Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜਗਬੀਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 13 Sep 2024

Last updated on: Sep 13, 2024, 00:00 IST

ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਕਪੂਰਥਲਾ ਜ਼ਿਲ੍ਹੇ ਦੇ ਕਸਬਾ ਸਿੱਧਵਾਂ ਦੋਨਾਂ ਨੇੜਲੇ ਪਿੰਡ ਥਿਗਲੀ ਨਾਲ ਸਬੰਧਿਤ 33 ਸਾਲਾ ਜਗਬੀਰ ਸਿੰਘ ਪੁੱਤਰ ਬਲਕਾਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਜ਼ੁਰਗ ਮਾਪਿਆਂ ਦਾ ਇੱਕਲੌਤਾ ਸਹਾਰਾ ਜਗਬੀਰ ਸਿੰਘ, ਜਿਸ ਨੇ ਅਜੇ ਤੱਕ ਵਿਆਹ ਵੀ ਨਹੀਂ ਸੀ ਕਰਵਾਇਆ,ਉਹ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ 5 ਸਾਲ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ 1 ਅਗਸਤ ਨੂੰ ਅਚਾਨਕ ਦਿਮਾਗ ਦੀ ਨਾੜੀ ਫਟ ਜਾਣ ਕਾਰਨ ਉਸਦੀ ਮੌਤ ਹੋ ਗਈ। 

ਡਾ.ਓਬਰਾਏ ਨੇ ਦੱਸਿਆ ਕਿ ਇਸ ਇਸ ਕੇਸ ਦੀ ਜਾਣਕਾਰੀ ਮਿਲਣ ਉਪਰੰਤ ਉਹਨਾਂ ਦੀ ਟੀਮ ਵੱਲੋਂ ਜਗਬੀਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ ਜਦ ਕਿ ਉਸ ਦੀ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਉਸ ਦੀ ਕੰਮ ਵਾਲੀ ਕੰਪਨੀ ਭਵਾਨੀਗੜ੍ਹ ਟਰਾਂਸਪੋਰਟ ਦੇ ਮਾਲਕ ਜਤਿੰਦਰਪਾਲ ਸਿੰਘ ਤੇ ਮਨਜੀਤ ਸਿੰਘ ਵੱਲੋਂ ਕੀਤਾ ਗਿਆ ਹੈ। ਡਾ.ਐਸ.ਪੀ.ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਜਗਬੀਰ ਸਿੰਘ ਦੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਕਸਬਾ ਅਜਨਾਲਾ ਦੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਦੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000 -2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ।

ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜ਼ਾਨਚੀ ਨਵਜੀਤ ਘਈ ਤੇ ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 372 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਗਬੀਰ ਸਿੰਘ ਦੇ ਪਿਤਾ ਬਲਕਾਰ ਸਿੰਘ, ਭਰਾ ਹਰਪਾਲ ਸਿੰਘ, ਨਵਜੀਤ ਸਿੰਘ, ਜੀਜਾ ਸੁਖਜਿੰਦਰ ਸਿੰਘ ਤੇ ਦੋਸਤ ਅਮਨਦੀਪ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਗਬੀਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD