Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ

ਦਿੱਤੇ ਨਿਰਦੇਸ਼ ਕਿ ਲੋਕਾਂ ਨੂੰ ਮਿਲੇ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 16 Sep 2024

Last updated on: Sep 16, 2024, 00:00 IST

ਫਾਜ਼ਿਲਕਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜ਼ੈਕਟਾਂ ਤੇ ਸਰਕਾਰ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਇਆ ਜਾਵੇ। 

ਉਨ੍ਹਾਂ ਨੇ ਕਿਹਾ ਕਿ ਦਫ਼ਤਰਾਂ ਵਿਚ ਕੰਮ ਲਈ ਆਊਣ ਵਾਲੇ ਆਮ ਲੋਕਾਂ ਨੂੰ ਕੋਈ ਮੁਸਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪੁੱਜੇ ਅਤੇ ਵਿਕਾਸ ਪ੍ਰੋਜੈਕਟ ਉਚ ਗੁਣਵਤਾ ਮਾਪਦੰਡ ਅਨੁਸਾਰ ਤੈਅ ਸਮਾਂ ਹੱਦ ਅੰਦਰ ਪੂਰੇ ਹੋਣ ਇਸ ਲਈ ਹਰੇਕ ਜਿੰਮੇਵਾਰ ਵਿਭਾਗ ਅਤੇ ਅਧਿਕਾਰੀ ਤਨਦੇਹੀ ਨਾਲ ਆਪਣੀ ਡਿਊਟੀ ਕਰਨ। 

ਉਨ੍ਹਾਂ ਨੇ ਹਦਾਇਤ ਕੀਤੀ ਕਿ ਆਮ ਲੋਕਾਂ ਤੋਂ ਆਉਣ ਵਾਲੀਆਂ ਸ਼ਿਕਾਇਤਾਂ ਦਾ ਵੀ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਵਿਸੇ਼ਸ ਤੌਰ ਤੇ ਹਦਾਇਤ ਕੀਤੀ ਕਿ ਕਿਸਾਨਾਂ ਤੱਕ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਮੁਹਈਆ ਕਰਵਾਈ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਤਿਆਰ ਯੋਜਨਾਬੰਦੀ ਅਨੁਸਾਰ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ। 

ਉਨ੍ਹਾਂ ਨੇ ਅਗਾਮੀ ਹਾੜ੍ਹੀ ਦੀ ਬਿਜਾਈ ਤੋਂ ਪਹਿਲਾਂ ਜਿਆਦਾ ਤੋਂ ਜਿਆਦਾ ਭੂਮੀ ਦੇ ਨਮੂਨੇ ਜਾਂਚ ਕਰਕੇ ਕਿਸਾਨਾਂ ਨੂੰ ਭੂਮੀ ਸਿਹਤ ਕਾਰਡ ਜਾਰੀ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸ਼ਹਿਰਾਂ ਵਿਚ ਸਫਾਈ, ਠੋਸ ਅਤੇ ਤਰਲ ਕਚਰੇ ਦੇ ਨਿਯਮਾਂ ਅਨੁਸਾਰ ਨਿਪਟਾਰੇ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਨਾਲ ਦੀ ਨਾਲ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੇ ਅਤੇ ਗਿੱਲੇ ਕਚਰੇ ਦਾ ਆਪਣੇ ਘਰ ਦੇ ਪੱਧਰ ਤੇ ਹੀ ਵਰਗੀਕਰਨ ਕਰਕੇ ਨਗਰ ਕੌਂਸਲਾਂ ਦੀ ਟੀਮ ਨੂੰ ਦੇਣ।

ਇਸ ਮੌਕੇ ਐਸਡੀਐਮ ਪੰਕਜ ਬਾਂਸਲ ਅਤੇ ਬਲਕਰਨ ਸਿੰਘ, ਜਿਲ਼੍ਹਾ ਮਾਲ ਅਫ਼ਸਰ ਸੰਦੀਪ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD