Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐਸ.ਏ.ਐਸ.ਨਗਰ , 17 Sep 2024

Last updated on: Sep 17, 2024, 00:00 IST

ਪੀ ਐਮ ਏ ਵਾਈ ਸਕੀਮ ਤਹਿਤ ਯੋਗ ਲੋਕਾਂ ਨੂੰ ਪੱਕਾ ਮਕਾਨ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਭਲੇ ਲਈ ਚਲਾਈਆਂ ਗਈਆਂ ਸਾਰੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਨੂੰ ਤਨਦੇਹੀ ਨਾਲ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ  ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ, ਅੱਜ ਉਨ੍ਹਾਂ ਨੂੰ ਉਸਾਰੀ ਸ਼ੁਰੂ ਕਰਨ ਲਈ 30,000 ਰੁਪਏ ਦੀ ਪਹਿਲੀ ਕਿਸ਼ਤ, ਲੈਂਟਰ ਪੱਧਰ 'ਤੇ 72,000 ਰੁਪਏ ਦੀ ਦੂਜੀ ਅਤੇ ਮੁਕੰਮਲ ਹੋਣ 'ਤੇ 18,000 ਰੁਪਏ ਦੀ ਆਖਰੀ ਤੇ ਤੀਜੀ ਕਿਸ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 90 ਦਿਨਾਂ ਦੀ ਮਨਰੇਗਾ ਲੇਬਰ (ਜੇਕਰ ਲਾਭ ਪਾਤਰੀ ਮਨਰੇਗਾ ਜੋਬ ਕਾਰਡ ਧਾਰਕ ਹੈ) 28980 ਰੁਪਏ ਮਕਾਨ ਉਸਾਰੀ ਚ ਮਿਹਨਤ ਲਈ ਮਜ਼ਦੂਰੀ ਵਜੋਂ ਅਲੱਗ ਤੋਂ ਮਿਲਣਯੋਗ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬੇ ਦੇ ਵਿਕਾਸ ਲਈ 10,000 ਰੁਪਏ ਦੇ ਫੰਡਾਂ ਨੂੰ ਰੋਕ ਦਿੱਤਾ ਸੀ ਪਰ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਸੜਕਾਂ, ਪੀਣ ਵਾਲੇ ਪਾਣੀ ਆਦਿ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੜਕਾਂ ਇਲਾਕੇ ਵਿੱਚ ਜਲਦੀ ਹੀ ਬਣਾਈਆਂ ਜਾਣਗੀਆਂ ਜਾਵੇਗੀ ਅਤੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੰਚਾਇਤੀ ਚੋਣਾਂ ਦੌਰਾਨ ਇਮਾਨਦਾਰ ਅਤੇ ਸਮਰਪਿਤ ਨੁਮਾਇੰਦੇ ਚੁਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਨੂੰ ਅਜਿਹੇ ਲੋਕਾਂ ਦੀ ਲੋੜ ਹੈ। ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਹੱਕਦਾਰ ਬਣਨ ਲਈ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਵੀ ਅਪੀਲ ਕੀਤੀ, ਜਿਵੇਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਇਸ ਬਾਰੇ ਐਲਾਨ ਕੀਤਾ ਗਿਆ ਸੀ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਇਸ ਮੌਕੇ 11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਨੂੰ ਅੱਜ ਪੱਕੇ ਮਕਾਨ ਬਣਾਉਣ ਦੇ ਮਨਜ਼ੂਰੀ ਪੱਤਰ ਨਹੀਂ ਮਿਲ ਸਕੇ, ਉਨ੍ਹਾਂ ਨੂੰ ਉਮੀਦ ਨਹੀਂ ਛੱਡਣੀ ਚਾਹੀਦੀ ਕਿਉਂਕਿ ਵੱਡੀ ਗਿਣਤੀ ਚ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ, ਬੀ.ਡੀ.ਪੀ.ਓ ਮਾਜਰੀ ਗੁਰਮਿੰਦਰ ਸਿੰਘ ਅਤੇ ਸਰਪੰਚ ਮਾਜਰੀ ਜਗਦੀਪ ਰਾਣਾ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD