Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

ਲੋੜਵੰਦ ਬੱਚਿਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ : ਡਿਪਟੀ ਕਮਿਸ਼ਨਰ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Sep 2024

Last updated on: Sep 13, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਦੀ ਭਲਾਈ ਲਈ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ 56 ਲੋੜਵੰਦ ਬੱਚਿਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਨਾਏ ਗਏ ਸਪਾਂਸਰਸ਼ਿਪ ਦਿਵਸ ਮੌਕੇ ਸਪਾਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ  ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਜਿਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਹੈ ਅਤੇ ਘਰ ਵਿੱਚ ਕੋਈ ਆਮਦਨ ਦਾ ਸਾਧਨ ਨਹੀਂ ਹੈ, ਉਹਨਾਂ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। 

ਉਹਨਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸਰਕਾਰ ਦੇ ਦਿਸ਼ਾ ਦੇ ਨਿਰਦੇਸ਼ਾਂ ਮੁਤਾਬਿਕ ਕੰਮ ਕਰ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਤਾਂ ਜੋ ਜ਼ਰੂਰਤ ਮੰਦ ਬੱਚਿਆਂ ਦਾ ਵਧੀਆ ਢੰਗ ਨਾਲ ਪਾਲਨ ਪੋਸ਼ਣ ਹੋ ਸਕੇ।

ਇਸ ਤੋ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਜੇ ਕਰ ਕਿਸੇ ਬੱਚੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪਾਂਸਰਸ਼ਿਪ ਸਕੀਮ ਅਧੀਨ ਲੋੜਵੰਦ ਬੱਚਿਆਂ ਨੂੰ ਵੱਧ ਤੋ ਵੱਧ ਜੋੜਿਆ ਜਾ ਰਿਹਾ ਹੈ ਤਾਂ ਜੋ ਯੋਗ ਤੇ ਲੋੜਵੰਦ ਬੱਚਿਆਂ ਦੀ ਮਦਦ ਕੀਤੀ ਜਾ ਸਕੇ ਅਤੇ ਕੋਈ ਵੀ ਯੋਗ ਬੱਚਾ ਸਹੂਲੀਅਤ ਲੈਣ ਤੋਂ ਵਾਂਝਾ ਨਾ ਰਹਿ ਸਕੇ। 

ਇਸ ਸਪਾਂਸਰਸ਼ਿਪ ਸਕੀਮ ਲਈ ਜੇ ਕੋਈ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ, ਬਲਾਕ-ਸੀ ਐਕਸਟੈਂਸ਼ਨ ਕਮਰਾ ਨੰਬਰ 150 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸੰਪਰਕ ਕਰ ਸਕਦਾ ਹੈ। ਦਫ਼ਤਰ ਦੀ ਈ-ਮੇਲ ਆਈ ਡੀ [email protected] ਅਤੇ ਫ਼ੋਨ ਨੰਬਰ 0175-2353523 ਹੈ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD