Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੰਬਿਤ ਕੇਸਾਂ ਵਾਲੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਲਈ ਆਪਸੀ ਵਿਵਾਦ ਮਿਟਾ ਕੇ ਮੁੜ ਇਕੱਠੇ ਹੋਣ- ਜਸਟਿਸ ਦੀਪਕ ਸਿੱਬਲ

ਕਿਹਾ, ਲੋਕ ਅਦਾਲਤਾਂ ਲੰਬਿਤ ਅਦਾਲਤੀ ਕੇਸਾਂ ਦੇ ਨਿਪਟਾਰੇ ਲਈ ਸਹਾਈ, ਲੋਕ ਦੁਵੱਲੇ ਝਗੜੇ ਮਿਟਾਉਣ ਲਈ ਕੌਮੀ ਲੋਕ ਅਦਾਲਤਾਂ ਦਾ ਸਹਾਰਾ ਲੈਣ

Judicairy, District Legal Services Authority, Lok Adalat, Patiala

Web Admin

Web Admin

5 Dariya News

ਪਟਿਆਲਾ , 14 Sep 2024

Last updated on: Sep 14, 2024, 00:00 IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਪਟਿਆਲਾ ਦੇ ਪ੍ਰਬੰਧਕੀ ਜੱਜ ਜਸਟਿਸ ਦੀਪਕ ਸਿੱਬਲ ਨੇ ਫੈਮਿਲੀ ਕੋਰਟਾਂ ਵਿੱਚ ਲੰਬਿਤ ਕੇਸਾਂ ਵਾਲੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪਿਛਲੇ ਕਲੇਸ਼ ਮਿਟਾ ਕੇ ਅਤੇ ਆਪਸੀ ਮਨਮੁਟਾਵਾਂ ਨੂੰ ਦੂਰ ਕਰਕੇ ਮੁੜ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਜਸਟਿਸ ਸਿੱਬਲ ਪਟਿਆਲਾ ਦੀ ਜ਼ਿਲ੍ਹਾ ਅਦਾਲਤ ਵਿਖੇ, ਗ਼ੈਰ-ਕੰਪਾਊਂਡੇਬਲ ਅਪਰਾਧਿਕ ਕੇਸਾਂ ਨੂੰ ਛੱਡ ਕੇ ਵੱਖ-ਵੱਖ ਮਾਮਲਿਆਂ ਦੇ ਨਿਪਟਾਰੇ ਲਈ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਦਾ ਨਿਰੀਖਣ ਕਰਨ ਪੁੱਜੇ ਹੋਏ ਸਨ। 

ਇਹ ਕੌਮੀ ਲੋਕ ਅਦਾਲਤ, ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਚੇਅਰਪਰਸਨ ਰੁਪਿੰਦਰਜੀਤ ਚਾਹਲ ਦੀ ਅਗਵਾਈ ਹੇਠ ਲਗਾਈ ਗਈ। ਇਸ ਮੌਕੇ ਜਸਟਿਸ ਦੀਪਕ ਸਿੱਬਲ ਨੇ ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ ਦੇ ਨਾਲ ਅਦਾਲਤੀ ਕਾਰਵਾਈ ਵਿੱਚ ਹਿੱਸਾ ਲੈਂਦਿਆਂ ਵੱਖ-ਵੱਖ ਬੈਂਚਾਂ ਦਾ ਨਿਰੀਖਣ ਕੀਤਾ। 

ਇਸ ਕੌਮੀ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਦੇ 42,716 ਕੇਸ ਲਏ ਗਏ ਅਤੇ 21,529 ਕੇਸਾਂ ਦਾ ਆਪਸੀ ਸਮਝੌਤਾ ਰਾਹੀਂ ਨਿਪਟਾਰਾ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ 630,845,963 ਰੁਪਏ ਦੀ ਰਕਮ ਦਾ ਵੀ ਨਿਪਟਾਰਾ ਹੋਇਆ। ਇਸ ਕੌਮੀ ਲੋਕ ਅਦਾਲਤ ਮੌਕੇ ਜਸਟਿਸ ਦੀਪਕ ਸਿੱਬਲ ਦੇ ਦਖ਼ਲ ਅਤੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਹਿਲ ਅਤੇ ਫੈਮਿਲੀ ਕੋਰਟ ਬੈਂਚਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ ਯਤਨਾਂ ਨਾਲ ਫੈਮਲੀ ਕੋਰਟ ਪਟਿਆਲਾ ਦੇ ਪ੍ਰਿੰਸੀਪਲ ਜੱਜ ਮੁਨੀਸ਼ ਅਰੋੜਾ ਦੀ ਪ੍ਰਧਾਨਗੀ ਵਾਲੇ ਬੈਂਚ ਵਿੱਚ 63 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜਦੋਂਕਿ ਦੀਪਿਕਾ ਸਿੰਘ, ਐਡੀਸ਼ਨਲ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਪਟਿਆਲਾ ਦੀ ਪ੍ਰਧਾਨਗੀ ਵਾਲੇ ਬੈਂਚ ਵੱਲੋਂ 126 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਜਸਟਿਸ ਦੀਪਕ ਸਿੱਬਲ ਨੇ ਲੰਬਿਤ ਕੇਸਾਂ ਵਾਲੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਲਈ ਆਪਣੇ ਮਤਭੇਦਾਂ ਨੂੰ ਪਾਸੇ ਰੱਖਣ ਦੀ ਅਪੀਲ ਦੁਹਰਾਈ। ਜਸਟਿਸ ਦੀਪਕ ਸਿੱਬਲ ਦੇ ਦਖਲ ਨੇ ਪਰਿਵਾਰਕ ਝਗੜਿਆਂ ਦੇ ਸੁਹਿਰਦ ਹੱਲ ਲਈ ਮਹੱਤਵਪੂਰਣ ਭੂਮਿਕਾ ਨਿਭਾਈ, ਜਿਸ ਸਦਕਾ 25 ਮਾਪੇ ਮੁੜ ਤੋਂ ਖੁਸ਼ਹਾਲੀ ਤੇ ਸਦਭਾਵਨਾ ਭਰਿਆ ਜੀਵਨ ਜੀਣ ਲਈ ਇਕੱਠੇ ਹੋਏ।

ਜਸਟਿਸ ਦੀਪਕ ਸਿੱਬਲ ਨੇ ਕਿਹਾ ਕਿ ਸਮੇਂ-ਸਮੇਂ 'ਤੇ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਨਾ ਸਿਰਫ਼ ਇਨ੍ਹਾਂ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮਦਦ ਕਰਦੀਆਂ ਹਨ ਬਲਕਿ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸੇ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ, ਪਟਿਆਲਾ ਜ਼ਿਲ੍ਹੇ ਵਿੱਚ 25 ਨਿਆਂਇਕ ਬੈਂਚ ਗਠਨ ਕੀਤੇ ਗਏ ਸਨ, ਇਸ ਵਿੱਚ ਪਟਿਆਲਾ ਵਿੱਚ 16, ਰਾਜਪੁਰਾ ਵਿੱਚ 4, ਨਾਭਾ ਵਿੱਚ 3 ਅਤੇ ਸਮਾਣਾ ਵਿੱਚ 2 ਬੈਂਚਾਂ ਦਾ ਗਠਨ ਕੀਤਾ ਗਿਆ ਸੀ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ ਤੇ ਸੀ.ਜੇ.ਐਮ. ਮਾਨੀ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਬੈਂਚਾਂ ਨੇ ਲੰਬਿਤ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਇੱਕ ਵੱਖਰੀ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬੈਂਚ ਦੀ ਸਥਾਪਨਾ ਵੀ ਕੀਤੀ ਗਈ ਸੀ। ਇਸ ਤੋਂ ਇਲਾਵਾ, ਐਫਆਈਆਰ ਦਰਜ ਕਰਨ ਤੋਂ ਪਹਿਲਾਂ ਵਿਆਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਪਟਿਆਲਾ ਦੇ ਵੂਮੈਨ ਸੈੱਲ ਪੁਲਿਸ ਸਟੇਸ਼ਨ ਵਿਖੇ ਇੱਕ ਕੋਆਰਡੀਨੇਟ ਬੈਂਚ ਦਾ ਗਠਨ ਕੀਤਾ ਗਿਆ ਸੀ। ਪਟਿਆਲਾ ਦੀ ਰੈਵੇਨਿਊ ਅਦਾਲਤ ਵਿੱਚ ਇੱਕ ਬੈਂਚ ਇੰਤਕਾਲ, ਵੰਡ ਅਤੇ ਹੋਰ ਮਾਲੀ ਮਾਮਲਿਆਂ ਦੇ ਨਿਪਟਾਰੇ ਲਈ ਗਠਿਤ ਕੀਤਾ ਗਿਆ ਸੀ।

 

Tags: Judicairy , District Legal Services Authority , Lok Adalat , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD