Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਲੋੜ - ਵਿਧਾਇਕ ਲਖਬੀਰ ਸਿੰਘ ਰਾਏ

ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਹਰੇਕ ਨਾਗਰਿਕ ਬੂਟੇ ਲਗਾਉਣ ਨੂੰ ਤਰਜ਼ੀਹ ਦੇਵੇ- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ

Lakhbir Singh Rai, AAP, Aam Aadmi Party, Aam Aadmi Party Punjab, AAP Punjab, Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 17 Sep 2024

Last updated on: Sep 17, 2024, 00:00 IST

ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਅੱਜ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਕੇ ਸਾਹਮਣੇ ਆ ਰਿਹਾ ਹੈ ਅਤੇ ਜੇਕਰ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਅਸੀਂ ਹੁਣ ਤੋਂ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇਸ ਲਈ ਪ੍ਰਦੂਸਣ ਰਹਿਤ ਮਾਹੌਲ ਸਿਰਜਣ ਲਈ ਵੱਧ ਤੋ. ਵੱਧ ਬੂਟੇ ਲਗਾੳਣਾ ਸਮੇਂ ਦੀ ਲੋੜ ਹੈ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੱਛਤਾ ਹੀ ਸੇਵਾ ਤਹਿਤ 02 ਅਕਤੂਬਰ ਤੱਕ ਮਨਾਏ ਜਾਣ ਵਾਲੇ ਸਵੱਛਤਾ ਪਖਵਾੜੇ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ " ਏਕ ਰੁੱਖ ਮਾਂ ਕੇ ਨਾਮ " ਅਧੀਨ ਬੂਟੇ ਲਗਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਗਾਉਣ ਦੀ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਵਿੱਚ ਇਸ ਵਾਰ ਵੱਡੀ ਪੱਧਰ ਤੇ ਆਮ ਲੋਕਾਂ ਵੱਲੋਂ ਵੀ ਬੂਟੇ ਲਗਾਏ ਗਏ ਹਨ ਜਿਸ ਤੋਂ ਹੋਰਨਾ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। 

ਵਿਧਾਇਕ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਪੌਣ, ਪਾਣੀ ਤੇ ਧਰਤੀ ਨੂੰ ਮਾਤਾ ਪਿਤਾ ਤੇ ਗੁਰੂ ਦਾ ਦਰਜ਼ਾ ਦਿੱਤਾ ਹੈ ਅਤੇ ਗੁਰੂਆਂ ਵੱਲੋਂ ਵਿਖਾਏ ਗਏ ਮਾਰਗ ਤੇ ਚੱਲਦੇ ਹੋਏ ਹੀ ਅਸੀਂ ਆਪਣੇ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਵੀ ਬਹੁਤ ਜਰੂਰੀ ਹੈ ਤਾਂ ਜੋ ਬੂਟੇ ਵੱਡੇ ਹੋ ਕੇ ਦਰਖ਼ਤਾਂ ਦਾ ਰੂਪ ਧਾਰਨ ਕਰਕੇ ਸੂਬੇ ਨੂੰ ਹਰਿਆ ਭਰਿਆ ਤੇ ਸਵੱਛ ਬਣਾਉਣ ਵਿੱਚ ਸਹਾਈ ਹੋ ਸਕਣ। 

ਉਨ੍ਹਾਂ ਕਿਹਾ ਕਿ ਰੁੱਖਾਂ ਦਾ ਅਤੇ ਮਨੁੱਖ ਦਾ ਗਹਿਰਾ ਰਿਸ਼ਤਾ ਹੁੰਦਾ ਹੈ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਵੱਧ ਤੋਂ ਵੱਧ ਬੂਟੇ ਲਗਾ ਕੇ ਹੀ ਅਸੀਂ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਹਰਿਆ ਭਰਿਆ ਬਣਾ ਸਕਦੇ ਹਾਂ। 

ਉਨ੍ਹਾਂ ਕਿਹਾ ਕਿ ਦਰੱਖ਼ਤਾਂ ਦਾ ਮਨੁੱਖੀ ਜਿੰਦਗੀ ਵਿੱਚ ਵਿਸ਼ੇਸ਼ ਮਹੱਤਵ ਹੈ, ਕਿਉਂਕਿ ਦਰੱਖ਼ਤ ਮਨੁੱਖੀ ਜੀਵਨ ਲਈ ਅਤਿ ਜਰੂਰੀ ਆਕਸੀਜ਼ਨ ਗੈਸ ਪ੍ਰਦਾਨ ਕਰਦੇ ਹਨ। ਡਾ: ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੱਛਤਾ ਹੀ ਸੇਵਾ-2024 ਅਧੀਨ 02 ਅਕਤੂਬਰ ਤੱਕ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਪਿੰਡਾਂ ਵਿੱਚ ਸਵੱਛਤਾ ਸਹੁੰ ਚੁਕਾਈ ਜਾਵੇਗੀ, ਸਵੱਛਤਾ ਰੈਲੀਆਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। 

ਇਸੇ ਤਰ੍ਹਾਂ ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਠੋਸ ਅਤੇ ਤਰਲ, ਰਹਿੰਦ-ਖੂੰਹਦ ਪ੍ਰਬੰਧਨ, ਵਾਟਰ ਟਰੀਟਮੈਂਟ ਪਲਾਂਟ, ਵਾਟਰ ਵਰਕਸ, ਗਊਸ਼ਾਲਾਵਾਂ ਤੇ ਪਾਰਕਾਂ ਆਦਿ ਵਿੱਚ ਬੂਟੇ ਲਗਾਏ ਜਾਣਗੇ। ਇਸ ਮੁਹਿੰਮ ਅਧੀਨ ਜ਼ਿਲ੍ਹੇ ਦੇ ਲੋਕਾਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਸਵੱਛਤਾ ਰੱਖਣ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਜਾਗਰੂਕ ਕੀਤਾ ਜਾਵੇਗਾ। 

ਇਸ ਮੁਹਿੰਮ ਦੇ ਅੰਤਿਮ ਦਿਨ 02 ਅਕਤੂਬਰ ਨੂੰ ਸਵੱਛ ਭਾਰਤ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਸਵੱਛ ਤੇ ਸਿਹਤਮੰਦ ਸਮਾਜ ਦੇ ਨਿਰਮਾਣ ਅਤੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਨ, ਆਪਣੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖਰਾ-ਵੱਖਰਾ ਕਰਕੇ ਹੀ ਦੇਣ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਦਿਵਾਇਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸਮਤ ਵਿਜੈ ਸਿੰਘ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸ਼੍ਰੀ ਬਰਜਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਸ਼੍ਰੀ ਮਨੋਜ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸ਼ਹਿਰੀ ਪਤਵੰਤੇ ਹਾਜਰ ਸਨ।

 

Tags: Lakhbir Singh Rai , AAP , Aam Aadmi Party , Aam Aadmi Party Punjab , AAP Punjab , Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD