Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕਿਹਾ, ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 16 Sep 2024

Last updated on: Sep 16, 2024, 00:00 IST

2014 ਬੈਚ ਦੇ ਆਈ. ਏ. ਐਸ ਅਫ਼ਸਰ ਰਾਜੇਸ਼ ਧੀਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਵਜੋਂ ਵੀ ਬਿਹਤਰੀਨ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਵੱਖ-ਵੱਖ ਸਿਵਲ ਪ੍ਰਸ਼ਾਸਨਿਕ ਅਹੁਦਿਆਂ 'ਤੇ ਸ਼ਾਨਦਾਰ ਕੰਮ ਦਾ ਤਜ਼ਰਬਾ ਰੱਖਦੇ ਹਨ।

ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਪਵਿੱਤਰ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨਾਲ ਜੁੜੇ ਇਸ ਜ਼ਿਲ੍ਹੇ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣਾ ਉਨਾਂ ਦੀ ਮੁੱਖ ਤਰਜੀਹ ਹੋਵੇਗੀ। 

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਿਲਾ ਵਾਸੀਆਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਰਹਿਣਗੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਅਹੁਦਾ ਛੱਡ ਕੇ ਜਾ ਰਹੇ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਉਨਾਂ ਨੂੰ ਵਧਾਈ ਦਿੰਦਿਆਂ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। 

ਇਸ ਮੌਕੇ ਉਨਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਐਸ. ਡੀ. ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ. ਡੀ. ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ. ਡੀ. ਐਮ ਬਲਾਚੌਰ ਰਵਿੰਦਰ ਬਾਂਸਲ ਤੋਂ ਇਲਾਵਾ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD