Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

100 ਕਰੋੜ ਦੇ ਸਾਈਬਰ ਫਰਾਡ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਵੋ: ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ

ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਜ਼ਿਲ੍ਹਾ ਪੱਧਰੀ ਧਰਨੇ ਲਗਾ ਕੇ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰੇਗੀ

Bikram Singh Majithia, Shiromani Akali Dal, SAD, Akali Dal, Balwinder Singh Bhundar, Arshdeep Singh Kler

Web Admin

Web Admin

5 Dariya News

ਚੰਡੀਗੜ੍ਹ , 06 Sep 2024

Last updated on: Sep 06, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਵਜੋਂ 100 ਕਰੋੜ ਰੁਪਏ ਦੇ ਸਾਈਬਰ ਫਰਾਡ ਦੇ ਮਾਮਲੇ ਦੀ ਪੰਜਾਬ ਪੁਲਿਸ ਮੁਖੀ ਨੂੰ ਕੀਤੀ ਸ਼ਿਕਾਇਤ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਜਿਸ ਵਿਚ ਮੰਤਰੀ ਹਰਜੋਤ ਬੈਂਸ ਮੁਲਜ਼ਮ ਵਜੋਂ ਸ਼ਾਮਲ ਹਨ ਤੇ ਇਹੋ ਚਾਹੁੰਦੇ ਹਨ।

ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ  ਇਸ ਮਾਮਲੇ ਦਾ ਖੁਲ੍ਹਾਸਾ ਇੰਸਪੈਕਟਰ ਅਮਨਜੋਤ ਕੌਰ ਨੇ ਕੀਤਾ ਹੈ ਜਿਹਨਾਂ ਨੇ ਮੰਤਰੀ ਤੇ ਉਹਨਾਂ ਦੀ ਪਤਨੀ ਜਯੋਤੀ ਯਾਦਵ ’ਤੇ ਮੁਹਾਲੀ ਵਿਚ ਇਕ ਬੇਸਮੈਂਟ ਤੋਂ ਚਲਾਏ ਜਾ ਰਹੇ ਕਾਲ ਸੈਂਟਰ ਦੇ ਮਾਮਲੇ ਦੀ ਜਾਂਚ ਵਿਚ ਰੁਕਾਵਟ ਪਾਉਣ ਤੇ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਉਹਨਾਂ ਕਿਹਾ ਕਿ ਸਰਦਾਰ ਹਰਜੋਤ ਬੈਂਸ ਨੇ ਸਾਰੇ ਮਾਮਲੇ ਦੀ ਜਾਂਚ ਦਾ ਸਵਾਗਤ ਕਰਨ ਦਾ ਐਲਾਨ ਕੀਤਾ ਹੈ ਤਾਂ ਮੁੱਖ ਮੰਤਰੀ ਹੁਣ ਸਰਦਾਰ ਬੈਂਸ ਦੇ ਐਲਾਨ ਦਾ ਮਾਣ ਰੱਖਦਿਆਂ ਆਪਣੇ ਮੰਤਰੀ ਦੇ ਕਹੇ ਮੁਤਾਬਕ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਸੀ ਬੀ ਆਈ ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੀ ਮਾਮਲੇ ਵਿਚ ਜ਼ਰੂਰੀ ਹੈ ਕਿਉਂਕਿ ਪੰਜਾਬ ਪੁਲਿਸ ਤੋਂ ਕੇਸ ਵਿਚ ਨਿਆਂ ਦੀ ਆਸ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਠ ਮਹੀਨੇ ਪਹਿਲਾਂ ਮਹਿਲਾ ਪੁਲਿਸ ਇੰਸਪੈਕਟਰ ਵੱਲੋਂ ਮਾਮਲਾ ਉਸਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਮਾਮਲੇ ਦੀ ਸਹੀ ਜਾਂਚ ਨਹੀਂ ਕੀਤੀ।

ਸਰਦਾਰ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਵਿੱਤੀ ਐਮਰਜੰਸੀ ਲੱਗੀ ਹੈ ਤੇ ਕਾਨੂੰਨ ਵਿਵਸਥਾ ਦੇ ਮਾਮਲੇ ’ਤੇ ਵੀ ਐਮਰਜੰਸੀ ਲੱਗੀ ਹੈ। ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿਚ ਸੂਬੇ ਸਿਰ ਕਰਜ਼ਾ ਇਕ ਲੱਖ ਕਰੋੜ ਰੁਪਏ ਵੱਧ ਗਿਆ ਹੈ ਤੇ ਆਪ ਸਰਕਾਰ ਨੂੰ ਹੁਣ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣੀਆਂ ਵੀ ਔਖੀਆਂ ਲੱਗ ਰਹੀਆਂ ਹਨ।ਉਹਨਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾ ਦਿੱਤਾ ਹੈ ਤੇ ਪੈਸੇ ਇਕੱਠੇ ਕਰਨ ਵਾਸਤੇ 11 ਲੱਖ ਬਿਜਲੀ ਖਪਤਕਾਰਾਂ ਸਿਰ 2 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਬੋਝ ਪਾ ਦਿੱਤਾ ਹੈ। 

ਉਹਨਾ‌ ਕਿਹਾ ਕਿ ਬਜਾਏ ਆਮ ਆਦਮੀ ਨੂੰ ਮਾਰ ਪਾਉਣ ਅਤੇ ਡੀਜ਼ਲ ’ਤੇ ਵੈਟ ਵਧਾ ਕੇ ਮਹਿੰਗਾਈ ਵਧਾਉਣ ਤੇ ਖੇਤੀਬਾੜੀ ਦੀ ਲਾਗਤ ਨੂੰ ਹੋਰ ਵਧਾਉਣ ਦੇ ਆਪ ਸਰਕਾਰ ਨੂੰ ਇਸ਼ਤਿਹਾਰਬਾਜ਼ੀ, ਜਨਤਕ ਪ੍ਰੋਗਰਾਮਾਂ ਤੇ ਹੋਰ ਰਾਜਾਂ ਵਿਚ ਪ੍ਰਚਾਰ ਮੁਹਿੰਮਾਂ ’ਤੇ ਫਾਲਤੂ ਖਰਚਾ ਕਰਨ ਤੋਂ ਬਚਣਾ ਚਾਹੀਦਾ ਹੈ।ਸਰਦਾਰ ਮਜੀਠੀਆ ਨੇ ਦੱਸਿਆ ਕਿ ਕਿਵੇਂ ਸੂਬੇ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। 

ਉਹਨਾਂ ਕਿਹਾ ਕਿ ਹਾਲ ਹੀ ਵਿਚ ਸ੍ਰੀ ਮੁਕਤਸਰ ਸਾਹਿਬ ਵਿਚ ਇਕ ਐਨ ਆਰ ਆਈ ਪਰਿਵਾਰ ਦਾ ਕਤਲ ਕਰ ਦਿੱਤਾ ਗਿਆ ਤੇ ਅੰਮ੍ਰਿਤਸਰ ਦੀ ਮੰਡੀ ਵਿਚ ਕਰੋੜਾਂ ਰੁਪਏ ਦਾ ਡ੍ਰਾਈ ਫਰੂਟ ਲੁੱਟ ਲਿਆ ਗਿਆ।  ਉਹਨਾਂ ਕਿਹਾ ਕਿ ਰੋਜ਼ਾਨਾ ਹੀ ਗੁੰਡਾਗਰਦੀ ਦੀ ਕੋਈ ਨਾ ਕੋਈ ਘਟਨਾ ਸਾਹਮਣੇ ਆ ਰਹੀ ਹੈ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਕੋਈ ਵੀ ਪੰਜਾਬ ਵਿਚ ਨਿਵੇਸ਼ ਕਰਨ ਵਾਸਤੇ ਰਾਜ਼ੀ ਨਹੀਂ ਹੈ ਤੇ ਵਾਰ-ਵਾਰ ਫਿਰੌਤੀਆਂ ਕਾਰਣ ਲੋਕਾਂ ਨੂੰ ਜਾਨ ਦਾ ਡਰ ਬਣਿਆ ਹੋਇਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਆਪ ਸਰਕਾਰ ਨਾ ਸਿਰਫ ਆਪਣੇ ਸਾਰੇ ਵਾਅਦੇ ਕਰਨ ਤੋਂ ਭੱਜ ਗਈ ਹੈ ਬਲਕਿ ਇਸਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ ਅਤੇ ਸੂਬੇ ਵਿਚ ਨਸ਼ਾ ਘਰ-ਘਰ ਫੈਲ ਗਿਆ ਹੈ। ਉਹਨਾਂਕਿਹਾ  ਕਿ ਸੂਬੇ ਵਿਚ ਕੋਈ ਵਿਕਾਸ ਕਾਰਜ ਨਹੀਂ ਹੋ ਰਿਹਾ ਤੇ ਨਾਗਰਿਕ ਸੇਵਾਵਾਂ ਠੱਪ ਹੋ ਗਈਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੁੱਪ ਨਹੀਂ ਬੈਠੇਗਾ। ਉਹਨਾਂ ਕਿਹਾ ਕਿ ਪਾਰਟੀ ਜ਼ਿਲ੍ਹਾ ਪੱਧਰੀ ਧਰਨੇ ਲਗਾ ਕੇ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰੇਗੀ।

 

Tags: Bikram Singh Majithia , Shiromani Akali Dal , SAD , Akali Dal , Balwinder Singh Bhundar , Arshdeep Singh Kler

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD