Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ - ਵਿਧਾਇਕ ਵਿਜੈ ਸਿੰਗਲਾ

ਨਰੋਈ ਸਿਹਤ ਅਤੇ ਨਾਮਣੇ ਲਈ ਨੌਜਵਾਨਾਂ ਦਾ ਖੇਡ ਮੈਦਾਨਾਂ ਨਾਲ ਜੁੜਨਾ ਜ਼ਰੂਰੀ - ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

Dr. Vijay Singla, AAP, Aam Aadmi Party, Aam Aadmi Party Punjab, AAP Punjab, Gurpreet Singh Banawali, Kulwant Singh, DC Mansa, Deputy Commissioner Mansa, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਮਾਨਸਾ , 14 Sep 2024

Last updated on: Sep 14, 2024, 00:00 IST

ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ 'ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕੀਤਾ। ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। 

ਹਰ ਇਕ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ ਓਥੇ ਹੀ ਉਹ ਸਮਾਜ ਵਿਚ ਇਕ ਚੰਗੇ ਨਾਗਰਿਕ ਦੇ ਤੌਰ 'ਤੇ ਆਪਣੀ ਪਹਿਚਾਣ ਬਣਾ ਸਕਦੇ ਹਨ। ਇਸ ਦੌਰਾਨ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਨਰੋਈ ਸਿਹਤ ਅਤੇ ਨਾਮਣੇ ਲਈ ਨੌਜਵਾਨਾਂ ਦਾ ਖੇਡ ਮੈਦਾਨਾਂ ਨਾਲ ਜੁੜਨਾ ਲਾਜ਼ਮੀ ਹੈ। 

ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਸਭ ਤੋਂ ਵੱਡੀ ਕਮਾਈ ਹੈ ਅਤੇ ਖੇਡਾਂ ਸਰੀਰਿਕ ਤੰਦਰੁਸਤੀ ਦਾ ਰਾਜ਼ ਹਨ। ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖੇਡ ਮੈਦਾਨਾਂ ਵਿਚ ਆਈਆਂ ਰੌਣਕਾਂ ਰੰਗਲੇ ਪੰਜਾਬ ਦੀ ਤਰਜਮਾਨੀ ਕਰਦੀਆਂ ਹਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਨ ਦੌਰਾਨ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਜਜ਼ਬੇ ਅਤੇ ਫੁਰਤੀ ਨਾਲ ਖੇਡ ਮੁਕਾਬਲਿਆਂ ਵਿਚ ਜੌਹਰ ਵਿਖਾਉਣ ਲਈ ਪ੍ਰੇਰਿਤ ਕੀਤਾ। 

ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਵਧ ਚੜ੍ਹ ਕੇ ਖੇਡਾਂ ਵਿਚ ਹਿੱਸਾ ਲੈ ਰਹੇ ਨੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਲਈ ਇੱਥੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਇਨ੍ਹਾਂ ਖੇਡਾਂ ਵਿਚ ਭਾਗ ਲੈਣ।

ਅੱਜ ਦੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਟੇਬਲ ਟੈਨਿਸ ਅੰਡਰ 21 ਲੜਕਿਆਂ ਵਿਚ ਰੋਮਨ ਸਿੰਗਲਾ ਪਹਿਲੇ ਅਤੇ ਅਰਸ਼ਿਤ ਗੋਇਲ ਦੂਜੇ ਸਥਾਨ ਤੇ ਰਿਹਾ। 600 ਮੀਟਰ ਰੇਸ ਲੜਕੀਆਂ ਵਿੱਚ ਗਗਨਦੀਪ ਕੌਰ ਪਹਿਲੇ ਅਤੇ ਸਿਮਰਨਜੀਤ ਕੌਰ ਦੂਜੇ ਸਥਾਨ 'ਤੇ ਰਹੀ। 600 ਮੀਟਰ ਲੜਕੇ ਰੇਸ ਵਿੱਚ ਸਵਰਨਜੀਤ ਸਿੰਘ ਪਹਿਲੇ ਅਤੇ ਦਲਜੀਤ ਸਿੰਘ ਦੂਜੇ ਸਥਾਨ 'ਤੇ ਰਿਹਾ। ਇਸੇ ਤਰ੍ਹਾਂ 60 ਮੀਟਰ ਰੇਸ ਲੜਕੇ ਵਿੱਚ ਹਰਮਨਦੀਪ ਸਿੰਘ ਨੇ ਪਹਿਲਾ ਅਤੇ ਯੋਗੇਸ਼ ਕੁਮਾਰ ਨੇ ਦੂਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਆਪ ਆਗੂ ਚੁਸ਼ਪਿੰਦਰਬੀਰ ਚਹਿਲ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ,  ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ, ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ, ਵਾਲੀਬਾਲ ਕੋਚ ਗੁਰਪ੍ਰੀਤ ਸਿੰਘ , ਭੁਪਿੰਦਰ ਸਿੰਘ, ਸੰਗਰਾਮਜੀਤ ਸਿੰਘ, ਸ਼ਾਲੂ, ਦੀਦਾਰ ਸਿੰਘ, ਗੁਰਮੀਤ ਸਿੰਘ,ਸ਼ਹਿਬਾਜ ਸਿੰਘ, ਦੀਪੰਕਰ ਭੰਮੇ, ਗੁਰਦੀਪ ਸਿੰਘ, ਰਾਜਦੀਪ ਸਿੰਘ,ਸਿਮਰਜੀਤ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਮੋਹਤਬਰ ਵਿਅਕਤੀ ਅਤੇ ਆਮ ਲੋਕ ਹਾਜ਼ਰ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Gurpreet Singh Banawali , Kulwant Singh , DC Mansa , Deputy Commissioner Mansa , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD