Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ

ਪਖਪਾਤ ਤੋਂ ਉਪਰ ਉਠ ਕੇ ਪਿੰਡਾਂ ਦਾ ਕੀਤਾ ਜਾ ਰਿਹੈ ਵਿਕਾਸ - ਅਮਨਦੀਪ ਸਿੰਘ ਗੋਲਡੀ ਮੁਸਾਫਿਰ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਲੂਆਣਾ, ਫਾਜ਼ਿਲਕਾ , 13 Sep 2024

Last updated on: Sep 13, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਪ੍ਰੋਜੈਕਟ ਉਲੀਕ ਰਹੀ ਹੈ। ਪਿੰਡਾਂ ਨੂੰ ਸ਼ਹਿਰਾਂ ਵਾਂਗ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ  ਹਲਕਾ ਬੱਲੂਆਣਾ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਬਹੁਤ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸਾਫ-ਸਫਾਈ, ਗੰਦੇ ਪਾਣੀ ਦੀ ਨਿਕਾਸੀ, ਛੱਪੜਾਂ ਦੀ ਸਾਫ-ਸਫਾਈ, ਪੱਕੀਆਂ ਗਲੀਆਂ-ਨਾਲੀਆਂ, ਨੋਜਵਾਨਾ ਲਈ ਖੇਡ ਮੈਦਾਨ, ਖੜਵੰਜੇ ਲਗਾਉਣ ਆਦਿ ਹੋਰ ਵਿਕਾਸ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗ੍ਰਾਂਟਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡ ਕਿਸੇ ਪੱਖੋਂ ਵੀ ਸ਼ਹਿਰਾਂ ਨਾਲੋ ਘੱਟ ਨਜਰ ਨਾ ਆਉਣ। ਹਲਕਾ ਬਲੂਆਣਾ ਦੇ ਵਿਧਾਇਕ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਸਾਰੇ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਪ੍ਰੋਜੈਕਟਾ ਨੂੰ ਅਮਲ ਵਿਚ ਲਿਆ ਰਹੀ ਹੈ। 

ਉਨ੍ਹਾਂ ਕਿਹਾ ਕਿ ਜਿਥੇ ਪਿੰਡਾਂ ਵਿਚ ਵਿਕਾਸ ਪ੍ਰੋਜੈਕਟਾ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਉਥੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਵਿਕਾਸ ਪ੍ਰੋਜ਼ੈਕਟਾ ਵਿਚ ਵਰਤਿਆ ਜਾਣਾ ਵਾਲਾ ਮਟੀਰੀਅਲ ਉਚ ਗੁਣਵਤਾ ਦਾ ਹੋਵੇ। ਉਨ੍ਹਾਂ ਕਿਹਾ ਕਿ ਮਾੜਾ ਮਟੀਰੀਅਲ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਰੋਜਗਾਰ ਦੇ ਮੌਕੇ ਵੀ ਵੱਧ ਤੋਂ ਵੱਧ ਪ੍ਰਦਾਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਨਰੇਗਾ ਸਕੀਮ ਤਹਿਤ ਜੋਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਵਿਅਕਤੀ ਕੰਮ ਤੋ ਵਾਂਝਾ ਨਾ ਰਹੇ। ਇਸ ਮੌਕੇ ਤੇ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD