Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਿਧਾਇਕ ਕੁਲਵੰਤ ਸਿੰਘ ਨੇ ਸਵੱਛਤਾ ਹੀ ਸੇਵਾ ਪੰਦਰਵਾੜੇ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਨਾਉਣ ਦਾ ਸੱਦਾ ਦਿੱਤਾ

ਵਿਦਿਆਰਥੀਆਂ ਨੂੰ ਸਵੱਛਤਾ ਸੰਕਲਪ ਦੇਣ ਦੇ ਨਾਲ ਸਵੱਛਤਾ ਹੀ ਸੇਵਾ ਪੰਦਰਵਾੜੇ ਦੀ ਸ਼ੁਰੂਆਤ ਕਰਵਾਈ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Swachhata Hi Sewa

Web Admin

Web Admin

5 Dariya News

ਐਸ.ਏ.ਐਸ.ਨਗਰ , 17 Sep 2024

Last updated on: Sep 17, 2024, 00:00 IST

ਮੋਹਾਲੀ ਵਿਖੇ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਜੀਵਨ ਪੱਧਰ ਨੂੰ ਉਤਸ਼ਾਹਿਤ ਕਰਨ ਲਈ ਇਸ ਨੂੰ ਜੀਵਨ ਦਾ ਸਥਾਈ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਏ ਜਾਣ ਵਾਲੇ ਪੰਦਰਵਾੜੇ ਵਿੱਚ ਸਾਲ ਵਿੱਚ 100 ਘੰਟੇ ਸਵੱਛਤਾ (ਰੋਜ਼ਾਨਾ 2 ਘੰਟੇ) ਦਾ ਹਿੱਸਾ ਬਣਨ ਅਤੇ ਇਸ ਵਿੱਚ 100 ਹੋਰ ਮੈਬਰਾਂ ਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ ਹੈ, ਜਿਸ ਦੇ ਅਨੁਸਾਰ ਸਾਨੂੰ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ।

ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਦੇ ਜਾਗਰੂਕਤਾ ਮਾਰਚ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਸਵੱਛਤਾ ਦੇ ਦੂਤ ਵਜੋਂ ਕੰਮ ਕਰਨਗੇ। ਉਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਇੱਕ ਬੂਟਾ ਵੀ ਲਗਾਇਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 15 ਦਿਨਾਂ ਦੀ ਗਤੀਵਿਧੀ ਦਾ ਚਾਰਟ ਹੈ ਜਿਸ ਵਿੱਚ ਠੋਸ ਰਹਿੰਦ-ਖੂੰਹਦ, ਤਰਲ ਰਹਿੰਦ-ਖੂੰਹਦ ਪ੍ਰਬੰਧਨ, ਗ੍ਰੀਨ ਕਵਰ ਵਧਾਉਣ ਅਤੇ ਜਨਤਕ ਸਥਾਨਾਂ ਜਿਵੇਂ ਕਿ ਕਮਿਊਨਿਟੀ ਸੈਂਟਰਾਂ, ਸਕੂਲਾਂ, ਧਾਰਮਿਕ ਸਥਾਨਾਂ, ਵਾਟਰ ਵਰਕਸ ਆਦਿ ਦੀ ਸਫਾਈ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣ ਦੀ ਲੋੜ ਹੈ।

ਇਸ ਸਮਾਰੋਹ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੁਪਰਡੈਂਟ ਇੰਜਨੀਅਰ ਅਨਿਲ ਕੁਮਾਰ, ਕਾਰਜਕਾਰੀ ਇੰਜਨੀਅਰ ਰਮਨਦੀਪ ਸਿੰਘ, ਜੋ ਮੁਹਿੰਮ ਚਲਾ ਰਹੇ ਹਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਚ ਸ਼ਹਿਰ ਦੇ ਪਤਵੰਤੇ ਸੱਜਣ ਕੁਲਦੀਪ ਸਿੰਘ ਸਮਾਣਾਂ, ਸੁਖਦੇਵ ਸਿੰਘ ਪਟਵਾਰੀ, ਰਾਜੀਵ ਵਸ਼ਿਸ਼ਟ, ਹਰਮੇਸ਼ ਸਿੰਘ ਕੁੰਬੜਾ, ਰਣਦੀਪ ਸਿੰਘ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਆਰ.ਪੀ. ਸ਼ਰਮਾ, ਹਰਸੰਗਤ ਸਿੰਘ, ਸੁਰਿੰਦਰ ਸਿੰਘ ਰੋਡਾ, ਅਵਤਾਰ ਸਿੰਘ ਸਰਪੰਚ, ਡਾ. ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੌਸਲ, ਸੁਖਚੈਨ ਸਿੰਘ, ਸ਼੍ਰੀਮਤੀ ਚਰਨਜੀਤ ਕੌਰ ਅਤੇ ਸ਼੍ਰੀਮਤੀ ਜਸਵੀਰ ਕੌਰ ਅਤਲੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Swachhata Hi Sewa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD