Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਨਗਰ ਨਿਗਮ ਵਲੋਂ ਸਵੱਛਤਾ ਹੀ ਸੇਵਾ ਪੰਦਰਵਾੜੇ ਦੀ ਸ਼ੁਰੂਆਤ

ਕੈਬਨਿਟ ਮੰਤਰੀ ਜਿੰਪਾ ਤੇ ਸੰਸਦ ਡਾ. ਰਾਜ ਕੁਮਾਰ ਨੇ ਸ਼ਹਿਰ ’ਚ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Raj Kumar Chabbewal, Swachhata Hi Sewa

Web Admin

Web Admin

5 Dariya News

ਹੁਸ਼ਿਆਰਪੁਰ , 17 Sep 2024

Last updated on: Sep 17, 2024, 00:00 IST

ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਸਵੱਛਤਾ ਹੀ ਸੇਵਾ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ ਜੋ ਕਿ 2 ਅਕਤੂਬਰ ਤੱਕ ਮਹਾਤਮਾ ਗਾਂਧੀ ਜੈਯੰਤੀ ਤੱਕ ਚੱਲੇਗੀ। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਨਗਰ ਨਿਗਮ ਦਫ਼ਤਰ ਪਹੁੰਚ ਕੇ ਸਭ ਤੋਂ ਪਹਿਲਾਂ ਇਕ ਰੁੱਖ ਮਾਂ ਦੇ ਨਾਮ ਪ੍ਰੋਗਰਾਮ ਤਹਿਤ ਪੌਦੇ ਲਗਾਏ ਅਤੇ ਫਿਰ ਨਗਰ ਨਿਗਮ ਦੀ ਕੰਧ ’ਤੇ ਜਾਗਰੂਕਤਾ ਵਾਲ ਪੇਟਿੰਗ ਕੀਤੀ। 

ਇਸ ਉਪਰੰਤ ਉਨ੍ਹਾਂ ਵਲੋਂ ਸਾਂਝੇ ਤੌਰ ’ਤੇ ਭੰਗੀ ਚੋਅ ਵਿਚ ਪ੍ਰਤੀਕ ਰੂਪ ਵਿਚ ਸਫ਼ਾਈ ਕਰਕੇ ਇਸ ਅਭਿਆਨ ਦੀ ਸ਼ਹਿਰ ਵਿਚ ਸ਼ੁਰੂਆਤ ਕਰਵਾਈ ਗਈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਆਪਣੇ ਆਸ-ਪਾਸ ਅਤੇ ਸ਼ਹਿਰ ਵਿਚ ਸਫ਼ਾਈ ਬਣਾਏ ਰੱਖਣ। ਭੰਗੀ ਚੋਅ ਵਿਚ ਸਫ਼ਾਈ ਅਭਿਆਨ ਦੌਰਾਨ ਕੈਬਨਿਟ ਮੰਤਰੀ ਜਿੰਪਾ ਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਬਿਨਾ ਲੋਕਾਂ ਦੇ ਸਹਿਯੋਗ ਨਾਲ ਕੋਈ ਵੀ ਅਭਿਆਨ ਸਫ਼ਲ ਨਹੀਂ ਹੋ ਸਕਦਾ ਅਤੇ ਸਵੱਛ ਭਾਰਤ ਅਭਿਆਨ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜੈਯੰਤੀ ਨੂੰ ਸਮਰਪਿਤ ਹੈ, ਇਸ ਲਈ ਸ਼ਹਿਰ ਵਾਸੀ ਇਨ੍ਹਾਂ 20 ਦਿਨਾਂ ਵਿਚ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦਾ ਪ੍ਰਣ ਲੈਣ ਅਤੇ ਇਹੀ ਰਾਸ਼ਟਰਪਿਤਾ ਨੂੰ ਸਾਡੀ ਸੱਚੀ ਸ਼ਰਧਾਂਜ਼ਲੀ ਹੋਵੇਗੀ। 

ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਇਸ ਅਭਿਆਨ ਵਿਚ ਸ਼ਹਿਰ ਦੇ ਸਾਰੇ ਵਰਗਾਂ ਦਾ ਸਹਿਯੋਗ ਮਿਲ ਰਿਹਾ ਹੈ। ਸਵੱਛਤਾ ’ਤੇ ਕੰਮ ਕਰਨ ਵਾਲੀਆਂ ਸੋਸਾਇਟੀਆਂ ਤੋਂ ਇਲਾਵਾ ਮੁਹੱਲਾ ਕਮੇਟੀਆਂ ਵਲੋਂ ਅਭਿਆਨ ਦਾ ਖੁੱਲ੍ਹ ਕੇ ਸਮਰੱਥਨ ਕੀਤਾ ਗਿਆ ਹੈ ਅਤੇ ਸਫ਼ਾਈ ਅਭਿਆਨ ਦੀ ਆਪਣੇ-ਆਪਣੇ ਖੇਤਰਾਂ ਵਿਚ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਨਾ ਕੇਵਲ ਸਾਡੇ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਂਦੀ ਹੈ, ਬਲਕਿ ਇਹ ਸਾਡੇ ਸਿਹਤਮੰਦ ਅਤੇ ਸਮੁੱਚੇ ਵਿਕਾਸ ਲਈ ਵੀ ਅਤਿ ਜ਼ਰੂਰੀ ਹੈ। 

ਉਨ੍ਹਾਂ ਨਗਰ ਨਿਗਮ ਦੀ ਇਸ ਪਹਿਲ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਸ਼ਹਿਰ ਦੇ ਹਰ ਨਾਗਰਿਕ ਨੂੰ ਇਸ ਅਭਿਆਨ ਦਾ ਹਿੱਸਾ ਬਣਨਾ ਚਾਹੀਦਾ ਹੈ। ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਪ੍ਰੋਗਰਾਮ ਤਹਿਤ ਨਗਰ ਨਿਗਮ ਵਲੋਂ ਇਨ੍ਹਾਂ 20 ਦਿਨਾਂ ਦਾ ਪ੍ਰੋਗਰਾਮ ਬਣਾਇਆ ਗਿਆ ਹੈ ਅਤੇ ਰੋਜ਼ਾਨਾ ਨਗਰ ਨਿਗਮ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। 

ਇਸ ਵਿਚ ਸਥਾਨਿਕ ਕੌਂਸਲਰ, ਨਗਰ ਨਗਮ ਦੇ ਅਧਿਕਾਰੀ, ਸਵੈਸੇਵੀ ਸੰਸਥਾਵਾਂ ਅਤੇ ਸਕੂਲੀ ਬੱਚੇ ਵੀ ਹਿੱਸਾ ਲੈਣਗੇ। ਪੂਰੇ ਪੰਦਰਵਾੜੇ ਦੌਰਾਨ ਸੜਕਾਂ ਦੀ ਸਫ਼ਾਈ, ਨਾਲੀਆਂ ਦੀ ਸਫ਼ਾਈ, ਕਚਰਾ ਪ੍ਰਬੰਧਨ ਅਤੇ ਪਲਾਸਟਿਕ ਦੀ ਵਰਤੋਂ ਵਿਚ ਕਮੀ ਲਿਆਉਦ ਲਈ ਜਾਗਰੂਕਤਾ ਅਭਿਆਨ ਚਲਾਏ ਜਾਣਗੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਤੋਂ ਇਲਾਵਾ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Raj Kumar Chabbewal , Swachhata Hi Sewa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD