Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਈਸ਼ਰਪ੍ਰੀਤ ਸਿੰਘ ਸਿੱਧੂ ਨੇ ਮੋਹਾਲੀ ਵਿੱਚ ਨਵੇਂ ਯੂਨਿਟ ਦੀ ਸਥਾਪਨਾ ਕੀਤੀ

Isherpreet Singh Sidhu, Punjab Pradesh Congress Committee, Congress, Punjab Congress, President of NSUI Punjab, NSUI Punjab, NSUI, National Students

Web Admin

Web Admin

5 Dariya News

ਮੋਹਾਲੀ , 15 Sep 2024

Last updated on: Sep 15, 2024, 00:00 IST

NSUI ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਮੋਹਾਲੀ ਵਿੱਚ ਨਵੀਂ ਟੀਮ ਦਾ ਗਠਨ ਕੀਤਾ ਗਿਆ,ਜਿਸ ਵਿੱਚ ਪ੍ਰਧਾਨ ਵੱਜੋਂ ਜਸ਼ਨਪ੍ਰੀਤ ਸਿੰਘ ਮੰਡੇਰ ਸੇਵਾਵਾਂ ਨਿਭਾਉਣਗੇ ਅਤੇ ਉਹਨਾਂ ਦੇ ਨਾਲ ਸਹਿਜ ਬੈਦਵਾਨ ਵਾਈਸ ਪ੍ਰਧਾਨ ਵੱਜੋਂ,ਜਸਕਰਨ ਭੰਗੂ ਜਨਰਲ ਸਕੱਤਰ ਵੱਜੋਂ ਤੇ  ਨਵਜੋਤ ਸਿੰਘ ਸੈਣੀ ਸਕੱਤਰ ਵੱਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। 

ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ NSUI ਪ੍ਰਧਾਨ ਨੇ ਦੱਸਿਆ ਕਿ ਕਾਂਗਰਸ ਪਾਰਟੀ ਸਰਗਰਮ ਰਾਜਨੀਤੀ ਵਿੱਚ ਨੌਜਵਾਨਾਂ ਨੂੰ ਮੌਕਾ ਦੇਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮੋਹਾਲੀ ਵਿਖੇ ਨਵੇਂ ਚਿਹਰਿਆਂ ਨੂੰ ਮੌਕਾ ਦੇਣ ਦੇ ਮਕਸਦ ਨਾਲ ਪੁਰਾਣੀ ਟੀਮ ਭੰਗ ਕਰ ਕੇ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ ਜੋ ਆਉਣ ਵਾਲੇ ਸਮੇਂ ਵਿੱਚ ਨਸ਼ਾ ਰੋਕੂ ਮੁਹਿੰਮ ਨੂੰ ਸਰਗਰਮ ਤਰੀਕੇ ਨਾਲ ਅੱਗੇ ਵਧਾਉਣਗੇ।  

ਉਹਨਾਂ ਅੱਗੇ ਦੱਸਿਆ ਕਿ ਪੰਜਾਬੀ ਨੌਜਵਾਨਾਂ ਵਿੱਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ ਬਸ ਲੋੜ੍ਹ ਹੈ ਉਸਨੂੰ ਪਹਿਚਾਣ ਕੇ ਚੰਗੇ ਤਰੀਕੇ ਸਹੀ ਰਸਤੇ ਇਸਤੇਮਾਲ ਕਰਨ ਦੀ। ਇਸ ਮੌਕੇ ਪਿੰਡ ਨਡਿਆਲੀ ਵਿੱਚ ਹੋਏ ਵੱਡੀ ਗਿਣਤੀ ਇੱਕਠ ਵਿੱਚ ਨੌਜਵਾਨਾਂ ਨੇ ਨਸ਼ਾ ਰੋਕੂ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਹਮਉਮਰ ਨੌਜਵਾਨਾਂ ਨੂੰ ਚੰਗੇ ਰਾਹ ਪਾਉਣ ਦਾ ਅਹਿਦ ਲਿਆ। ਉਹਨਾਂ ਅੱਗੇ ਦੱਸਿਆ ਕਿ ਅੱਜ ਹੋਇਆ ਇਹ ਇਕੱਠ ਨੌਜਵਾਨਾਂ ਦੀ ਨਸ਼ਿਆਂ ਨੂੰ ਰੋਕਣ ਪ੍ਰਤੀ ਦ੍ਰਿੜਤਾ ਦਾ ਸਬੂਤ ਹੈ ਤੇ ਪੰਜਾਬ ਵਿੱਚ ਆਗਾਮੀ ਚੌਣਾਂ ਵਿੱਚ ਵੀ ਇਹ ਨੌਜਵਾਨ ਵੱਡੀ ਭੂਮਿਕਾ ਨੂੰ ਪ੍ਰਕਾਸ਼ਿਤ ਕਰਨਗੇ।

ਉਹਨਾਂ ਨਵੀਂ ਚੁਣੀ ਟੀਮ ਨੂੰ ਹਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਉਹ ਹਰ ਰਸਤੇ ਨੌਜਵਾਨਾਂ ਦੀ ਮੱਦਦ ਕਰਨ ਲਈ ਤਿਆਰ ਹਨ। ਇਸ ਮੌਕੇ ਉਹਨਾਂ ਨਵੀਂ ਟੀਮ ਦੇ ਸਾਰੇ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਸ਼ੁੱਭਕਾਮਨਾਵਾਂ ਵੀ ਭੇਂਟ ਕੀਤੀਆਂ। NSUI ਪੰਜਾਬ ਪ੍ਰਧਾਨ ਨੇ ਇਸ ਮੌਕੇ ਇਕੱਠ ਨੂੰ ਸੰਬੋਧਨ ਕੀਤਾ ਤੇ ਹੋਰ ਨੌਜਵਾਨਾਂ ਨੂੰ ਵੀ ਨਸ਼ੇ ਛੱਡ ਉਸਾਰੂ ਸੋਚ ਦੇ ਮਾਲਕ ਬਣਨ ਲਈ ਸੇਧ ਦਿੱਤੀ।

 

Tags: Isherpreet Singh Sidhu , Punjab Pradesh Congress Committee , Congress , Punjab Congress , President of NSUI Punjab , NSUI Punjab , NSUI , National Students' Union of India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD