Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਢਾਈ ਸਾਲ ਬੀਤਣ ਉਪਰੰਤ ਵੀ ਭਗਵੰਤ ਮਾਨ ਸਰਕਾਰ ਦੀ ਨਹੀਂ ਹੈ ਕੋਈ ਉਪਲਬਧੀ : ਹਰਜੀਤ ਗਰੇਵਾਲ

ਪੰਜਾਬੀਆ ਦੇ ਅੱਖੀਂ ਘੱਟਾ ਪਾਕੇ ਭਗਵੰਤ ਮਾਨ ਸਰਕਾਰ ਨੇ ਟਪਾਏ ਢਾਈ ਸਾਲ : ਹਰਜੀਤ ਸਿੰਘ ਗਰੇਵਾਲ

Harjit Singh Grewal, Bharatiya Janata Party, BJP, BJP Punjab

Web Admin

Web Admin

5 Dariya News

ਚੰਡੀਗੜ੍ਹ , 16 Sep 2024

Last updated on: Sep 16, 2024, 00:00 IST

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਸ਼ਟਰੀਯ ਕਾਰਜਕਾਰਨੀ ਮੈਂਬਰ ਹਰਜੀਤ ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀਂ ਪਾਰਟੀ ਦੀ ਸਰਕਾਰ ਨੇ ਬੇੱਸ਼ੱਕ ਆਪਣੇ ਢਾਈ ਸਾਲ ਪੂਰੇ ਕਰ ਲਏ ਹਨ ਪਰ ਇਸ ਕੋਲ ਇੱਕ ਵੀ ਅਜਿਹੀ ਉਪਲਬਧੀ ਨਹੀਂ ਹੈ, ਜਿਸ ਦਾ ਜ਼ਿਕਰ ਇਹ ਸਰਕਾਰ ਕਰ ਸਕਦੀ ਹੋਵੇ। 

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਹਰਜੀਤ ਗਰੇਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਆਪਣੇ ਇਸ ਅੱਧੇ ਕਾਰਜਕਾਲ ਦੌਰਾਨ ਲੋਕਾਂ ਦੇ ਅੱਖੀਂ ਘੱਟਾ ਪਾਕੇ ਟਾਈਮ ਪਾਸ ਕੀਤਾ,ਪੰਜਾਬ ਦੀ ਖੁਸਹਾਲੀ ਲਈ ਇਸ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ ,ਉਹਨਾ ਮੁੱਖ ਮੰਤਰੀ ਜੀ ਨੂੰ ਪੁੱਛਿਆ ਕਿ ਜਿਹੜੇ 16 ਨਵੇਂ ਮੈਡੀਕਲ ਕਾਲਜ ਬਣਨੇ ਸਨ ਉਹ ਕਿੱਥੇ ਗਏ?ਹੜ ਪੀੜਤਾ ਲਈ ਕੀ ਕੀਤਾ?

ਖ਼ਜ਼ਾਨਾ ਕਿਉਂ ਨਹੀਂ ਭਰਿਆ ?ਔਰਤਾਂ ਦਾ 1000-1000 ਰੁਪਏ ਕਿੱਥੇ ਗਿਆ ?ਵੀਆਈਪੀ ਕਲਚਰ ਖਤਮ ਕਿਉਂ ਨਹੀਂ ਹੋਇਆ ?ਨਸ਼ਾ ਵਿਰੋਧੀ ਵਰਕਰਾਂ ਨੂੰ ਜੇਲ ਕਿਉਂ ?ਪੰਜਾਬੀ ਬੋਲੀ ਲਈ ਕੀ ਕੀਤਾ?ਲੁੱਟ-ਖੋਹ ਅਤੇ ਕਤਲ ਦੀਆਂ ਲਗਾਤਾਰ ਹੋ ਰਹੀਆਂ ਵਾਰਦਾਤਾਂ ਕਦੋਂ ਰੁਕਣਗੀਆਂ ?ਕਿੰਨੀਆਂ ਫ਼ਸਲਾਂ ਤੇ ਐਮਐਸਪੀ ਦਿੱਤੀ ?ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਆਰਥਿਕ ਤੌਰ 'ਤੇ ਕੰਗਾਲ ਹੋ ਕੇ ਰਹਿ ਗਿਆ ਹੈ।

ਉਨ੍ਹਾਂ ਕਿਹਾ ਕਿ ਕਿਸੇ ਸੂਬੇ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋਵੇਗੀ ਕਿ ਉੱਥੋਂ ਦਾ ਮੁੱਖ ਮੰਤਰੀ ਕੇਂਦਰ ਕੋਲ ਸੂਬੇ ਦੀ ਕਰਜ਼ ਸੀਮਾ ਵਧਾਉਣ ਲਈ ਲੇਲੜੀਆਂ ਕੱਢਦਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਵਾਅਦੇ ਕਰਨ ਵਾਲੀ ਇਸ ਸਰਕਾਰ ਨੇ ਸੂਬੇ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਇਸ ਕਾਰਜਕਾਲ ਦੌਰਾਨ ਅਜਿਹੀ ਕੋਈ ਵੀ ਵਿਕਾਸ ਦੀ ਨੀਤੀ ਨਹੀਂ ਬਣਾਈ ਜਿਸ ਨਾਲ ਸੂਬੇ ਨੂੰ ਕੋਈ ਆਰਥਿਕ ਲਾਭ ਮਿਲਿਆ  ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਅਤੇ ਉਦਯੋਗਿਕ ਤਰੱਕੀ ਦਿਵਾਉਣ ਦੇ ਦਾਅਵੇ ਕਰਨ ਵਾਲੀ ਇਸ ਸਰਕਾਰ ਨੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਿਸ ਕਾਰਨ ਪੰਜਾਬ ਵਿੱਚ ਉਦਯੋਗਾਂ ਨੂੰ ਕੋਈ ਰਾਹਤ ਮਿਲੀ ਹੋਵੇ।

ਸ. ਹਰਜੀਤ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਭਲਾਈ ਲਈ ਵੀ ਸਰਕਾਰ ਨੇ ਆਪਣੇ ਇਸ ਕਾਰਜਕਾਲ ਦੌਰਾਨ ਕੋਈ ਨੀਤੀ ਨਹੀਂ ਬਣਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਅੱਜ ਵੀ ਆਪਣੇ ਭਵਿੱਖ ਲਈ ਵਿਦੇਸ਼ੀ ਧਰਤੀ ਤੇ ਜਾਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀਂ ਕਲੀਨਿਕ ਦੇ ਨਾਮ ਤੇ ਵੀ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਦਿਹਾੜੀ 'ਤੇ ਰੱਖ ਕੇ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਪੜ੍ਹਾਈ ਦੀ ਬੇਕਦਰੀ ਕਰਕੇ ਰੱਖ ਦਿੱਤੀ ਹੈ।

 

Tags: Harjit Singh Grewal , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD