Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੈਸ਼ਨਲ ਲੋਕ ਅਦਾਲਤ ਵਿੱਚ 6689 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਨਿਪਟਾਰਾ

23 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ- ਗੁਪਤਾ

Judicairy, District Legal Services Authority, Lok Adalat, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 14 Sep 2024

Last updated on: Sep 14, 2024, 00:00 IST

ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋ ਦੀਆਂ ਸਬ ਡਵੀਜ਼ਨ ਪੱਧਰ ਦੀਆਂ ਕਚਹਿਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ ਦੇ 11 ਬੈਂਚਾਂ ਵੱਲ੍ਹੋਂ 7113 ਤੋਂ ਵੱਧ ਕੇਸਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿੱਚੋਂ  6689 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਅਤੇ ਵਿੱਤੀ ਮਾਮਲਿਆਂ ਦੇ ਕੇਸਾਂ ਵਿੱਚ 23 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ 4 ਵਿਵਾਹਿਤ ਜੋੜਿਆ ਨੂੰ ਆਪਸੀ ਸਮਝੌਤੇ ਨਾਲ ਦੁਬਾਰਾ ਇਕੱਠੇ ਕੀਤਾ ਗਿਆ ਅਤੇ ਖੁਸ਼ਹਾਲ ਜੀਵਨ ਲਈ ਪੌਦੇ ਦਿੱਤੇ ਗਏ ਤਾਂ ਕਿ ਉਨ੍ਹਾਂ ਦਾ ਅਗਲੇਰਾ ਜੀਵਨ ਪੌਦਿਆਂ ਦੀ ਤਰ੍ਹਾਂ ਹਰਿਆ ਭਰਿਆ ਰਹੇ। 

ਇਹ ਜਾਣਕਾਰੀ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਅਰੁਣ ਗੁਪਤਾ ਨੇ ਦਿੰਦਿਆਂ ਕਿਹਾ ਕਿ  ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ, ਕਿਉਂਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਜਿਸ ਨਾਲ ਆਮ ਲੋਕਾਂ ਦੀ ਆਪਸੀ ਕੁੜੱਤਣ ਘੱਟਦੀ ਹੈ ਅਤੇ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਵੀ ਮਿਲਦਾ ਹੈ। 

ਸ਼੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਜਿੱਥੇ ਵੱਡੀ  ਗਿਣਤੀ ਵਿੱਚ ਅਜਿਹੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਹੜੇ ਪਹਿਲਾਂ ਕਿਸੇ ਵੀ ਅਦਾਲਤ ਵਿੱਚ ਨਹੀਂ ਲਗਾਏ ਗਏ ਸਨ ਉੱਥੇ ਹੀ ਲੰਮੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਕੇਸਾਂ ਦਾ ਵੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਰਾਜ਼ੀਨਾਮੇਯੋਗ ਫੌਜਦਾਰੀ ਕੇਸ, ਚੈੱਕ ਬਾਊਂਸ ਦੇ ਕੇਸ, ਸੜਕ ਹਾਦਸੇ ਸਬੰਧੀ ਕੇਸ, ਵਿਆਹ ਅਤੇ ਪਰਿਵਾਰਿਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਮਕਾਨ ਕਿਰਾਏ ਸਬੰਧੀ ਦੀਵਾਨੀ ਕੇਸ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸਬੰਧਤ ਕੇਸ, ਬਿਜਲੀ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਿਤ ਕੇਸ ਅਤੇ ਹੋਰ ਆਪਸੀ ਸਹਿਮਤੀ ਨਾਲ ਨਿਪਟਾਏ ਜਾਣ ਵਾਲੇ ਕੇਸ ਰੱਖੇ ਗਏ ਸਨ। ਚੇਅਰਮੈਨ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਲੋਕਾਂ ਵਿੱਚ ਭਰਵਾਂ ਉਤਸ਼ਾਹ ਦੇਖਿਆ ਗਿਆ ਅਤੇ ਇਸ ਲੋਕ ਅਦਾਲਤ ਦੀ ਸਫਲਤਾ ਵਿੱਚ ਨਿਆਂ ਅਧਿਕਾਰੀਆਂ, ਵਕੀਲ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਡਮੁੱਲਾ ਯੋਗਦਾਨ ਦਿੱਤਾ। 

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਦੱਸਿਆ ਤਿਮਾਹੀ ਨੈਸ਼ਨਲ ਲੋਕ  ਅਦਾਲਤਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ਤੇ ਚੱਲ ਰਹੀ ਸਥਾਈ ਲੋਕ ਅਦਾਲਤ ਜਿੱਥੇ ਕਿ ਹਫਤੇ ਦੇ ਪੰਜ ਦਿਨ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਰੋਜ਼ਾਨਾ ਆਮ ਲੋਕਾਂ ਦੇ ਕੇਸ ਸੁਣੇ ਜਾਂਦੇ ਹਨ ਅਤੇ 18 ਤਰ੍ਹਾਂ ਦੀਆਂ ਜਨ-ਉਪਯੋਗੀ ਸੇਵਾਵਾਂ ਆਵਾਜਾਈ, ਬਿਜਲੀ ਸੇਵਾਵਾਂ, ਬੈਂਕਾਂ ਨਾਲ ਸਬੰਧਤ ਸੇਵਾਵਾਂ, ਬੀਮਾ ਸੇਵਾਵਾਂ, ਵੀਜ਼ੇ(ਇਮੀਗ੍ਰੇਸ਼ਨ) ਨਾਲ ਸਬੰਧਤ ਸੇਵਾਵਾਂ, ਵਿੱਤੀ ਸੇਵਾਵਾਂ, ਐਲ.ਪੀ.ਜੀ ਗੈਸ ਸੇਵਾਵਾਂ, ਸਿੱਖਿਆ ਸਬੰਧੀ ਸੇਵਾਵਾਂ, ਹਸਪਤਾਲਾਂ ਤੇ ਡਿਸਪੈਂਸਰੀਆਂ ਦੀਆਂ ਸਿਹਤ ਸੇਵਾਵਾਂ, ਹਾਊਸਿੰਗ ਅਤੇ ਰੀਅਲ ਅਸਟੇਟ ਦੀਆਂ ਸੇਵਾਵਾਂ, ਆਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਸ਼ਨਾਖਤੀ ਕਾਰਡ ਅਤੇ ਬੀ.ਪੀ.ਐੱਲ ਕਾਰਡ ਜਾਰੀ ਕਰਵਾਉਣ ਸਬੰਧੀ ਸੇਵਾਵਾਂ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਸਬੰਧੀ ਸੇਵਾਵਾਂ, ਸ਼ਗਨ ਸਕੀਮ ਅਤੇ ਬੇਰੁਜ਼ਗਾਰੀ ਭੱਤੇ ਸਬੰਧੀ ਸੇਵਾਵਾਂ, ਜਨਤਕ ਵੰਡ ਪ੍ਰਣਾਲੀ ਸਬੰਧੀ ਸੇਵਾਵਾਂ, ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਿਆਹ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਸਬੰਧੀ ਸੇਵਾਵਾਂ, ਡਾਕਤਾਰ, ਟੈਲੀਗ੍ਰਾਫ ਜਾਂ ਟੈਲੀਫੋਨ ਸੇਵਾਵਾਂ, ਪਾਣੀ ਦੀ ਸਪਲਾਈ ਅਤੇ ਸੀਵਰੇਜ ਸਬੰਧੀ ਸੇਵਾਵਾਂ ਅਤੇ ਕੁਦਰਤੀ ਸਾਧਨਾਂ ਦੀ ਸੁਰੱਖਿਆ ਸਬੰਧੀ ਸੇਵਾਵਾਂ ਨਾਲ ਸਬੰਧਤ ਝਗੜੇ ਜਾਂ ਸ਼ਿਕਾਇਤਾਂ ਜੋ ਕਿ ਦੂਜੀਆਂ ਅਦਾਲਤਾਂ ਵਿੱਚ ਲੰਬਿਤ ਨਾ ਹੋਣ, ਉਨ੍ਹਾਂ ਦਾ ਸਥਾਈ ਲੋਕ ਅਦਾਲਤ ਵਿੱਚ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਕੋਈ ਵੀ ਲੋੜਵੰਦ ਵਿਅਕਤੀ ਸਾਦਾ ਕਾਗਜ਼ ਤੇ ਆਪਣੀ ਅਰਜ਼ੀ ਲੈ ਕੇ ਇਨ੍ਹਾਂ ਅਦਾਲਤਾਂ ਵਿੱਚ ਆ ਸਕਦਾ ਹੈ।

 

Tags: Judicairy , District Legal Services Authority , Lok Adalat , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD