Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੂਨਦਾਨ ਤੋਂ ਵੱਡਾ ਕੋਈ ਹੋਰ ਦਾਨ ਨਹੀਂ - ਚੇਤਨ ਸਿੰਘ ਜੋੜੇਮਾਜਰਾ

ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਕੇ ਇਸ ਮਹਾਦਾਨ ਵਿੱਚ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Blood Camp, Blood Donation Camp

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 16 Sep 2024

Last updated on: Sep 16, 2024, 00:00 IST

ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ. ਚੇਤਨ ਸਿੰਘ ਜੋੜੇਮਾਜਰਾ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੋਸਾਇਟੀ (ਰਜਿਸਟਰਡ) ਫ਼ਤਹਿਗੜ੍ਹ ਸਾਹਿਬ ਵੱਲੋਂ ਲਗਾਏ ਗਏ 162ਵੇਂ ਵਿਸ਼ਾਲ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸ. ਜੋੜੇਮਾਜਰਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਕਾਰਜ਼ ਹੈ ਅਤੇ ਖੂਨਦਾਨ ਤੋਂ ਵੱਡਾ ਕੋਈ ਹੋਰ ਦਾਨ ਨਹੀਂ ਹੈ। 

ਉਨ੍ਹਾਂ ਕਿਹਾ ਕਿ ਖੂਨਦਾਨ ਮਹਾਦਾਨ ਹੈ ਜਿਸ ਨਾਲ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਸਿਹਤ ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਖੂਨਦਾਨ ਲੋੜਵੰਦ ਵਿਅਕਤੀਆਂ ਦੀ ਜਾਨ ਬਚਾਉਣ ਦੇ ਕੰਮ ਆ ਸਕਦਾ ਹੈ ਅਤੇ ਕਿਸੇ ਵਿਅਕਤੀ ਦੀ ਜਾਨ ਬਚਾਉਣ ਤੋਂ ਵੱਡਾ ਹੋਰ ਕੋਈ ਪੁੰਨ ਨਹੀਂ ਹੈ।

ਕੈਬਨਿਟ ਮੰਤਰੀ ਨੇ ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੋਸਾਇਟੀ (ਰਜਿਸਟਰਡ) ਫ਼ਤਹਿਗੜ੍ਹ ਸਾਹਿਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਇੱਕ ਅਜਿਹਾ ਕਾਰਜ਼ ਹੈ ਜਿਸ ਨਾਲ ਅਸੀਂ ਮਾਨਵਤਾ ਦੀ ਸੇਵਾ ਕਰ ਸਕਦੇ ਹਾਂ ਅਤੇ ਮਾਨਵਤਾ ਦੀ ਸੇਵਾ ਨੂੰ ਸਾਡੇ ਧਾਰਮਿਕ ਗ੍ਰੰਥਾਂ ਵਿੱਚ ਬਹੁਤ ਵੱਡਾ ਸਥਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਮਾਨਵਤਾ ਦੀ ਸੇਵਾ ਤੋਂ ਕਦੇ ਵੀ ਪਿਛੇ ਨਹੀਂ ਹਟਾਂਗੇ।

ਸੰਗਰਾਂਦ ਦੇ ਦਿਹਾੜੇ ਦੀ ਸੂਬਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਵੀ ਮਜਬੂਤ ਕਰਨਾ ਚਾਹੀਦਾ ਹੈ ਕਿਉਂਕਿ ਆਪਸੀ ਸਾਂਝ ਮਜਬੂਤ ਰੱਖਦੇ ਹੋਏ ਅਸੀਂ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਇਸ ਮੌਕੇ ਸੰਸਥਾ ਵੱਲੋਂ ਕੈਬਨਿਟ ਮੰਤਰੀ ਜੋੜੇਮਾਜਰਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਖੂਨਦਾਨ ਕੈਂਪ ਵਿੱਚ ਸੋਹਾਣਾ ਹਸਪਤਾਲ ਦੀ ਟੀਮ ਨੇ ਡਾ: ਰਿਤੇਸ਼ ਗੁਲਾਟੀ ਦੀ ਅਗਾਈ ਹੇਠ ਖੂਨ ਇਕੱਤਰ ਕੀਤਾ। 

ਇਸ ਮੌਕੇ ਸੰਸਥਾ ਦੇ ਸਕੱਤਰ ਨਿਸ਼ਾਨ ਸਿੰਘ, ਕੈਪਟਨ ਸੇਵਾ ਸਿੰਘ, ਕ੍ਰਿਸ਼ਨ ਸਿੰਘ, ਇੰਜ: ਐਸ.ਐਸ.ਬਾਠ, ਗੁਰਮੀਤ ਸਿੰਘ ਖਟੜਾ, ਸਟੇਟ ਅਵਾਰਡੀ ਅਮਰੀਕ ਸਿੰਘ ਨਾਗਰਾ, ਬਲਵਿੰਦਰ ਸਿੰਘ ਸੋਹੀ, ਚਰਨ ਸਿੰਘ ਸੇਖੋਂ, ਬੀਬੀ ਨੀਲ ਕਮਲ ਕੌਰ ਬਾਠ, ਸਰਪੰਚ ਮੇਜਰ ਸਿੰਘ, ਇੰਡੀਅਨ ਰੈੱਡ ਕਰਾਸ ਸੋਸਾਇਟੀ ਦੇ ਜਸਵਿੰਦਰ ਸਿੰਘ ਤੇ ਰਕੇਸ਼ ਕੁਮਾਰੀ ਸੁਪਰਡੈਂਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੂਨਦਾਨੀ ਤੇ ਹੋਰ ਪਤਵੰਤੇ ਹਾਜਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD