Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਵੱਲੋਂ ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ - ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਡਿਪਟੀ ਕਮਿਸ਼ਨਰ ਵੱਲੋਂ ਪਿਛਲੀ ਵਾਰ ਆਨਲਾਈਨ ਬਿਨੇਪੱਤਰ ਦੇਣ ਤੋਂ ਵਾਂਝੇ ਰਹੇ ਕਿਸਾਨਾਂ/ ਗਰੁੱਪਾਂ ਨੂੰ ਆਨਲਾਈਨ ਅਰਜ਼ੀਆਂ ਦੇਣ ਦੀ ਅਪੀਲ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ ਏ ਐੱਸ ਨਗਰ , 13 Sep 2024

Last updated on: Sep 13, 2024, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਚ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂਹੰਦ ਦੇ ਇਨ-ਸੀਟੂ (ਖੇਤ ਅੰਦਰ) ਤੇ ਐਕਸ-ਸੀਟੂ (ਖੇਤ ਤੋਂ ਬਾਹਰ) ਨਿਪਟਾਰੇ ਲਈ ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਅਤੇ ਗਰੁੱਪਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਸਾਲ 2024-25 ਦੌਰਾਨ ਦਿੱਤੇ ਗਏ ਪਹਿਲੇ ਮੌਕੇ ਚ ਜ਼ਿਲ੍ਹੇ ਚ ਅਨਲਾਈਨ ਅਰਜ਼ੀਆਂ ਦੇਣ ਵਾਲੇ 161 ਕਿਸਾਨਾਂ/ਸਮੂਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ‘ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਮਨਜੂਰੀ ਦਿੱਤੀ ਜਾ ਚੁੱਕੀ ਹੈ।

ਇਸ ਤੋਂ ਪਹਿਲਾਂ ਜ਼ਿਲ੍ਹੇ ਚ ਮਸ਼ੀਨਰੀ ਦੀ ਉਪਲਭਧਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਤਕ 1178 ਸਬਸਿਡੀ ਅਧਾਰਿਤ ਮਸ਼ੀਨਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ‘ਤੇ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੀ ਪੂਰਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਇੱਕ ਹੋਰ ਮੌਕੇ ਤਹਿਤ ਸੀ.ਆਰ.ਐਮ. (ਫ਼ਸਲੀ ਰਹਿੰਦ-ਖੂਹੰਦ ਪ੍ਰਬੰਧਨ) ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਕਰਨ ਵਾਲੇ ਖੇਤੀ ਸੰਦਾਂ ਦੀ ਖਰੀਦ ਇੱਛੁਕ ਕਿਸਾਨ/ਸਮੂਹ ਆਪਣੇ ਬਿਨੇਪੱਤਰ ਆਨਲਾਈਨ https://agrimachinerypb.com ਪੋਰਟਲ ਉਪਰ ਮਿਤੀ 19 ਸਤੰਬਰ, 2024 ਸ਼ਾਮ 5 ਵਜੇ ਤੱਕ ਦੇ ਸਕਦੇ ਹਨ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਵਾਲੇ ਕਿਸਾਨ ਕੋਲ ਆਪਣਾ ਜਾਂ ਪਰਿਵਾਰਿਕ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਮੋੜਨਯੋਗ ਹੈ। ਉਨ੍ਹਾਂ ਦੱਸਿਆ ਕਿ ਜੋ ਕਿਸਾਨ ਨਿੱਜੀ ਤੌਰ ‘ਤੇ ਬਿਨੇਪਤਰ ਦੇਣਾ ਚਾਹੁੰਦੇ ਹਨ, ਉਨ੍ਹਾਂ ਕੋਲ ਪਿਛਲੇ ਸੀਜ਼ਨ ਦੇ ਝੋਨੇ ਦਾ ਜੇ-ਫਾਰਮ ਹੋਣਾ ਲਾਜ਼ਮੀ ਹੈ। 

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਜਾਂ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD