Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਇੰਦਰਾ ਗਾਂਧੀ ਦੀਆ ਗ਼ਲਤ ਨੀਤੀਆਂ ਤੇ ਪੰਜਾਬ ਸੱਤਾ ਤੇ ਜਬਰੀ ਕਾਬਜ ਹੋਣ ਦੀ ਲਾਲਸਾ ਕਾਰਨ ਆਪ੍ਰੇਸ਼ਨ ਬਲਿਊ ਸਟਾਰ ਦੀ ਉੱਪਜ ਹੋਈ :- ਹਰਜੀਤ ਸਿੰਘ ਗਰੇਵਾਲ

ਅਪ੍ਰੇਸ਼ਨ ਬਲਿਊ ਸਟਾਰ ਬਾਰੇ ਚੰਨੀ ਦਾ ਬਿਆਨ ਹਾਸੋਹੀਣਾ, ਗੁਮਰਾਹਕੁਨ ਤੇ ਝੂਠ ਦਾ ਪੁਲੰਦਾ:ਹਰਜੀਤ ਸਿੰਘ ਗਰੇਵਾਲ

Harjit Singh Grewal, Bharatiya Janata Party, BJP, BJP Punjab

Web Admin

Web Admin

5 Dariya News

ਚੰਡੀਗੜ੍ਹ , 15 Sep 2024

Last updated on: Sep 15, 2024, 00:00 IST

ਕਾਂਗਰਸੀ ਨੇਤਾ ਜਗਦੀਸ਼ ਟਾਇਟਲਰ ਖਿਲਾਫ ਅਦਾਲਤ ਵਲੋਂ ਹੱਤਿਆ ਦੇ ਦੋਸ਼ ਤੈਅ ਹੋਣ ਤੋਂ ਬਾਅਦ ਤੇ ਮੋਦੀ ਸਰਕਾਰ ਵੱਲੋ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਲਗਾਤਾਰ ਸਖਤ ਐਕਸ਼ਨ ਤੋਂ ਕਾਂਗਰਸ ਪਾਰਟੀ ਬੁਰੀ ਤਰਾਂ ਘਬਰਾਈ ਹੋਈ ਹੈ ।ਕਾਂਗਰਸ ਪਾਰਟੀ ਦੇ ਲੀਡਰ ਊਲ-ਜਲੂਲ ਬਿਆਨ ਦੇ ਰਹੇ ਹਨ । ਅਪ੍ਰੇਸ਼ਨ ਬਲਿਊ ਸਟਾਰ ਬਾਰੇ ਚੰਨੀ ਦਾ ਬਿਆਨ ਹਾਸੋਹੀਣਾ ਤੇ ਗੁਮਰਾਹਕੁਨ ਹੈ।

ਕਾਂਗਰਸ਼ ਪਾਰਟੀ ਨੇ ਕਦੇ ਵੀ ਦੇਸ਼ ਤੇ  ਸਿੱਖਾਂ ਤੋਂ ਮੁਆਫੀ ਨਹੀਂ ਮੰਗੀ,ਰਾਹੁਲ ਗਾਂਧੀ ਕਾਂਗਰਸ ਪਾਰਟੀ ਵੱਲੋ ਸਿੱਖਾਂ ਤੇ ਕੀਤੇ ਜ਼ੁਲਮਾਂ ਤੇ ਪਰਦਾ ਪਾਉਣ ਦੀ ਨਾਕਾਮ ਕੋਸ਼ਿਸ ਕਰ ਰਿਹਾ ਹੈ  । ਕਾਂਗਰਸ ਪਾਰਟੀ ਦੇ ਆਗੂ ਝੂਠ ਬੋਲਣਾ ਤੇ ਸਿੱਖਾਂ ਦੇ ਜਜਬਾਤਾਂ ਨਾਲ ਖੇਡਣਾ ਬੰਦ ਕਰਨ, ਸਿੱਖਾਂ ਨੂੰ ਭਟਕਾਉਣ ,ਭੜਕਾਉਣ ਤੇ ਗੁਮਰਾਹ ਕਰਨ ਦੀ ਕੋਸ਼ਿਸ ਨਾ ਕਰਨ ਕਿਉਕਿ ਕਾਂਗਰਸ ਪਾਰਟੀ ਦੀਆ ਗਲਤ ਨੀਤੀਆ ਦੇ ਕਾਰਨ ਪੰਜਾਬ ਦੇ ਲੋਕ ਪਹਿਲਾਂ ਬਹੁਤ ਸੰਤਾਪ ਭੋਗ ਚੁੱਕੇ ਹਨ,ਕਾਂਗਰਸ ਪਾਰਟੀ  ਸਿੱਖਾਂ ਤੇ ਕੀਤੇ ਜ਼ੁਲਮਾਂ ਤੋਂ ਬਚ ਨਹੀਂ ਸਕਦੀ । 

ਭਾਜਪਾ ਦਾ ਆਪ੍ਰੇਸ਼ਨ ਬਲਿਊ ਸਟਾਰ ਨਾਲ ਕੋਈ ਲੈਣਾ ਦੇਣਾ ਨਹੀ ।ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ,ਰਾਸ਼ਟਰੀ ਕਾਰਜਕਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਅੱਜ ਬੀਜੇਪੀ ਦਫ਼ਤਰ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ।ਇਸ ਮੌਕੇ ਓਹਨਾ ਦੇ ਨਾਲ ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉਭਾ ਮੌਜੂਦ ਸਨ ।

ਗਰੇਵਾਲ ਨੇ ਦੱਸਿਆ ਕਿ ਅਡਵਾਨੀ ਜੀ ਨੇ ਆਪਣੀ ਕਿਤਾਬ "ਮੇਰਾ ਦੇਸ਼ ਮੇਰੇ ਲੋਕ" ਦੇ ਚੌਥੇ  ਹਿਸੇ ,ਸੱਤਵੇ ਚੈਪਟਰ "ਪੰਜਾਬ ਦੀ ਵੇਦਨਾ " ਵਿੱਚ ਵਿਸਥਾਰ ਨਾਲ ਦੱਸਿਆ ਕਿ ਕਿਸ ਤਰਾਂ ਇੰਦਰ ਗਾਂਧੀ ਨੇ ਸੱਤਾ ਦੀ ਲਾਲਸਾ ਵਿੱਚ  ਪੰਜਾਬ ਦੀਆ ਗੈਰ ਕਾਂਗਰਸੀ ਸਰਕਾਰਾ ਨੂੰ ਵਾਰ ਵਾਰ ਤੋੜਿਆ ,ਪਰ ਪੰਜਾਬ ਦੇ ਲੋਕ ਕਾਂਗਰਸ ਨੂੰ ਨਕਾਰਦੇ ਰਹੇ।

ਫਿਰ ਇੰਦਰਾ ਗਾਂਧੀ ਨੇ ਪੰਜਾਬ ਦੀ ਸੱਤਾ ਤੇ ਕਾਬਜ ਹੋਣ ਲਈ ਹੱਥ ਕੰਢੇ ਵਰਤਣੇ ਸੁਰੂ ਕਰ ਦਿੱਤੇ ਖਾਲਸਤਾਨੀਆਂ,ਵੱਖਵਾਦੀਆ ਨੂੰ ਸਪੋਰਟ,ਸਹਿ,ਮੱਦਦ  ਦੇਣੀ ਸ਼ੁਰੂ ਕਰ ਦਿੱਤੀ ।ਜਸਟਿਸ ਗੁਰਨਾਮ ਸਿੰਘ ਦੀ ਸਰਕਾਰ ਤੋੜ ਕੇ ਲੱਛਮਣ ਸਿੰਘ ਗਿੱਲ ਦੀ ਸਰਕਾਰ ਵਿੱਚ ਜਗਜੀਤ ਸਿੰਘ ਚੋਹਾਨ ਨੂੰ ਮੰਤਰੀ ਬਣਾਇਆ ਜਿਸ ਨੂੰ ਬਾਅਦ ਵਿੱਚ ਖਾਲਿਸਤਾਨ ਦਾ ਰਾਸ਼ਟਰਪਤੀ ਗੋਸ਼ਿਤ ਕੀਤਾ ਗਿਆ । 

ਕਾਂਗਰਸ ਦੀਆ ਗ਼ਲਤ ਨੀਤੀਆਂ ਤੇ ਸੱਤਾ ਦੀ ਲਾਲਸਾ ਕਰਨ ਆਪ੍ਰੇਸ਼ਨ ਬਲਿਊ ਸਟਾਰ ਦੀ ਉੱਪਜ ਹੋਈ ਜਿਸ ਨਾਲ ਦੇਸ਼ ਤੇ ਪੰਜਾਬ ਦਾ ਨੁਕਸਾਨ ਹੋਇਆ ।ਅਡਵਾਨੀ ਜੀ ਨੇ ਕਿਤਾਬ ਰਾਹੀ ਦੱਸਿਆ ਕਿ ਓਪਰੇਸ਼ਨ ਬਲੂ ਸਟਾਰ ਲਈ ਇੰਦਰਾ ਗਾਂਧੀ ਤੇ ਕਾਂਗਰਸ ਪਾਰਟੀ ਪੂਰੀ ਤਰਾਂ  ਜਿੰਮੇਵਾਰ ਸੀ।ਗਰੇਵਾਲ ਨੇ  ਕਿਹਾ ਕਿ ਰਾਹੁਲ ਗਾਂਧੀ ਵੱਲੋ ਵਿਦੇਸ਼ ਜਾ ਕੇ ਇਹ ਕਹਿਣਾ ਕੇ ਸਿਖ ਕੜ੍ਹਾ ਤੇ ਪੱਗ ਨਹੀਂ ਪਹਿਨ ਸਕਦੇ ਝੂਠਾ ਤੇ ਬਹੁਤ ਨਿੰਦਣਯੋਗ ਹੈ ,ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਘੱਟ ਹੈ।

ਉਹਨਾਂ ਨੂੰ ਦੇਸ਼ ਅਤੇ ਸਿੱਖਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ।ਓਹਨਾ ਕਿਹਾ ਕਿ ਸਮੇਂ ਸਮੇਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤਾ ਖੁਦ ਪੱਗ ਬੰਨਦੇ ਹਨ ਤੇ ਸਿੱਖ ਧਰਮ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਰੱਖਦੇ ਹਨ ।ਓਹਨਾ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ  ਨੇ ਲਾਲ ਕਿਲ੍ਹੇ  ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ ਕਰਵਾਇਆ ,ਪੂਰੇ ਸੰਸਾਰ ਵਿੱਚ ਸਾਹਿਬਜਾਦਿਆਂ ਦੇ ਸਹੀਦੀ ਦਿਹਾੜੇ ਨੂੰ  ਵੀਰ ਬਾਲ ਦਿਵਸ ਦੇ ਤੌਰ ਤੇ ਮਨਾਇਆ ਜਾਣ ਲੱਗਿਆ ਹੈ,ਸਿੱਖਾਂ ਦੀ ਕਾਲੀ ਸੂਚੀ ਖਤਮ ਕੀਤੀ ,ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ,ਐਫ ਸੀ ਆਰ ਏ ਤਹਿਤ ਸ਼੍ਰੀ ਦਰਬਾਰ ਸਾਹਿਬ ਨੂੰ ਫੰਡਿੰਗ ਆਉਣ ਲੱਗੀ , ਲੰਗਰ ਤੋਂ ਜੀਐਸਟੀ ਖਤਮ ਕੀਤੀ।

ਅਫਗਾਨਿਸਤਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਭਾਰਤ ਲਿਆਂਦਾ , ਅਫਗਾਨਿਸਤਾਨ ਵਿੱਚੋ ਸਿੱਖਾ ਨੂੰ ਮੋਦੀ  ਸਰਕਾਰ ਨੇ ਭਾਰਤ ਲਿਆਦਾਂ ਤੇ ਉਹਨਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ।ਹਰਜੀਤ ਗਰੇਵਾਲ ਨੇ ਕਿਹਾ ਕਿ 40 ਸਾਲ ਬਾਅਦ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲਣਾ ਭਾਜਪਾ ਦੀ ਮੋਦੀ ਸਰਕਾਰ ਕਾਰਨ ਹੀ ਸੰਭਵ ਹੋ ਸਕਿਆ ਕਿਉਕਿ ਕਾਂਗਰਸ ਪਾਰਟੀ ਨੇ ਬਹੁਤ ਸਾਰੇ ਸਬੂਤ ਨਸ਼ਟ ਕਰ ਦਿੱਤੇ ਸਨ।

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀਆ ਗ਼ਲਤ ਨੀਤੀਆਂ ਕਾਰਨ ਪੰਜਾਬ ਦੇ ਲੋਕਾਂ ਨੇ ਬਹੁਤ ਸੰਤਾਪ ਭੋਗਿਆ ਤੇ ਹੁਣ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਮੂੰਹ ਨਹੀ ਲਗਾਉਣਗੇ ।ਉਹਨਾ ਕਿਹਾ ਕਿ  ਕਾਂਗਰਸ ਪਾਰਟੀ ਦੇ ਆਗੂ ਅਜਿਹੇ ਬਿਆਨ ਦੇਕੇ ਚੋਣਾ ਵਿੱਚ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਫਲ ਨਹੀ ਹੋਣਗੇ।

ਗਰੇਵਾਲ ਨੇ ਕਿਹਾ ਕਿ ਨਹਿਰੂ ਨੇ ਸੱਤਾ ਦੀ ਲਾਲਸਾ ਕਾਰਨ ਪਾਕਿਸਤਾਨ ਬਣਾਉਣ ਲਈ ਸਹਿਮਤੀ ਦਿੱਤੀ,ਇੰਦਰਾ ਨੇ ਐਮਰਜੈਂਸੀ ਲਗਾਈ,ਪੰਜਾਬ ਵਿੱਚ ਆਪ੍ਰੇਸ਼ਨ ਬਲਿਊ ਸਟਾਰ ਦੀ ਉੱਪਜ ਕੀਤੀ ਤੇ ਹੁਣ ਰਾਹੁਲ ਗਾਂਧੀ ਤੇ ਕਾਂਗਰਸ ਪਾਰਟੀ ਉਸੇ ਰਸਤੇ ਤੇ ਚੱਲ ਰਹੇ ਹਨ।ਗਰੇਵਾਲ  ਨੇ ਕਿਹਾ ਅਰਵਿੰਦ ਕੇਜਰੀਵਾਲ ਦਾ ਅਸਤੀਫ਼ੇ ਦਾ ਐਲਾਨ ਆਮ ਆਦਮੀ ਪਾਰਟੀ ਦੀ ਈਵੈਂਟ ਮੈਨੇਜਮੈਂਟ ਹੈ।ਅਰਵਿੰਦ ਕੇਜਰੀਵਾਲ ਨੂੰ ਤਾਂ ਬਹੁਤ ਪਹਿਲਾ ਹੀ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ, ਹੁਣ ਤਾਂ ਮਾਨਯੋਗ ਸੁਪਰੀਮ ਕੋਰਟ ਨੇ ਵੀ ਕਹਿ ਦਿੱਤਾ ਕਿ ਤੁਸੀ ਸਰਕਾਰੀ ਕੰਮ ਨਹੀ ਕਰ ਸਕਦੇ ਤੇ ਪਰ ਬੇਸ਼ਰਮੀ ਦੀ ਹੱਦ ਅਰਵਿੰਦ ਕੇਜਰੀਵਾਲ ਅਜੇ  ਵੀ ਸਮਾਂ ਲੈ ਰਿਹਾ ਹੈ ।

 

Tags: Harjit Singh Grewal , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD