Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਪਰਾਲੀ ਪ੍ਬੰਧਨ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 16 Sep 2024

Last updated on: Sep 16, 2024, 00:00 IST

ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਅਤੇ  ਐਸ.ਡੀ .ਓ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਪਰਾਲੀ ਪ੍ਬੰਧਨ ਸਬੰਧੀ  ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਜਿਲੇ ਵਿੱਚ ਪਰਾਲੀ ਨੂੰ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। 

ਇਹਨਾਂ ਮਾਮਲਿਆਂ ਨਾਲ ਸਖਤੀ ਨਾਲ ਨਿਪਟਣ ਲਈ ਮਾਣਯੋਗ ਸੁਪਰੀਮ ਕੋਰਟ ਅਤੇ ਮੁੱਖ ਸੱਕਤਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਤੁਰੰਤ ਸਬੰਧਤ ਐਸ. ਐਚ. ਓ ਅਤੇ ਚੌਕੀ ਇੰਚਾਰਜ ਵਲੋਂ ਵਲੋਂ ਬਣਦੀ ਪੁਲਿਸ ਕਾਰਵਾਈ ਕੀਤੀ ਜਾਵੇਗੀ। ਇਸ  ਸੰਬੰਧੀ ਉਹਨਾਂ ਵਲੋਂ ਸਮੂਹ ਕਲਸਟਰ , ਨੋਡਲ ਅਫ਼ਸਰ, ਅਤੇ ਸਮੂਹ  ਅਧਿਕਾਰੀਆਂ ਨੂੰ  ਆਦੇਸ਼ ਜਾਰੀ ਕੀਤੇ ਹਨ ਕਿ ਜਿੰਨਾਂ ਪਿੰਡਾਂ ਵਿੱਚ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ,  ਉਸਦੀ ਸੂਚਨਾ  ਤੁਰੰਤ ਸਬੰਧਤ ਐੱਸ. ਐੱਚ. ਓ. ਅਤੇ ਪੁਲਿਸ ਚੌਕੀ ਵਿੱਚ ਦੇਣ ਅਤੇ ਪੁਲਿਸ ਕਾਰਵਾਈ ਕਰਵਾਉਣੀ ਯਕੀਨੀ ਬਣਾਉਣ।

ਇਸ ਤੋਂ ਇਲਾਵਾ ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਬੇਲਰ, ਰੇਕ, ਕਰਾਪ ਰੀਪਰ, ਸ਼ਰਬ ਮਾਸਟਰ/ ਰੋਟਰੀ ਸਲੈਸ਼ਰ, ਉਲਟਾਵੇਂ ਪਲਾਓ, ਕਸਟਮ ਹਾਈਰਿੰਗ ਸੈਂਟਰ, ਪੈਡੀ ਸਪਲਾਈ ਚੇਨ ਸਬਸਿਡੀ 'ਤੇ ਉਪਲਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ www.agrimachinerypb.com 'ਤੇ ਅਰਜ਼ੀਆਂ ਦੇਣ ਲਈ ਇੱਕ ਹੋਰ ਮੌਕਾ ਦਿੱਤਾ ਜਾਂਦਾ ਹੈ।

ਸਬਸਿਡੀ ਦੀ ਦਰ ਸਕੀਮ ਦੀਆਂ ਗਾਇਡ ਲਾਈਨਜ ਅਨੁਸਾਰ ਹੋਵੇਗੀ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ: 19 ਸਤੰਬਰ, 2024 ਸ਼ਾਮ 05.00 ਵਜੇ ਤੱਕ ਆਪਣੀਆਂ ਅਰਜੀਆਂ ਆਨਲਾਈਨ ਪੋਰਟਲ 'ਤੇ ਅਪਲਾਈ ਕਰ ਸਕਦੇ ਹਨ ।ਵਧੇਰੇ ਜਾਣਕਾਰੀ ਲਈ ਵਿਭਾਗ ਦੀ ਸਾਈਟ ਜਾਂ ਜ਼ਿਲ੍ਹੇ ਦੇ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD