Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈਸ਼ਨਲ ਲੋਕ ਅਦਾਲਤ ਵਿਚ 10335 ਕੇਸਾਂ ਦਾ ਕੀਤਾ ਗਿਆ ਨਿਪਟਾਰਾ

ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ - ਮੈਡਮ ਜਤਿੰਦਰ ਕੌਰ

Judicairy, District Legal Services Authority, Lok Adalat, Fazilka

Web Admin

Web Admin

5 Dariya News

ਫਾਜ਼ਿਲਕਾ , 14 Sep 2024

Last updated on: Sep 14, 2024, 00:00 IST

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ, ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 14.09.2024 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।

ਇਸ ਨੈਸ਼ਨਲ ਲੋਕ ਅਦਾਲਤ ਵਿਚ ਜਿਲ੍ਹਾ ਫਾਜ਼ਿਲਕਾ ਵਿਖੇ 11 ਬੈਂਚ ਲਗਾਏ ਗਏ ਜਿਸ ਵਿਚ 6 ਬੈਂਚ ਫਾਜ਼ਿਲਕਾ, 3 ਬੈਂਚ ਅਬੋਹਰ ਅਤੇ 2 ਬੈਂਚ ਜਲਾਲਾਬਾਦ ਦੇ ਸਨ। ਇਸ ਮੋਕੇ ਤੇ ਫਾਜ਼ਿਲਕਾ ਵਿਖੇ ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਜਾਨਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 11480 ਕੇਸ ਲਗਾਏ ਗਏ ਜਿਸ ਵਿੱਚ 10335 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 33,49,38,437/— ਰੁਪਏ ਦੇ ਅਵਾਰਡ  ਪਾਸ ਕੀਤੇ ਗਏ।

ਮੈਡਮ ਰੂਚੀ ਸਵੱਪਨ ਸ਼ਰਮਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। 

ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਦਫਤਰ ਵਿੱਚ ਬਨੇ ਫਰੰਟ ਆਫਿਸ ਵਿੱਚ ਕੇਸ ਲਗਾ ਸਕਦੇ ਹੋ ਅਤੇ ਵਧੇਰੀ ਜਾਨਕਾਰੀ ਲਈ ਟੋਲ ਫਰੀ ਨੰ 15100 ਜਾਂ ਦਫਤਰ ਦਾ ਨੰ. 01638—261500 ਜਾਂ ਈ—ਮੇਲ ਆਈ.ਡੀ  [email protected]     ਤੇ ਸੰਪਰਕ ਕਰ ਸਕਦੇ ਹੋ।

 

Tags: Judicairy , District Legal Services Authority , Lok Adalat , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD