Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 13 Sep 2024

Last updated on: Sep 13, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ  ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ 'ਤੇ ਪਾਈ ਪੋਸਟ ਵਿੱਚ ਦੱਸਿਆ, "ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।" ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। 

ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ। ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ।

ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD