Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਦੀ ਟ੍ਰੇਨਿੰਗ

Dr. Sanjeev Kumar, Additional Deputy Commissioner (Z), ADC Sri Mukatsar Sahib, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Sep 2024

Last updated on: Sep 17, 2024, 00:00 IST

ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਉਨਤ ਕਿਸਾਨ ਐਪ ਦੇ ਸਬੰਧ ਵਿੱਚ 13 ਸਤੰਬਰ  ਨੂੰ ਜ਼ਿਲ੍ਹਾ ਪੱਧਰ ਦੇ ਨੋਡਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ ਅਤੇ ਇਸ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਵਧੀਕ ਡਿਪਟੀ ਕਮਿਸ਼ਨਰ (ਜ਼), ਡਾ. ਸੰਜੀਵ ਕੁਮਾਰ ਵੱਲੋਂ ਇਸ ਟ੍ਰੇਨਿੰਗ ਵਿੱਚ ਭਾਗ ਲਿਆ ਗਿਆ।

ਇਸ ਸਬੰਧੀ ਉਨਤ ਕਿਸਾਨ ਐਪ ਦੀ ਟ੍ਰੇਨਿੰਗ ਕਲੱਸਟਰ ਕੋਆਰਡੀਨੇਟਰਾਂ ਅਤੇ ਪਿੰਡ ਪੱਧਰ ’ਤੇ ਨੋਡਲ ਅਫ਼ਸਰਾਂ ਨੂੰ ਵੀ ਦਿੱਤੀ ਜਾਣੀ ਹੈ। ਪਰਾਲੀ ਪ੍ਰਬੰਧਨ ਸਬੰਧੀ ਲਗਾਏ ਗਏ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਫ਼ਸਰਾਂ ਨੂੰ ਇਹ ਟ੍ਰੇਨਿੰਗ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ (ਜ਼) ਡਾ. ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ਼) ਵੱਲੋਂ ਦੱਸਿਆ ਗਿਆ ਕਿ ਇਹ ਐਪ ਬਣਾਉਣ ਦਾ ਮੁੱਖ ਉਦੇਸ਼ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਮੌਜ਼ੂਦ ਖੇਤੀ ਮਸ਼ੀਨਰੀ ਦੀ ਮੈਪਿੰਗ ਕਰਨਾ ਹੈ ਤਾਂ ਜੋ ਹਰ ਇੱਕ ਮਸ਼ੀਨ ਨੂੰ ਹਰ ਇੱਕ ਕਿਸਾਨ ਨਾਲ ਜੋੜਿਆ ਜਾ ਸਕੇ। 

ਇਸ ਐਪ ਰਾਹੀਂ ਕਿਸਾਨ ਆਪਣੇ ਜ਼ਿਲ੍ਹੇ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਸਬੰਧੀ ਲੋੜੀਂਦੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਪਿੰਡ ਪੱਧਰ ਨੋਡਲ ਅਫ਼ਸਰ ਰਾਹੀਂ ਵੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਪ ਚਲਾਉਣ ਵਿੱਚ ਬਹੁਤ ਆਸਾਨ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਐਪ ਦੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਕਰਨ। 

ਇਸ ਟੇ੍ਰਨਿੰਗ ਦੌਰਾਨ ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਰਾਜੇਂਦਰ ਕੁਮਾਰ ਸਹਾਇਕ ਖੇਤੀਬਾੜੀ ਇੰਜ: (ਸੰਦ) ਸ਼੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।

 

Tags: Dr. Sanjeev Kumar , Additional Deputy Commissioner (Z) , ADC Sri Mukatsar Sahib , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD