Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੂਰੂ ਸਾਹਿਬਾਨ ਵੱਲੋਂ ਸੰਗਤ ਅਤੇ ਪੰਗਤ ਦੀ ਚਲਾਈ ਗਈ ਪਰੰਪਰਾ ਸਮਾਜਿਕ ਬਰਾਬਰੀ ਦੀ ਮਹਾਨ ਉਦਾਹਰਣ - ਰਾਜਪਾਲ ਗੁਲਾਬ ਚੰਦ ਕਟਾਰੀਆ

ਸ਼ਤਾਬਦੀ ਸਮਾਗਮਾਂ ਦੌਰਾਨ ਪੰਜਾਬ ਦੇ ਰਾਜਪਾਲ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਗੁਰੂਦੁਆਰਾ ਸ੍ਰੀ ਬਾਉਲੀ ਸਾਹਿਬ ਹੋਏ ਨਤਮਸਤਕ

Gulab Chand Kataria, Governor of Punjab, Punjab Governor, Punjab Raj Bhavan, SGPC, Religious, Dharmik, Shiromani Gurdwara Parbandhak Committee,Harjinder Singh Dhami

Web Admin

Web Admin

5 Dariya News

ਗੋਇੰਦਵਾਲ ਸਾਹਿਬ (ਤਰਨ ਤਾਰਨ) , 13 Sep 2024

Last updated on: Sep 13, 2024, 00:00 IST

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਦੌਰਾਨ ਪੰਜਾਬ ਦੇ ਰਾਜਪਾਲ ਮਾਨਯੋਗ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਗੁਰੂਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅਰਦਾਸ ਕੀਤੀ ਤਾਂ ਜੋ ਪੰਜਾਬ ਅਮਨ, ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਬਣ ਕੇ ਉੱਭਰੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਇਸ ਪਵਿੱਤਰ ਧਰਤੀ `ਤੇ ਨਤਮਸਤਕ ਹੋਣ ਦਾ ਸੁਭਾਗਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਸਿੱਖ ਗੂਰੂ ਸਾਹਿਬਾਨ ਨੇ ਦੇਸ਼ ਦੀ ਧਰਮ ਸੰਸਕ੍ਰਿਤੀ ਨੂੰ ਬਚਾਉਣ ਲਈ ਜੋ ਮਹਾਨ ਬਲੀਦਾਨ ਦਿੱਤਾ ਹੈ, ਉਹ ਕੇਵਲ ਪੰਜਾਬ ਹੀ ਨਹੀਂ ਸਗੋਂ ਭਾਰਤ ਦਾ ਕੋਈ ਬੱਚਾ ਐਸਾ ਨਹੀਂ ਹੈ ਜੋ ਗੁਰੂਆਂ ਦੀ ਇਸ ਮਹਾਨ ਪਰੰਪਰਾ ਤੋਂ ਜਾਣੂ ਨਹੀਂ ਹੈ।

ਉਹਨਾਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਦੇ ਜੀਵਨ ਅਤੇ ਫਲਸਫੇ ਨੇ ਮਨੁੱਖਤਾ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕੀਤਾ ਹੈ। ਉਹਨਾਂ ਕਿਹਾ ਕਿ ਸਿੱਖ ਗੂਰੂ ਸਾਹਿਬਾਨ ਵੱਲੋਂ ਸੰਗਤ ਅਤੇ ਪੰਗਤ ਦੀ ਚਲਾਈ ਗਈ ਪਰੰਪਰਾ ਸਮਾਜਿਕ ਬਰਾਬਰੀ ਦੀ ਮਹਾਨ ਉਦਾਹਰਣ ਹੈ, ਇੱਥੇ ਨਾ ਕੋਈ ਜਾਤ ਤੋਂ ਵੱਡਾ ਹੈ, ਨਾ ਹੀ ਪਦ ਤੋਂ ਵੱਡਾ ਹੈ, ਸਭ ਨੂੰ ਇੱਕ ਪੰਗਤ ਵਿੱਚ ਬੈਠਕੇ ਲੰਗਰ ਛੱਕਣਾ ਪੈਂਦਾ ਹੈ।

ਇਸ ਮੌਕੇ ਉਹਨਾਂ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ  ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੇ ਸ਼੍ਰੇਸ਼ਠ ਪੁਰਖਾਂ ਦੇ ਜੀਵਨ ਦੇ ਤਿਆਗ ਕਾਰਨ ਹੀ ਸਾਡੇ ਦੇਸ਼ ਦੀ ਧਰਮ ਤੇ ਸੰਸਕ੍ਰਿਤੀ ਬਚੀ ਹੈ।ਉਹਨਾਂ ਕਿਹਾ ਕਿ ਇਹਨਾਂ ਮਹਾਨ ਪੁਰਖਾਂ ਦੇ ਜੀਵਨ ਤੋਂ ਸੇਧ ਲੈ ਕੇ ਸਾਨੂੰ ਵੀ ਦੇਸ਼ ਦੀ ਇਸ ਮਹਾਨ ਧਰਮ-ਸੰਸਕ੍ਰਿਤੀ ਨੂੰ ਬਰਕਰਾਰ ਰੱਖਣ ਲਈ ਆਪਣਾ-ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਇਸ ਪਵਿੱਤਰ ਸਥਾਨ ‘ਤੇ ਮੱਥਾ ਟੇਕ ਕੇ ਉਹਨਾਂ ਅਰਦਾਸ ਕੀਤੀ ਹੈ ਕਿ ਪੰਜਾਬ ਪ੍ਰਦੇਸ਼ ਸੁਖ-ਸ਼ਾਂਤੀ ਤੇ ਅਮਨ-ਚੈਨ ਨਾਲ ਹੋਰ ਤਰੱਕੀ ਕਰੇ ਅਤੇ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇ।

 

Tags: Gulab Chand Kataria , Governor of Punjab , Punjab Governor , Punjab Raj Bhavan , SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD