Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

“ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-4” ਤਹਿਤ ਜਿਲ੍ਹਾ ਪੱਧਰੀ ਖੇਡਾਂ ਅੰਡਰ-14 ਅਤੇ ਅੰਡਰ- 17 ਦਾ ਆਗਾਜ਼

ਜਿ਼ਲ੍ਹਾ ਪੱਧਰੀ ਖੇਡਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 Sep 2024

Last updated on: Sep 16, 2024, 00:00 IST

ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕੀਤਾ ਗਿਆ। ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਖਿਡਾਰੀਆਂ ਦੀ ਹੋਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਖਿਡਾਰੀਆਂ ਨੂੰ ਦਸਿਆ ਕਿ ਖੇਡਾਂ ਨਾਲ ਖਿਡਾਰੀਆਂ ਦੀ ਸਰੀਰਕ ਪੱਖ ਦੇ ਨਾਲ-ਨਾਲ ਮਾਨਸਿਕ ਪੱਖੋ ਵੀ ਵਿਕਾਸ ਹੁੰਦਾ ਹੈ।

ਇਸ ਮੌਕੇ ਉਹਨਾਂ ਜਿਲ੍ਹਾ ਪੱਧਰੀ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਸ਼੍ਰੀਮਤੀ ਅਨਿੰਦਰਵੀਰ ਕੌਰ ,ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਗੁਰੂ ਗੋਬਿੰਦ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰ-14 ਅਤੇ ਅੰ-17 ਉਮਰ ਵਰਗ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।

ਅਥਲੈਟਿਕਸ ਦੇ 800 ਮੀਟਰ ਅਤੇ 600 ਮੀਟਰ ਰੇਸ ਦੇ ਈਵੇਂਟ ਕਰਵਾਏ ਗਏ ਜਿਨ੍ਹਾ ਦੇ ਨਤੀਜੇ ਇਸ ਤਰਾਂ ਰਹੇ । ਗੇਮ ਅਥਲੈਟਿਕਸ ਉਮਰ ਵਰਗ (ਅੰਡਰ 14) 600 ਮੀਟਰ (ਲੜਕਿਆਂ) ਦੀ ਰੇਸ ਵਿੱਚ ਸਹਿਜਦੀਪ ਸਿੰਘ ਨੇ ਪਹਿਲਾ ਸਥਾਨ, ਅਭਿਜੋਤ ਸਿੰਘ ਨੇ ਦੂਜਾ ਸਥਾਨ ਅਤੇ ਅਕਾਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਉਮਰ ਵਰਗ (ਅੰਡਰ 14) 600 ਮੀਟਰ (ਲੜਕੀਆਂ) ਦੀ ਰੇਸ ਵਿੱਚ ਨਿਆਮਤ ਕੌਰ ਨੇ ਪਹਿਲਾ ਸਥਾਨ, ਤੁਲਸੀ ਦੇਵੀ ਨੇ ਦੂਜਾ ਸਥਾਨ ਅਤੇ ਹਰਗੁਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ 800 ਮੀਟਰ ਅੰ-17 ਉਮਰ ਵਰਗ ਵਿੱਚ ਲਕਸ਼ਦੀਪ ਸਿੰਘ ਨੇ ਪਹਿਲਾ ਸਥਾਨ, ਰਵੀ ਸਿੰਘ ਨੇ ਦੂਜਾ ਸਥਾਨ ਅਤੇ ਸੁਖਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਫੁੱਟਬਾਲ, ਹੈਂਡਬਾਲ, ਚੈੱਸ, ਬੈੱਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ ਅਤੇ ਗੱਤਕਾ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

ਸ਼੍ਰੀ ਜ਼ਸਪਾਲ ਮੌਗਾ , ਜਿਲ੍ਹਾ ਸਿੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਸ਼ਮਸ਼ੇਰ ਸਿੰਘ , ਜਿਲ੍ਹਾ ਪ੍ਰਧਾਨ ਫੁੱਟਬਾਲ ਐਸੋਸੀਏਸ਼ਨ ਮੁਕਤਸਰ, ਸ਼੍ਰੀ ਵਿਕਰਮਜੀਤ ਸਿੰਘ ਬਰਾੜ, ਪ੍ਰਧਾਨ ਜਿਲ੍ਹਾ ਹਾਕੀ ਐਸੋਸੀਏਸ਼ਨ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਭੰਗੜੇ ਦਾ ਵੀ ਆਯੋਜਨ ਕੀਤਾ ਗਿਆ।

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ, ਬਾਕਸਿੰਗ ਕੋਚ, ਗੁਰਸੇਵਕ ਸਿੰਘ, ਕਬੱਡੀ ਕੋਚ, ਨੀਰਜ਼ ਸ਼ਰਮਾਂ, ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਨਵਰੂਪ ਕੌਰ ਹੈਂਡਬਾਲ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਅੰਕੁਸ਼ ਸੇਤੀਆ ਸਟੈਨੋ, ਜਗਮੀਤ ਸਿੰਘ ਕਲਰਕ, ਸੁਰੇਖਾ ਕਲਰਕ ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਅਤੇ  ਪਤਵੰਤੇ ਵਿਅਕਤੀ ਮੌਜੂਦ ਸਨ। 

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD