Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ ਉਦਘਾਟਨ

ਕਿਹਾ, ਖੇਡਾਂ ਦੇ ਵਿਕਾਸ ਲਈ ਸਰਕਾਰ ਨਹੀਂ ਛੱਡ ਰਹੀ ਕੋਈ ਕਮੀ

Raj Kumar Chabbewal, AAP, Aam Aadmi Party, Aam Aadmi Party Punjab, AAP Punjab, Hoshiarpur, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਹੁਸ਼ਿਆਰਪੁਰ , 16 Sep 2024

Last updated on: Sep 16, 2024, 00:00 IST

‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮਲਟੀਪਰਪਜ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਚ ਕੀਤੀ। ਮੁਕਾਬਲਿਆਂ ਦਾ ਉਦੇਸ਼ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਵੀ ਮੌਜੂਦ ਸਨ।

ਲੋਕ ਸਭਾ ਮੈਂਬਰ ਚੱਬੇਵਾਲ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਦੇ ਵਿਕਾਸ ਅਤੇ ਖਿਡਾਰੀਆ ਲਈ ਬਿਹਤਰ ਮੌਕੇ ਉਪਲਬੱਧ ਕਰਵਾਉਣ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਿਸੇ ਤਰ੍ਹਾਂ ਦੀ ਕੋਈ ਕਮੀਂ ਨਹੀ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਟਰੇਨਿੰਗ ਤੋਂ ਲੈ ਕੇ ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਪੱਧਰ ‘ਤੇ ਮੈਡਲ ਲਿਆਉਣ ‘ਤੇ ਕਰੋੜਾ ਰੁਪਏ ਖਰਚ ਕੀਤੇ ਜਾ ਰਹੇ ਹਨ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਿਲ੍ਹੇ ਵਿਚ ਖੇਡ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਖੇਡਾਂ ਵਿਚ ਰੁਚੀ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ। ਉਨ੍ਹਾਂ ਕਿਹਾ ਕਿ ਖੇਡ ਸਿਰਫ ਸਰੀਰਕ ਸਿਹਤ ਲਈ ਨਹੀਂ ਬਲਕਿ ਮਾਨਸਿਕ ਸੰਤੁਲਨ ਅਤੇ ਅਨੁਸ਼ਾਸ਼ਨ ਦੇ ਵਿਕਾਸ ਲਈ ਵੀ ਜ਼ਰੂਰੀ ਹੈ। 

ਖੇਡਾਂ ਨਾਲ ਟੀਮ ਭਾਵਨਾ, ਸੰਘਰਸ਼ ਦੀ ਸ਼ਕਤੀ ਅਤੇ ਆਤਮਵਿਸ਼ਵਾਸ਼ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ, ਜੋ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਦੇ ਲਈ ਜ਼ਰੂਰੀ ਹੈ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ 8 ਲੱਖ ਰੁਪਏ ਤੋਂ 15 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਖੇਡ ਕਰੀਅਰ ਨੂੰ ਹੋਰ ਅੱਗੇ ਵਧਾ ਸਕੇ। 

ਇਸ ਤੋਂ ਇਲਾਵਾ ਹਾਲ ਹੀ ਵਿਚ ਓਲੰਪਿਕ ਜੇਤੂਆਂ ਨੂੰ 9.65 ਕਰੋੜ ਰੁਪਏ ਦੀ ਵਿਸ਼ੇਸ਼ ਪ੍ਰੋਤਸਾਹਨ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਇਹ ਰਾਸ਼ੀ ਖਿਡਾਰੀਆਂ ਨੂੰ ਨਾ ਕੇਵਲ ਆਰਥਿਕ ਸਹਾਇਤਾ ਪ੍ਰਦਾਨ ਕਰਦੀ ਹੈ, ਬਲਕਿ ਉਨ੍ਹਾਂ ਨੂੰ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ। ਪ੍ਰੋਗਰਾਮ ਦੌਰਾਨ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤਿੰਨ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। 

ਲੋਕ ਸਭਾ ਮੈਂਬਰ ਚੱਬੇਵਾਲ ਨੇ ਉਨ੍ਹਾਂ ਨੂੰ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਖਿਡਾਰੀ ਪੰਜਾਬ ਦੇ ਗੌਰਵ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਅਤੇ ਪਿੰਡ ਪੱਧਰ ‘ਤੇ ਖੇਡ ਸਟੇਡੀਅਮਾਂ ਦਾ ਨਿਰਮਾਣ ਅਤੇ ਆਧੁਨਿਕੀਕਰਨ ਕਰਨ ਦੀ ਯੋਜਨਾ ਬਣਾਈ ਹੈ। 

ਇਨ੍ਹਾਂ ਸਟੇਡੀਅਮਾਂ ਵਿਚ ਖਿਡਾਰੀਆ ਨੂੰ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰ ਸਕਣ। ਲੋਕ ਸਭਾ ਮੈਂਬਰ ਚੱਬੇਵਾ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਿਰ ਜ਼ਿਲ੍ਹੇ ਵਿਚ ਘੱਟ ਤੋਂ ਘੱਟ ਇਕ ਆਧੁਨਿਕ ਖੇਡ ਸਟੇਡੀਅਮ ਹੋਵੇ, ਜਿਥੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆ ਜਾ ਸਕਣ।

 

Tags: Raj Kumar Chabbewal , AAP , Aam Aadmi Party , Aam Aadmi Party Punjab , AAP Punjab , Hoshiarpur , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD