Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਤੇ ਭਾਈ ਮਹਿਤਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 14 Sep 2024

Last updated on: Sep 14, 2024, 00:00 IST

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿੱਚ ਖ਼ਾਲਸਾ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥਕ ਏਕਤਾ ਦੀ ਲੋੜ ਉੱਤੇ ਜ਼ੋਰ ਦਿੱਤਾ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਪੂਰੀ ਦੁਨੀਆ ਦੇ ਧਰਮ ਇਤਿਹਾਸ ਅੰਦਰ ਲਾਸਾਨੀ ਅਤੇ ਉੱਭਰਵਾਂ ਹੈ। ਸੇਵਾ ਅਤੇ ਸਿਮਰਨ ਸਿੱਖੀ ਦੇ ਦੋ ਅਹਿਮ ਥੰਮ੍ਹ ਹਨ ਅਤੇ ਗੁਰੂ ਸਾਹਿਬਾਨ ਨੇ ਇਸ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਆਪ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਤੀਜੇ ਅਤੇ ਚੌਥੇ ਪਾਤਸ਼ਾਹ ਜੀ ਦੇ 450 ਸਾਲਾ ਸ਼ਤਾਬਦੀ ਦਿਹਾੜੇ ਉਨ੍ਹਾਂ ਦੇ ਜੀਵਨ ਇਤਿਹਾਸ ਅਤੇ ਘਾਲਣਾ ਤੋਂ ਸੇਧ ਲੈਣ ਲਈ ਵੱਡੇ ਮਹੱਤਵ ਵਾਲੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਨਿਰਸਵਾਰਥ ਹੋ ਕੇ ਸੇਵਾ ਕਰਨ ਦਾ ਮਾਰਗ ਦਿੱਤਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਨੂੰ ਹੋਰ ਪੱਕਿਆਂ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਦੀ ਸੰਗਤ ਨੂੰ ਵਧਾਈ ਵੀ ਦਿੱਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀਆਂ ਦੇ ਦਿਹਾੜੇ ਸਾਡੇ ਲਈ ਭਵਿੱਖ ਦੀਆਂ ਤਰਜੀਹਾਂ ਨਿਰਧਾਰਤ ਕਰਨ ਦਾ ਮੌਕਾ ਹਨ। ਉਨ੍ਹਾਂ ਕਿਹਾ ਕਿ ਅੱਜ ਕਈ ਸ਼ਕਤੀਆਂ ਸਿੱਖ ਸਿਧਾਂਤਾਂ ਨੂੰ ਸੱਟ ਮਾਰਨ ਦੇ ਯਤਨ ਕਰ ਰਹੀਆਂ ਹਨ, ਜਿਨ੍ਹਾਂ ਨੂੰ ਸਮਝ ਕੇ ਇਕਜੁੱਟਤਾ ਨਾਲ ਠੱਲ੍ਹਣ ਦੀ ਲੋੜ ਹੈ। 

ਉਨ੍ਹਾਂ ਕਿਹਾ ਪੂਰੀ ਦੁਨੀਆਂ ਅੰਦਰ ਕੇਵਲ ਸਿੱਖ ਕੌਮ ਕੋਲ ਸ੍ਰੀ ਅਕਾਲ ਤਖ਼ਤ ਸਾਹਿਬ ਵਰਗਾ ਸਰਬਉੱਚ ਤਖ਼ਤ ਮੌਜੂਦ ਹੈ, ਜਿੱਥੋਂ ਸਿੱਖ ਕੌਮੀ ਸੇਧ ਅਤੇ ਅਗਵਾਈ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਰਬਉੱਚ ਸੰਸਥਾ ਨੂੰ ਹਰ ਸਿੱਖ ਲਈ ਦਿਲੋਂ ਮੰਨਣ ਵਿੱਚ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਤਾਂ ਕਿ ਕੌਮ ਦੀ ਇਹ ਨਿਰਾਲੀ ਵਿਚਾਰਧਾਰਾ ਅਤੇ ਸਿਧਾਂਤ ਦੀ ਚੜ੍ਹਦੀ ਕਲਾ ਬਰਕਰਾਰ ਰਹੇ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵੀ ਸਿੱਖ ਧਰਮ ਇਤਿਹਾਸ ਅਤੇ ਕੌਮੀ ਫ਼ਰਜ਼ਾਂ ਪ੍ਰਤੀ ਦ੍ਰਿੜ੍ਹਤਾ ਅਤੇ ਜਜ਼ਬਾ ਪ੍ਰਚੰਡ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੀ ਮੌਲਿਕਤਾ ਅਤੇ ਮਹੱਤਤਾ ਹਰ ਸਿੱਖ ਨੂੰ ਚੜ੍ਹਦੀ ਕਲਾ ਨਾਲ ਜੀਵਨ ਜੀਣ ਦੀ ਇੱਕ ਪ੍ਰੇਰਣਾ ਹੈ ਜਿਸ ਦੀ ਅਗਵਾਈ ਵਿੱਚ ਜੀਣਾ ਸਾਡਾ ਕੌਮੀ ਫ਼ਰਜ਼ ਹੈ। 

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਗੁਰੂ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਜਦਕਿ ਰਾਗੀ ਢਾਡੀ ਤੇ ਕਵਿਸ਼ਰ ਜਥਿਆਂ ਨੇ ਵੀ ਹਾਜ਼ਰੀ ਭਰੀ। ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਨਿਭਾਈ।ਸਮਾਗਮ ਦੌਰਾਨ ਤੀਜੇ ਅਤੇ ਚੌਥੇ ਪਾਤਸ਼ਾਹ ਨਾਲ ਸਬੰਧਤ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੋਵੀਨਾਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਨਮਾਨਿਤ ਕੀਤਾ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਸਤਵਿੰਦਰ ਸਿੰਘ ਟੌਹੜਾ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਵੱਲੋਂ ਸੰਸਥਾ ਦੇ ਨੁਮਾਇੰਦੇ, ਬਾਬਾ ਰੌਸ਼ਨ ਸਿੰਘ ਧਬਲਾਨ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਬੀਬੀ ਰਣਜੀਤ ਕੌਰ ਪੰਨਵਾਂ, ਬੀਬੀ ਅਮਰਜੀਤ ਕੌਰ, ਬੀਬੀ ਜਸਵਿੰਦਰ ਕੌਰ ਕਰਨਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਨਿਸ਼ਾਨ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ ਅਤੇ ਸੰਗਤਾਂ ਹਾਜ਼ਰ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD