Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜ਼ਿਲ੍ਹੇ ’ਚ ਕਰਵਾਈਆਂ ਜਾਣਗੀਆਂ ਵੱਖ ਵੱਖ ਗਤੀਵਿਧੀਆਂ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਪਟਿਆਲਾ ਜ਼ਿਲ੍ਹੇ ’ਚ 2 ਅਕਤੂਬਰ ਤੱਕ ਮਨਾਇਆ ਜਾਵੇਗਾ ਸਵੱਛਤਾ ਹੀ ਸੇਵਾ ਪਖਵਾੜਾ : ਡਾ. ਪ੍ਰੀਤੀ ਯਾਦਵ

Preeti Yadav, Dr. Preeti Yadav, DC Patiala, Deputy Commissioner Patiala, Patiala, Swachhata Hi Sewa

Web Admin

Web Admin

5 Dariya News

ਪਟਿਆਲਾ , 17 Sep 2024

Last updated on: Sep 17, 2024, 00:00 IST

ਹਰ ਸਾਲ ਦੀ ਤਰਾਂ 17 ਸਤੰਬਰ ਤੋਂ 2 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ 15 ਦਿਨ ਤੱਕ ਚੱਲਣ ਵਾਲੀ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਹਰੇਕ ਘਰ ਤੱਕ ਪਹੁੰਚਾਇਆ ਜਾਵੇ ਤਾਂ ਕਿ ਇਹੰ ਲੋਕਾਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਸਕੇ।  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਦੇ ਸਵੱਛਤਾ ਪਖਵਾੜੇ ਦਾ ਥੀਮ ’ਸੁਭਾਅ ਸਵੱਛਤਾ, ਸੰਸਕਾਰ ਸਵੱਛਤਾ’ ਹੈ। ਉਨ੍ਹਾਂ ਕਿਹਾ ਕਿ ਇਸ ਸਵੱਛਤਾ ਹੀ ਸੇਵਾ ਪਖਵਾੜੇ ਦੌਰਾਨ ਸਵੱਛਤਾ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਵਿਸ਼ੇਸ਼ ਤੌਰ ਤੇ ਸਫ਼ਾਈ ਮੁਹਿੰਮਾਂ ਚਲਾਉਣ ਦੇ ਨਾਲ ਨਾਲ ਲੋਕਾਂ ਵਿੱਚ ਸਵੱਛਤਾ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਤੇ ਉਨ੍ਹਾਂ ਦੇ ਸਵੱਛਤਾ ਪ੍ਰਤੀ ਸੁਭਾਅ ਵਿੱਚ ਬਦਲਾਅ ਲਈ ਵੀ ਉਪਰਾਲੇ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਦੌਰਾਨ ਸਫ਼ਾਈ ਮਿੱਤਰ ਸੁਰੱਖਿਆ ਕੈਂਪ ਵੀ ਲਗਾਏ ਜਾਣਗੇ, ਜਿੱਥੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਨਾਲ ਸੰਬੰਧਿਤ ਸੇਵਾਵਾਂ ਉਨ੍ਹਾਂ ਨੂੰ ਦਿੱਤੀਆਂ ਜਾਣਗੀਆਂ। ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦਾ ਕੰਮ ਦੇਖ ਰਹੀਆਂ ਨਗਰ ਕੌਂਸਲਾਂ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜ਼ਿਲ੍ਹੇ ਭਰ ਵਿੱਚ ਗਤੀਵਿਧੀਆਂ ਕਰਾਈਆਂ ਜਾਣ। 

ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਵੱਛਤਾ ਪਖਵਾੜੇ ਵਿੱਚ ਵੱਧ ਚੜ ਕੇ ਭਾਗ ਲੈਣ ਅਤੇ ਆਪਣੇ ਆਲ਼ੇ ਦੁਆਲੇ ਨੂੰ ਸਾਫ਼ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ। ਮੀਟਿੰਗ ਵਿੱਚ ਐਸ.ਪੀ ਮੁਹੰਮਦ ਸਰਫ਼ਰਾਜ਼ ਆਲਮ, ਏਡੀਸੀਜ਼ ਮੈਡਮ ਕੰਚਨ, ਡਾ. ਹਰਜਿੰਦਰ ਸਿੰਘ, ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ਼ ਸਮੇਤ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Swachhata Hi Sewa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD