Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਡੀ.ਸੀ. ਸੰਦੀਪ ਕੁਮਾਰ ਨੇ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ, ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦਾ ਲਆ ਜਾਇਜ਼ਾ

ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 16 Sep 2024

Last updated on: Sep 16, 2024, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ, ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀਆਂ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਨਾਇਬ ਤਹਿਸੀਲਦਾਰ ਤਰਨ ਤਾਰਨ ਸ਼੍ਰੀਮਤੀ ਇੰਦਰਜੀਤ ਕੌਰ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਵੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆ ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੁਸਾਵੀਆ ਦੀ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ ਅਤੇ ਰੈਵੀਨਿਊ ਰਿਕਾਰਡ ਵਿੱਚੋਂ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਪਬਲਿਕ ਨੂੰ ਵਧੀਆ ਸੇਵਾਵਾਂ ਦਿੱਤੀਆ ਜਾ ਸਕਣ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। 

ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਗਰਾਊਂਡ ਟਰੁਥਿੰਗ ਸਰਵੈ ਦੀ ਪ੍ਰਗਤੀ ਨੂੰ ਵਾਚਿਆ ਗਿਆ।ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਜਲਦ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ।

ਉਹਨਾਂ ਕਿਹਾ ਕਿ “ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ ‘ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਖਰੀਦ-ਵੇਚ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿਚ ਕੋਈ ਔਕੜ ਨਹੀਂ ਆਵੇਗੀ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD