Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨੈਸ਼ਨਲ ਲੋਕ ਅਦਾਲਤ ਵਿਚ 26998 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਗਿਆ ਨਿਪਟਾਰਾ

Judicairy, District Legal Services Authority, Lok Adalat, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Sep 2024

Last updated on: Sep 14, 2024, 00:00 IST

ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜਨ ਵਿਖੇ ਸ੍ਰੀ ਰਾਜ ਕੁਮਾਰ,  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਨੈਸ਼ਨਲ ਲੋਕ ਅਦਾਲਤ ਵਿਚ 8 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ; 3 ਸਬ ਡਵੀਜਨ ਮਲੋਟ ਅਤੇ 2 ਸਬ ਡਵੀਜਨ ਗਿੱਦੜਬਾਹਾ ਵਿਖੇ ਬੈਂਚ ਲਗਾਏ ਗਏ।

ਲੋਕ ਅਦਾਲਤ ਵਿਚ ਲੈਂਡ ਕੇਸ, ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐਂਫ.ਆਈ.ਆਰ. ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕ੍ਰਮਵਾਰ ਸ੍ਰੀ ਗੁਰਨਾਮ ਸਿੰਘ, ਚੇਅਰਮੈਨ, ਜਨ-ਉਪਯੋਗੀ ਸੇਵਾਵਾਂ,  ਮਿਸ: ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ. ਗਿਰੀਸ਼, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਅਮਰੀਸ਼ ਕੁਮਾਰ  ਸਿਵਲ ਜੱਜ (ਸੀਨੀਅਰ ਡਵੀਜਨ);  ਸ੍ਰੀ ਨੀਰਜ ਕੁਮਾਰ ਸਿੰਗਲਾ, ਚੀਫ ਜੂਡੀਸ਼ੀਅਲ ਮੈਜਿਸਟਰੈਟ; ਸ੍ਰੀ ਮਹੇਸ਼ ਕੁਮਾਰ, ਵਧੀਕ ਸਿਵਲ ਜੱਜ (ਸੀ.ਡਵੀ.); ਮਿਸ: ਗੁਰਪ੍ਰੀਤ ਕੌਰ, ਜੁਡੀਸ਼ੀਅਲ ਮੈਜਿਸਟੇ੍ਟ ਦਰਜਾ ਪਹਿਲਾ; ਮਿਸ: ਦਿਲਸਾਦ, ਸਿਵਲ ਜੱਜ (ਜੂਨੀਅਰ ਡਵੀਜਨ), ਮਿਸ. ਸਮੁੱਖੀ ਵਧੀਕ ਸਿਵਲ ਜੱਜ, (ਸੀ.ਡੀ.), ਸ੍ਰੀ ਅੰਸ਼ੁਮਨ ਸਿਆਗ, ਸਿਵਲ ਜੱਜ (ਜੂਨੀਅਰ ਡਵੀਜਨ), ਮਲੋਟ: ਅਤੇ ਸ੍ਰੀ ਹਿਮਾਸ਼ੂ ਅਰੋੜਾ, ਵਧੀਕ ਸਿਵਲ ਜੱਜ, (ਸੀ.ਡੀ.), ਮਿਸ: ਏਕਤਾ, ਜੁਡੀਸ਼ੀਅਲ ਮੈਜਿਸਟੇ੍ਟ ਦਰਜਾ ਪਹਿਲਾ, ਗਿੱਦੜਬਾਹਾ ਆਦਿ ਬੈਂਚ ਲਗਾਏ ਗਏ। ਇਸ ਤੋ ਇਲਾਵਾ ਨਵ-ਨਿਯੁਕਤ ਜੂਡੀਅਸ਼ਲ ਅਫਸਰਾਂ ਵਲੋਂ ਵੀ ਭਾਗ ਲਿਆ ਗਿਆ।

ਇਸ ਲੋਕ ਅਦਾਲਤ ਵਿਚ ਵੱਖ-ਵੱਖ ਬੈਂਚਾਂ ਨਾਲ ਵਕੀਲ ਸਾਹਿਬਾਨ ਅਤੇ ਸ਼ੋਸ਼ਲ ਵਰਕਰ ਵੀ ਲਗਾਏ ਗਏ ਸਨ। ਜਿਸ ਵਿਚ ਮਾਨਯੋਗ ਅਦਾਲਤਾਂ ਵਲੋਂ ਕੇਸਾਂ ਦੀ ਸੁਣਵਾਈ ਕਰਦੇ ਹੋਏ ਅੱਜ ਦੀ ਲੋਕ ਅਦਾਲਤ ਵਿਚ ਕੁੱਲ 27215 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ ਕੁੱਲ 26998 ਕੇਸਾਂ ਦਾ ਨਿਪਟਾਰਾ ਕੀਤਾ ਗਿਆ।  ਇਸ ਮੌਕੇ ਅਦਾਲਤਾਂ ਵਿਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ, ਸ੍ਰੀ ਰਾਜ ਕੁਮਾਰ  ਨੇ ਦੱਸਿਆ ਕਿ ਲੋਕ ਅਦਾਲਤ ਵਿਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਂਦਾ ਹੈ। 

ਇਸ ਵਿਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫੈਸਲੇ ਦੀ ਅਪੀਲ ਵੀ ਨਹੀਂ ਹੁੰਦੀ ਹੈ। 

ਮਿਸ: ਗਗਨਦੀਪ ਕੌਰ, ਸਕੱਤਰ/ਸੀ.ਜੇ.ਐੱਮ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।  ਉਹਨਾਂ ਨੇ ਦਸਿਆ ਕਿ ਚੌਥੀ ਲੋਕ ਅਦਾਲਤ 14 ਦਸੰਬਰ 2024 ਨੂੰ ਲਗਾਈ ਜਾਵੇਗੀ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਹੋਵੇ, ਤਾਂ ਉਹ ਸਬੰਧਤ ਅਦਾਲਤਾਂ ਨੂੰ ਦਰਖਾਸਤ ਦੇ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਤੇ ਗੱਲਬਾਤ ਕੀਤੀ ਜਾ ਸਕਦੀ ਹੈ।

 

Tags: Judicairy , District Legal Services Authority , Lok Adalat , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD