Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ

Judicairy, District Legal Services Authority, Lok Adalat,Barnala

Web Admin

Web Admin

5 Dariya News

ਬਰਨਾਲਾ , 14 Sep 2024

Last updated on: Sep 14, 2024, 00:00 IST

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 14.09.2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਤਰ੍ਹਾਂ ਦੇ ਪ੍ਰੀ—ਲਿਟੀਗੇਟਿਵ ਅਤੇ ਪੈਂਡਿੰਗ ਕੇਸਾਂ ਦਾ ਸਮਝੌਤਾ ਕਰਕੇ ਨਿਪਟਾਰਾ ਕਰਨ ਲਈ ਸ਼੍ਰੀ ਕਪਿਲ ਦੇਵ ਸਿੰਗਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ ਜੱਜ, ਸ਼੍ਰੀ ਦੀਪਕ ਕੁਮਾਰ ਚੌਧਰੀ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ਼੍ਰੀ ਮੁਨੀਸ਼ ਗਰਗ, ਸਿਵਲ ਜੱਜ (ਸ.ਡ.), ਸ਼੍ਰੀ ਅਨੁਪਮ ਗੁਪਤਾ ਸਿਵਲ ਜੱਜ (ਜ.ਡ.), ਮਿਸ ਸੁਖਮੀਤ ਕੌਰ ਸਿਵਲ ਜੱਜ (ਜ.ਡ.), ਸ਼੍ਰੀ ਰਜਿੰਦਰਪਾਲ ਗੋਇਲ, ਚੇਅਰਮੈਨ, ਸਥਾਈ ਲੋਕ ਅਦਾਲਤ ਅਤੇ ਸ੍ਰੀ ਅਸੀਸ ਗਰੋਵਰ, ਪ੍ਰੈਜੀਡੈਂਟ, ਜਿਲ੍ਹਾ ਖਪਤਕਾਰ ਕਮਿਸ਼ਨ, ਬਰਨਾਲਾ ਦੇ ਕੁੱਲ 07 ਬੈਚਾਂ ਦਾ ਗਠਨ ਕੀਤਾ ਗਿਆ।

ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 7267 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਜਿਨ੍ਹਾਂ ਵਿੱਚੋਂ 5782 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 7,84,01,790/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਅੰਤ ਵਿੱਚ ਮਾਨਯੋਗ ਚੇਅਰਮੈਨ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਫੈਸਲੇ ਅੰਤਿਮ ਹੁੰਦੇ ਹਨ।

ਲੋਕ ਅਦਾਲਤ ਦੇ ਫੈਸਲੇ ਆਪਸੀ ਸਮਝੌਤੇ ਨਾਲ ਕਰਵਾਏ ਜਾਂਦੇ ਹਨ ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਦੇ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਤੀ 14.12.2024 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।

 

Tags: Judicairy , District Legal Services Authority , Lok Adalat , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD