Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਖ਼ਿਲਾਫ਼ ਦਿਨੇਸ਼ ਬੱਸੀ ਨੇ ਏਡੀਸੀਪੀ ਸਿਟੀ ਦਫ਼ਤਰ ਦਾ ਘਿਰਾਓ ਕੀਤਾ

ਪੰਜਾਬ ਵਿੱਚ ਕੋਈ ਵਰਗ ਸੁਰੱਖਿਅਤ ਨਹੀਂ - ਦਿਨੇਸ਼ ਬੱਸੀ

Protest, Dinesh Bassi, Punjab Pradesh Congress Committee, Congress, Punjab Congress, Amritsar

Web Admin

Web Admin

5 Dariya News

ਅੰਮ੍ਰਿਤਸਰ , 17 Sep 2024

Last updated on: Sep 17, 2024, 00:00 IST

ਅੱਜ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਸੂਬੇ ਵਿੱਚ ਦਿਨੋ-ਦਿਨ ਵਿਗੜਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਖ਼ਿਲਾਫ਼ ਧਰਨਾ ਦਿੱਤਾ। ਦਿਨੇਸ਼ ਬੱਸੀ ਨੇ ਮਾਲ ਮੰਡੀ ਸਥਿਤ ਏਡੀਸੀਪੀ ਸਿਟੀ ਹਰਪਾਲ ਸਿੰਘ ਦੇ ਦਫ਼ਤਰ ਦੇ ਬਾਹਰ ਸੂਬਾ ਸਰਕਾਰ ਨੂੰ ਕੋਸਿਆ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿੱਚ ਕੋਈ ਵੀ ਵਰਗ ਸੁਰੱਖਿਅਤ ਨਹੀਂ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਗੈਂਗਸਟਰਾਂ ਨੂੰ ਸੁਰੱਖਿਆ ਦੇ ਰਹੀ ਹੈ ਜਦਕਿ ਲੋਕ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ। ਹਲਕਾ ਪੂਰਬੀ ਵਿੱਚ ਕਾਂਗਰਸੀ ਵਰਕਰਾਂ ਨਾਲ ਧਰਨੇ ਤੇ ਬੈਠੇ ਦਿਨੇਸ਼ ਬੱਸੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਦਿਨੇਸ਼ ਬੱਸੀ ਨੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਕਾਨੂੰਨ ਵਿਵਸਥਾ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਗੁੰਡਾਗਰਦੀ ਅਤੇ ਲੁੱਟ-ਖੋਹ ਦੀਆਂ ਇਨ੍ਹਾਂ ਘਟਨਾਵਾਂ ਨੇ ਆਮ ਲੋਕਾਂ ਦੇ ਦਿਲਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿਸ ਕਾਰਨ ਆਮ ਵਰਗ ਅਤੇ ਵਪਾਰੀ ਵਰਗ ਲਈ ਆਪਣੇ ਘਰ ਅਤੇ ਆਪਣੇ ਕਾਰੋਬਾਰ ਤੋਂ ਬਾਹਰ ਸੁਰੱਖਿਅਤ ਮਹਿਸੂਸ ਕਰਨਾ ਵੱਡੀ ਚਿੰਤਾ ਦਾ ਵਿਸ਼ਾ ਹੈ। ਵਿਗੜ ਰਹੀ ਅਮਨ-ਕਾਨੂੰਨ ਕਾਰਨ ਅਪਰਾਧੀਆਂ ਅਤੇ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਲੋਕਾਂ ਦੇ ਘਰਾਂ ਵਿਚ ਵੜ ਕੇ ਕਤਲ ਕੀਤੇ ਜਾ ਰਹੇ ਹਨ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। 

ਸਭ ਕੁਝ ਆਪਣੀਆਂ ਅੱਖਾਂ ਸਾਹਮਣੇ ਦੇਖਣ ਦੇ ਬਾਵਜੂਦ ਸੂਬੇ ਦਾ ਕਾਨੂੰਨ ਪ੍ਰਸ਼ਾਸਨ ਬੇਹੋਸ਼ ਹੋ ਕੇ ਤਮਾਸ਼ਾ ਦੇਖ ਰਿਹਾ ਹੈ। ਹਰ ਰੋਜ਼ ਸੜਕਾਂ 'ਤੇ ਬੰਦੂਕ ਦੀ ਨੋਕ 'ਤੇ ਆਮ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਕਾਰੋਬਾਰੀਆਂ ਨੂੰ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਕਾਰਨ ਸੂਬੇ ਦੇ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ।

ਉਨ੍ਹਾਂ ਕਿਹਾ ਕਿ ਫਿਰੌਤੀ ਮੰਗਣਾ ਆਮ ਗੱਲ ਹੋ ਗਈ ਹੈ। ਅਪਰਾਧੀਆਂ ਦੇ ਦਿਲਾਂ ਵਿੱਚੋਂ ਕਾਨੂੰਨ ਦਾ ਡਰ ਨਿਕਲ ਗਿਆ ਹੈ। ਅੱਜ ਵੀ ਪੰਜਾਬੀ ਗਾਇਕ ਆਰ ਨੇਤ ਤੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਸਵਰਗੀ ਗਾਇਕ ਸਿੱਧੂ ਮੂਸੇਵਾਲੇ ਦੇ ਦੋਸ਼ੀ ਅੱਜ ਵੀ ਨਹੀਂ ਫੜੇ ਗਏ, ਜੋ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰ ਰਿਹਾ ਹੈ। 

ਉਨ੍ਹਾਂ ਏ.ਡੀ.ਸੀ.ਪੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਉਹ ਪੁਲਿਸ ਨੂੰ ਇਸ ਦਿਸ਼ਾ ਵਿੱਚ ਜਲਦੀ ਤੋਂ ਜਲਦੀ ਠੋਸ ਕਦਮ ਚੁੱਕਣ ਦੀ ਅਪੀਲ ਕਰਦੇ ਹਨ ਤਾਂ ਜੋ ਆਮ ਲੋਕ ਬਿਨਾਂ ਕਿਸੇ ਡਰ ਭੈਅ ਤੋਂ ਆਪਣਾ ਜੀਵਨ ਬਤੀਤ ਕਰ ਸਕਣ। ਸ ਮੌਕੇ ਹਾਜ਼ਰ ਵੇਰਕਾ ਬਲਾਕ ਪ੍ਰਧਾਨ ਤੇ ਸਾਬਕਾ ਕੌਂਸਲਰ ਨਵਦੀਪ ਸਿੰਘ ਹੁੰਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਦਲਾਅ ਦੇ ਨਾਂ ’ਤੇ ਅਜਿਹਾ ਪੰਜਾਬ ਦਿੱਤਾ ਹੈ, ਜਿੱਥੇ ਕੋਈ ਸ਼ਾਂਤੀ ਨਹੀਂ ਹੈ, ਇਸ ਲਈ ਉਹ ਚਾਹੁੰਦੇ ਹਨ ਕਿ ਪੰਜਾਬ ਸਰਕਾਰ ਪੁਰਾਣੇ ਪੰਜਾਬ ਨੂੰ ਹੀ ਵਾਪਸ ਮੋਡ ਦਵੇ। ਜੇਕਰ ਲੋਕ ਸੁਰੱਖਿਅਤ ਨਹੀਂ ਹਨ ਤਾਂ ਸੂਬਾ ਤਰੱਕੀ ਨਹੀਂ ਕਰ ਸਕੇਗਾ।

ਇਸ ਮੌਕੇ ਜਤਿੰਦਰ ਮੂਧਲ, ਸਤਨਾਮ ਮੂਧਲ, ਇਕਬਾਲ ਮੂਧਲ, ਮੱਲ੍ਹੀ ਵੇਰਕਾ, ਬੌਬੀ ਭਗਤ, ਬਿੱਟੂ ਵੇਰਕਾ, ਪਵਨ ਰਾਣਾ, ਦੀਪਕ ਚਤਰਥ, ਸ਼ਿੰਦਰ ਪਰਧਾਨ, ਸੰਦੀਪ ਸ਼ਾਹ, ਬਲਪ੍ਰੀਤ ਰੋਜਰ, ਮੈਡਮ ਇੰਦਰਜੀਤ ਵਾਲੀਆ, ਪ੍ਰੇਮ ਵੇਰਕਾ ਰਿਸ਼ਭ ਵੋਹਰਾ, ਅੱਬਾਸ ਰਾਜਾ ਅਤੇ ਯੁਵਰਾਜ ਮਜੀਠੀਆ ਹਾਜ਼ਰ ਸਮੇਤ ਹੋਰ ਹਾਜ਼ਰ ਸਨ।

 

 

Tags: Protest , Dinesh Bassi , Punjab Pradesh Congress Committee , Congress , Punjab Congress , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD