Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਮਨੁੱਖੀ ਅਧਿਕਾਰਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਹਰ ਕੀਮਤ ‘ਤੇ ਬਣਾਈ ਜਾਵੇਗੀ ਯਕੀਨੀ - ਡਿਪਟੀ ਕਮਿਸ਼ਨਰ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 14 Sep 2024

Last updated on: Sep 14, 2024, 00:00 IST

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਨੁੱਖੀ ਅਧਿਕਾਰਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਐੱਸ. ਪੀ. ਹੈੱਡ ਕੁਆਟਰ ਸ਼੍ਰੀਮਤੀ ਪਰਵਿੰਦਰ ਕੌਰ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੇ ਜੇਲ੍ਹ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਜ਼ਿਲ੍ਹਾ ਪ੍ਰਸ਼ਾਸ਼ਨ, ਜੁਡੀਸ਼ਰੀ ਅਤੇ ਜੇਲ੍ਹ ਦੇ ਅਧਿਕਾਰੀਆਂ ਨਾਲ ਜੇਲ੍ਹ ਪ੍ਰਬੰਧਾਂ ਸਬੰਧੀ ਸਮੀਖਿਆ ਕਰਦਿਆਂ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ-ਸਮੇਂ ਜੇਲ੍ਹ ਦਾ ਦੌਰਾ ਕਰਕੇ ਹਵਾਲਾਤੀਆਂ ਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇ ਅਤੇ ਉਚਿਤ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਉਹਨਾਂ ਕਿਹਾ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਹੋਰ ਮਾਹਿਰ ਡਾਕਟਰਾਂ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਜੇਲ੍ਹ ਵਿੱਚ ਹਵਾਲਾਤੀਆਂ ਤੇ ਕੈਦੀਆਂ ਨੂੰ ਡਾਕਟਰੀ ਸਹੂਲਤਾਂ ਮੁਹੱਈਆ ਹੋ ਸਕਣ। ਇਸ ‘ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ 04 ਮਾਹਿਰ ਡਾਕਟਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। 

ਇਸ ਤੋਂ ਇਲਾਵਾ ਸਮੇਂ-ਸਮੇਂ ‘ਤੇ ਮੈਡੀਕਲ ਜਾਂਚ ਕੈਂਪ ਵੀ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਜੇਲ੍ਹਾਂ ਵਿੱਚ ਵਾਪਰਨ ਵਾਲੇ ਕੁਝ ਬੇਹੱਦ ਸੰਗੀਨ ਮਾਮਲਿਆਂ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਜੇਲ੍ਹ ਅਧਿਕਾਰੀਆਂ ਵੱਲੋਂ ਦਿਖਾਈ ਜਾਣ ਵਾਲੀ ਕਿਸੇ ਵੀ ਢਿੱਲ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਚੌਕਸੀ ਵਧਾਉਣ ਦੇ ਨਾਲ-ਨਾਲ ਹਵਾਲਾਤੀਆਂ ਤੇ ਕੈਦੀਆਂ ਦੀ ਨਿਰੰਤਰ ਕੌਂਸਲਿੰਗ ਕਰਨ ਦੀ ਵੀ ਲੋੜ ਹੁੰਦੀ ਹੈ ਤਾਂ ਜੋ ਉਹ ਤਣਾਅ ਮੁਕਤ ਰਹਿਣ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜੇਲ੍ਹਾਂ ਵਿੱਚ ਨਸ਼ਿਆਂ ਦੀ ਉਪਲੱਬਧਤਾ ਅਤੇ ਮੋਬਾਇਲ ਮਿਲਣ ਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਵੀ ਵਧੇਰੇ ਚੌਕਸ ਹੋਣ ਦੀ ਲੋੜ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਭਰੋਸਾ ਦਿੰਦਿਆਂ ਕਿਹਾ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਤੇ ਆਦੇਸ਼ਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਨ-ਬਿੰਨ੍ਹ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਹਰ ਕੀਮਤ ‘ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਈ ਜਾਵੇਗੀ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD