੀ ਮਸ਼ੀਨ) ਅਤੇ ਹੋਰ ਸਹਾਇਕ ਉਪਕਰਣਾਂ ਲਈ ਲਾਭਪਾਤਰੀਆਂ ਦੀ ਅਸੈਸਮੈਂਟ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਅੱਗੇ ਦੱਸਿਆ ਕਿ ਕੋਈ ਵੀ ਸਹਾਇਕ ਉਪਕਰਣ ਲੈਣ ਲਈ ਜ਼ਰੂਰੀ ਦਸਤਾਵੇਜ਼ ਮੁਹੱਈਆ ਕਰਵਾਉਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਜਰੂਰੀ ਯੂ.ਡੀ.ਆਈ.ਡੀ. ਕਾਰਡ, ਆਧਾਰ ਕਾਰਡ, ਆਮਦਨ ਦਾ ਸਰਟੀਫਿਕੇਟ 22,000/- ਰੁਪਏ ਤੋਂ ਘੱਟ ਪ੍ਰਤੀ ਮਹੀਨੇ ਦਾ ਸਰਪੰਚ ਜਾਂ ਐਮ.ਸੀ. ਜਾਂ ਤਹਿਸੀਲਦਾਰ ਤੋਂ ਤਸਦੀਕ ਸ਼ੁਦਾ ਹੋਣਾ ਚਾਹੀਦਾ ਹੈ ਅਤੇ 2 ਪਾਸਪੋਰਟ ਸਾਈਜ ਫੋਟੋ ਅਸੈਸਮੈਂਟ ਕੈਂਪ ਵਿਚ ਨਾਲ ਲੈ ਕੇ ਜ਼ਰੂਰ ਆਉਣੇ ਜ਼ਰੂਰੀ ਹਨ। 

ਇਨ੍ਹਾਂ ਦਸਤਾਵੇਜਾਂ ਤੋਂ ਬਿਨਾਂ ਕਿਸੇ ਵੀ ਲਾਭਪਾਤਰੀ ਦੀ ਅਸੈਸਮੈਂਟ ਸੰਭਵ ਨਹੀਂ ਹੈ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD