Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੌਮੀ ਲੋਕ ਅਦਾਲਤ ਵਿੱਚ 7555 ਕੇਸਾਂ ਦਾ ਕੀਤਾ ਗਿਆ ਨਿਪਟਾਰਾ

Judicairy, District Legal Services Authority, Lok Adalat, Ferozepur

Web Admin

Web Admin

5 Dariya News

ਫਿਰੋਜ਼ਪੁਰ , 14 Sep 2024

Last updated on: Sep 14, 2024, 00:00 IST

ਅੱਜ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 22 ਬੈਂਚ ਬਣਾਏ ਗਏ ਜਿਨ੍ਹਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 12 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 1 ਬੈਂਚ ਬਣਾਏ ਗਏ ਹਨ। 

ਇਸ ਤੋਂ ਇਲਾਵਾ 01 ਕੰਜ਼ੂਮਰ ਕੋਰਟ, ਫਿਰੋਜਪੁਰ ਦਾ ਬੈਂਚ ਅਤੇ 03 ਰੈਵੇਨਿਊ ਅਦਾਲਤਾਂ ਦੇ ਬੈਂਚ ਵੀ ਬਣਾਏ ਗਏ। ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਕੁੱਲ 19902 ਕੇਸ ਲਗਾਏ ਗਏ ਜਿਹਨਾਂ ਵਿੱਚੋਂ 7555 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 40,44,36,263/— ਰੁਪਏ ਦੇ ਅਵਾਰਡ ਪਾਸ ਕੀਤੇ ਗਏ। 

ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।

ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ—ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜ਼ੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ। ਇਸੇ ਤਰ੍ਹਾਂ ਹੀ ਦੋਨਾਂ ਸਬ—ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ। ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪਰ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। 

ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। 

ਇਸ ਦੇ ਨਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਕੋਰਟ ਕੰਪਲੈਕਸ ਵਿੱਚ ਸਾਰੇ ਬੈਂਚ ਦੇ ਪ੍ਰਸਾਇਡਿੰਗ ਅਫਸਰਾਂ, ਮੈਬਰਾਂ ਅਤੇ ਸਟਾਫ ਲਈ ਲੰਚ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਆਮ ਜਨਤਾ ਲਈ ਵੀ ਪੀਣ ਵਾਲੇ ਪਾਣੀ, ਚਾਹ ਅਤੇ ਬਿਸਕੁਟ ਦਾ ਲੰਗਰ ਵੀ ਲਗਾਇਆ ਗਿਆ। 

ਅੰਤ ਵਿੱਚ ਜੱਜ ਸਾਹਿਬ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਮਿਤੀ 14.12.2024 ਨੂੰ ਫਿਰ ਇਸੇ ਤਰ੍ਹਾਂ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।

ਝ਼ਗੜੇ ਮੁਕਾਓ ਪਿਆਰ ਵਧਾਓ

ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ

 

Tags: Judicairy , District Legal Services Authority , Lok Adalat , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD